17.4 C
Chandigarh

TODAY NOW NEWS

Friday, March 20, 2026
HomeBREAKING NEWSਭਗਵੰਤ ਮਾਨ ਨੇ ਬੇਅਦਬੀ ਬਾਰੇ SIT ਦੀ ਅੰਤਿਮ ਰਿਪੋਰਟ ਵਿਚ ਬਾਦਲਾਂ ਨੂੰ...

ਭਗਵੰਤ ਮਾਨ ਨੇ ਬੇਅਦਬੀ ਬਾਰੇ SIT ਦੀ ਅੰਤਿਮ ਰਿਪੋਰਟ ਵਿਚ ਬਾਦਲਾਂ ਨੂੰ ਕਲੀਨ ਚਿੱਟ ਦਿੱਤੀ: ਖਹਿਰਾ

ਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿੱਚ ਸਾਲ 2015 ’ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਇਨ੍ਹਾਂ ਘਟਨਾਵਾਂ ਲਈ ਡੇਰਾ ਸਿਰਸਾ ਮੁਖੀ ਤੇ ਕਈ ਹੋਰ ਡੇਰਾ ਪ੍ਰੇਮੀਆਂ ਨੂੰ ਕਥਿਤ ਸਾਜ਼ਿਸ਼ਕਾਰ ਕਰਾਰ ਦਿੱਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਸ ਦੀ ਪੈਰਵੀ ਕਰ ਰਹੀਆਂ ਸਿੱਖ ਜਥੇਬੰਦੀਆਂ ਨੂੰ ਰਿਪੋਰਟ ਦੀਆਂ ਕਾਪੀਆਂ ਸੌਂਪ ਦਿੱਤੀਆਂ ਹਨਉਧਰ, ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਉਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਆਖਿਆ ਹੈ ਕਿ ਵਿਰੋਧੀ ਧਿਰ ਵਿੱਚ ਹੁੰਦਿਆਂ ਭਗਵੰਤ ਮਾਨ ਅਕਸਰ ਦੋਸ਼ ਲਾਉਂਦੇ ਰਹੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਸਬੂਤਾਂ ਦੇ ਬਾਵਜੂਦ ਬਹਿਬਲ ਕਾਂਡ ਵਿੱਚ ਬਾਦਲਾਂ ਨੂੰ ਬਚਾਉਂਦੇ ਰਹੇ ਹਨ। ਪਰ ਹੁਣ “ਬੇਅਦਬੀ” ਬਾਰੇ ਐਸਆਈਟੀ ਦੀ ਅੰਤਿਮ ਰਿਪੋਰਟ ਵਿੱਚ ਉਨ੍ਹਾਂ ਨੂੰ (ਬਾਦਲਾਂ) ਅਸਲ ਵਿੱਚ ਕਲੀਨ ਚਿੱਟ ਦੇ ਦਿੱਤੀ ਗਈ ਹੈ। ਸ ਦਈਏ ਕਿ ਇਹ ਰਿਪੋਰਟ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ ’ਤੇ 4 ਅਪਰੈਲ 2021 ਨੂੰ ਆਈਜੀ ਐਸਪੀਐਸ ਪਰਮਾਰ ਦੀ ਅਗਵਾਈ ਹੇਠ ਬਣਾਈ 5 ਮੈਂਬਰੀ ਟੀਮ ਨੇ ਤਿਆਰ ਕੀਤੀ ਹੈ। ਟੀਮ ਨੇ ਇਕ ਸਾਲ ਪੁੱਛ-ਪੜਤਾਲ ਕਰਨ ਉਪਰੰਤ 467 ਸਫ਼ਿਆਂ ਦੀ ਰਿਪੋਰਟ ਤਿਆਰ ਕੀਤੀ ਹੈ।

ਰਿਪੋਰਟ ਵਿੱਚ ਬੇਅਦਬੀ ਦੀਆਂ ਘਟਨਾਵਾਂ ਲਈ ਡੇਰਾ ਸਿਰਸਾ ਮੁਖੀ ਅਤੇ ਕਈ ਡੇਰਾ ਪ੍ਰੇਮੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਚੇਤੇ ਰਹੇ ਕਿ ਸਾਲ 2015 ਵਿੱਚ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ, ਹੱਥ ਲਿਖਤ ਪੋਸਟਰ ਚਿਪਕਾਉਣ ਨਾਲ ਸਬੰਧਿਤ ਘਟਨਾਵਾਂ ਅਤੇ ਬਰਗਾੜੀ ਵਿੱਚ ਗੁਰਦੁਆਰੇ ਦੇ ਬਾਹਰ ਅਤੇ ਪਿੰਡ ਦੀਆਂ ਗਲੀਆਂ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਪੱਤਰੇ ਖਿੱਲਰੇ ਮਿਲੇ ਸਨ।

Today Now News

RELATED ARTICLES
- Advertisment -

POPULAR POSTS