17.4 C
Chandigarh

TODAY NOW NEWS

Friday, March 20, 2026
Homeਪੰਜਾਬਖੰਨਾ / ਸਮਰਾਲਾਦਿੱਲੀ ਨੂੰ ਦੁੱਧ, ਸਬਜ਼ੀਆਂ, ਚਾਰਾ ਤੇ ਹੋਰ ਖਾਣ-ਪੀਣ ਦੀਆਂ ਚੀਜ਼ਾਂ ਦੀ ਸਪਲਾਈ...

ਦਿੱਲੀ ਨੂੰ ਦੁੱਧ, ਸਬਜ਼ੀਆਂ, ਚਾਰਾ ਤੇ ਹੋਰ ਖਾਣ-ਪੀਣ ਦੀਆਂ ਚੀਜ਼ਾਂ ਦੀ ਸਪਲਾਈ ਹੋਵੇਗੀ ਬੰਦ

ਕਿਸਾਨਾਂ ਦੀ ਕੇਂਦਰ ਸਰਕਾਰ ਨੂੰ ਚਿਤਾਵਨੀ

ਖੰਨਾ (ਬਿਊਰੋ) : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਦੌਰਾਨ ਫੈਸਲਾ ਲੈਂਦੇ ਹੋਏ ਕਿਸਾਨ ਯੂਨੀਅਨ ਵੱਲੋਂ ਮੋਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਕੇਂਦਰ ਸਰਕਾਰ ਨੇ ਪੰਜਾਬ ਲਈ ਮਾਲ ਗੱਡੀਆਂ ਚਾਲੂ ਕਰ ਕੇ ਪੰਜਾਬ ਦੀ ਆਰਥਿਕ ਘੇਰਾਬੰਦੀ ਖ਼ਤਮ ਨਾ ਕੀਤੀ ਤਾਂ ਪੰਜਾਬ ਦੇ ਕਿਸਾਨ ਹਰਿਆਣਾ, ਯੂਪੀ, ਰਾਜਸਥਾਨ ਤੇ ਦੇਸ਼ ਦੀਆਂ ਹੋਰ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਦਿੱਲੀ ਨੂੰ ਦੁੱਧ, ਸਬਜ਼ੀਆਂ, ਚਾਰਾ ਤੇ ਹੋਰ ਖਾਣ-ਪੀਣ ਦੀਆਂ ਚੀਜ਼ਾਂ ਦੀ ਸਪਲਾਈ ਬੰਦ ਕਰ ਦੇਣਗੇ। ਪੰਜਾਬ ਦਿਵਸ ਤੇ ਕਿਸਾਨਾਂ ਨੇ ਪ੍ਰਣ ਕੀਤਾ ਕਿ ਕਿਸਾਨ ਅੰਦੋਲਨ ਆਰਥਿਕ ਆਜ਼ਾਦੀ ਦੀ ਲੜਾਈ ‘ਚ ਹਰ ਸੰਭਵ ਕੁਰਬਾਨੀਆਂ ਦੇਣ ਲਈ ਤਿਆਰ ਹੈ।

Today Now News

RELATED ARTICLES
- Advertisment -

POPULAR POSTS