ਖੰਨਾ, 9 ਫ਼ਰਵਰੀ (ਪਰਮਜੀਤ ਸਿੰਘ ਧੀਮਾਨ) – ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਬੀ.ਐਡ ਸਮੈਸਟਰ ਦੂਜਾ ਦੇ ਨਤੀਜਿਆਂ ਵਿਚ ਇਥੋਂ ਦੇ ਏ. ਐਸ. ਕਾਲਜ ਫਾਰ ਐਜੂਕੇਸ਼ਨ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ਰੰਸੀਪਲ ਡਾ. ਪਵਨ ਕੁਮਾਰ ਨੇ ਦੱਸਿਆ ਕਿ ਵਿਦਿਆਰਥਣ ਪ੍ਰਿਯੰਕਾ ਸ਼ਰਮਾ ਨੇ 92.88 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ, ਅਰਸ਼ਦੀਪ ਕੌਰ ਨੇ 92.66 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਅਮਨਪ੍ਰੀਤ ਕੌਰ ਤੇ ਸੰਗੀਤਾ ਸ਼ਰਮਾ ਨੇ 91.33 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ 16 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵਧੇਰੇ ਅੰਕ ਹਾਸਲ ਕਰਕੇ ਕਾਲਜ ਅਤੇ ਇਲਾਕੇ ਦਾ ਨਾਂਅ ਰੋਸ਼ਨ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ਮਿੰਦਰ ਸਿੰਘ ਮਿੰਟੂ, ਸੁਸ਼ੀਲ ਸ਼ਰਮਾ, ਐਡਵੋਕੇਟ ਬਰਿੰਦਰ ਡੈਵਿਟ, ਦਿਨੇਸ਼ ਸ਼ਰਮਾ, ਅਮਿਤ ਵਰਮਾ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕਾਲਜ ਸਟਾਫ਼ ਨੂੰ ਵਧਾਈ ਦਿੱਤੀ।





