16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਕਿਸਾਨ ਜੱਥੇਬੰਦੀਆਂ ਵਲੋਂ 10 ਵੇ ਦਿਨ ਵੀ ਕੋਟ ਕਰੋੜ ਕਲਾਂ ਟੋਲ ਪਲਾਜਾ...

ਕਿਸਾਨ ਜੱਥੇਬੰਦੀਆਂ ਵਲੋਂ 10 ਵੇ ਦਿਨ ਵੀ ਕੋਟ ਕਰੋੜ ਕਲਾਂ ਟੋਲ ਪਲਾਜਾ ਦਾ ਘਿਰਾਓ ।

ਇਸ ਸਮੇਂ ਕਿਸਾਨਾਂ ਵਲੋਂ ਕੇਂਦਰ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ ਗਈ।

ਤਲਵੰਡੀ ਭਾਈ (ਹਰਜਿੰਦਰ ਸਿੰਘ ਕਤਨਾ) : ਕੇਂਦਰ ਸਰਕਾਰ ਵਲੋਂ ਕਿਸਾਨਾਂ ਤੇ ਥੋਪੇ ਗਏ ਕਿਸਾਨ ਵਿਰੋਧੀ ਐਕਟਾਂ ਨੂੰ ਲੈ ਕੇ ਕਿਸਾਨਾਂ ਵਿੱਚ ਗੁੱਸਾ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਕਿਸਾਨ ਜੱਥੇਬੰਦੀਆਂ ਕੇਂਦਰੀ ਪ੍ਰਬੰਧ ਵਾਲੇ ਅਦਾਰਿਆਂ ਦਾ ਘਿਰਾਓ ਕਰਨ ਦੇ ਐਲਾਨ ਤਹਿਤ ਤਲਵੰਡੀ ਭਾਈ ਨੇੜੇ ਪਿੰਡ ਕੋਟ ਕਰੋੜ ਕਲਾਂ ਵਿਖੇ ਸਥਿੱਤ ਰਾਸ਼ਟਰੀ ਰਾਜ ਮਾਰਗ-54 ਤੇ ਸਥਿੱਤ ਟੋਲ ਪਲਾਜਾ ਦਾ ਕਿਸਾਨਾਂ ਵਲੋਂ ਅੱਜ 10ਵੇ ਦਿਨ ਵੀ ਘਿਰਾਓ ਕੀਤਾ ਗਿਆ। ਇਸ ਸਮੇਂ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਅਤੇ ਹੋਰ ਕਿਸਾਨ ਜਥੇਬੰਦੀਆਂ ਵਲੋਂ ਕਿਸਾਨ ਆਗੂ ਅਵਤਾਰ ਸਿੰਘ ਫੇਰੋਕੇ ਦੀ ਅਗਵਾਈ ਹੇਠ ਟੋਲ ਪਲਾਜਾ ਤੇ ਧਰਨਾਂ ਮਾਰ ਕੇ ਟੋਲ ਪਲਾਜਾ ਤੇ ਟੋਲ ਵਸੂਲੀ ਦਾ ਕੰਮ ਠੱਪ ਕਰਵਾਇਆ ਗਿਆ। ਇਸ ਸਮੇਂ ਕਿਸਾਨਾਂ ਵਲੋਂ ਕੇਂਦਰ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ ਗਈ। ਰੋਸ ਪ੍ਰਦਰਸ਼ਨ ਮੌਕੇ ਜਗਰਾਜ ਸਿੰਘ ,ਜਗਰੂਪ ਸਿੰਘ, ਗੁਰਦਿੱਤ ਸਿੰਘ, ਗੁਰਪ੍ਰੀਤ ਸਿੰਘ,ਨਛੱਤਰ ਸਿੰਘ ਆਦਿ ਕਿਸਾਨ ਸ਼ਾਮਿਲ ਸਨ।

Today Now News

RELATED ARTICLES
- Advertisment -

POPULAR POSTS