16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸਰਕਾਰੀ ਸਕੂਲਾਂ ਦੇ ਕਾਇਆ ਕਲਪ ਦੀ ਪ੍ਰਕਿਰਿਆ ਜਾਰੀ ਮਗਨਰੇਗਾ ਅਤੇ ਵਿੱਤੀ ਕਮਿਸ਼ਨ...

ਸਰਕਾਰੀ ਸਕੂਲਾਂ ਦੇ ਕਾਇਆ ਕਲਪ ਦੀ ਪ੍ਰਕਿਰਿਆ ਜਾਰੀ ਮਗਨਰੇਗਾ ਅਤੇ ਵਿੱਤੀ ਕਮਿਸ਼ਨ ਦੇ ਫੰਡਾਂ ਨਾਲ ਹੋ ਰਹੇ ਹਨ ਵੱਖ—ਵੱਖ ਕਾਰਜ : ਵਧੀਕ ਡਿਪਟੀ ਕਮਿਸ਼ਨਰ

ਪੋਸ਼ਣ ਬਗੀਚੀਆਂ, ਪਾਰਕਾਂ, ਖੇਡ ਮੈਦਾਨਾਂ, ਮਿਡ ਡੇਅ ਮੀਲ ਸ਼ੈੱਡਾਂ ਦਾ ਹੋ ਰਿਹੈ ਨਿਰਮਾਣ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਮਗਨਰੇਗਾ ਸਕੀਮ ਅਧੀਨ ਅਤੇ ਵਿੱਤ ਕਮਿਸ਼ਨ ਦੇ ਪ੍ਰਾਪਤ ਫੰਡਾਂ ਨਾਲ ਜਿ਼ਲ੍ਹੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਜੰਗੀ ਪੱਧਰ *ਤੇ ਕੰਮ ਚੱਲ ਰਹੇ ਹਨ, ਤਾਂ ਜੋ ਸਰਕਾਰੀ ਸਕੂਲਾਂ ਦੀ ਦਿੱਖ ਨੂੰ ਹੋਰ ਸੁੰਦਰਤਾ ਪ੍ਰਦਾਨ ਕੀਤੀ ਜਾ ਸਕੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੋਰ ਸੰਧੂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ ਅਨੁਸਾਰ ਜਿ਼ਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਕੁੱਲ 644 ਕੰਮ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਕਰਵਾਏ ਜਾ ਰਹੇ ਹਨ, ਜਿਸ ਵਿੱਚੋਂ 320 ਕੰਮ ਮਗਨਰੇਗਾ ਸਕੀਮ ਅਧੀਨ ਅਤੇ 324 ਕੰਮ ਵਿੱਤ ਕਮਿਸ਼ਨ ਦੇ ਫੰਡਾਂ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਵਿੱਚੋਂ 170 ਕੰਮ ਮੁਕੰਮਲ ਕੀਤੇ ਜਾ ਚੁੱਕੇ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਤੋਰ *ਤੇ ਜੋ ਕੰਮ ਲਏ ਜਾ ਰਹੇ ਹਨ, ਉਹਨਾਂ ਵਿੱਚ 23 ਪੌਸ਼ਣ ਬਗੀਚੀ ਦੀ ਉਸਾਰੀ, 83 ਸੋਕ ਪਿੱਟ, 30 ਰਿਚਾਰਜ ਪਿੱਟ, 124 ਸਕੂਲਾਂ ਦੀ ਚਾਰਦਿਵਾਰੀ, 20 ਸਕੂਲਾਂ ਵਿੱਚ ਪੌਦੇ, 14 ਆਂਗਣਵਾੜੀ ਸੈਂਟਰ, 23 ਟੁਆਇਲਟ, 54 ਪਾਰਕ, 27 ਖੇਡ ਮੈਦਾਨ, 95 ਕੰਪੋਸਟ ਪਿੱਟ, 151 ਮਿਡ ਡੇ ਮੀਲ ਸ਼ੈੱਡ ਆਦਿ ਦੀ ਉਸਾਰੀ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਮਾਂ ਉੱਪਰ ਕੁੱਲ 989.25 ਲੱਖ ਰੁਪਏ ਖਰਚ ਕੀਤੇ ਜਾ ਚੁੱਕੇ ਹਨ, ਜਿਸ ਵਿੱਚੋਂ 524.79 ਲੱਖ ਰੁਪਏ ਮਗਨਰੇਗਾ ਸਕੀਮ ਅਤੇ 464.46 ਲੱਖ ਰੁਪਏ 14ਵੇਂ ਅਤੇ 15ਵੇਂ ਵਿੱਤ ਕਮਿਸ਼ਨ ਵਿੱਚੋਂ ਖਰਚ ਕੀਤੇ ਗਏੇ ਹਨ।ਉਨ੍ਹਾਂ ਦੱਸਿਆ ਕਿ ਅਜਿਹਾ ਕਰਨ ਨਾਲ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸਵਾਰਨ ਵਿੱਚ ਮਦਦ ਮਿਲੇਗੀ ਅਤੇ ਦੂਜੇ ਪਾਸੇ ਮਗਨਰੇਗਾ ਮਜ਼ਦੂਰਾਂ ਨੂੰ ਵੀ ਰੋਜਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਸ਼੍ਰੀਮਤੀ ਸੰਧੂ ਨੇ ਦੱਸਿਆ ਕਿ ਭਾਰਤ ਪੈਟਰੋਲੀਅਮ ਦੇ ਸੀ.ਐਸ.ਆਰ. ਅਧੀਨ ਅਤੇ ਮਗਨਰੇਗਾ ਸਕੀਮ ਦੀ ਕਨਵਰਜੈਂਸ ਤਹਿਤ 48 ਪਖਾਨੇ, 77 ਸੋਕ ਪਿੱਟ, ਅਤੇ 83 ਆਂਗਣਵਾੜੀ ਸੈਂਟਰਾਂ ਵਿੱਚ ਟੁਆਇਲਟ ਦੀ ਉਸਾਰੀ ਪਹਿਲਾ ਹੀ ਕਰਵਾਈ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 17 ਸੈਨੇਟਰੀ ਪੈਡ ਵੈਂਡਿੰਗ ਮਸ਼ੀਨ, 21 ਪੋ੍ਰਜੈਕਟਰ ਅਤੇ 134 ਸਰਕਾਰੀ ਸਕੂਲਾਂ ਲਈ 139 ਆਰ.ਓ. ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਸਮੂਹ ਪੰਚਾਇਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਖ—ਵੱਖ ਪਿੰਡਾਂ ਵਿੱਚ ਚੱਲ ਰਹੇ ਕੰਮਾਂ ਨੂੰ ਤੁਰੰਤ ਮੁਕੰਮਲ ਕਰਵਾਇਆ ਜਾਵੇ ਅਤੇ ਸਕੂਲਾਂ ਦੇ ਵਿਕਾਸ ਸਬੰਧੀ ਕੋਈ ਵੀ ਕਸਰ ਬਾਕੀ ਨਾ ਛੱਡੀ ਜਾਵੇ।

Today Now News

RELATED ARTICLES
- Advertisment -

POPULAR POSTS