16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮਾਸਕ ਦੀ ਵਰਤੋਂ ਨਾਲ ਕਰੋਨਾ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ-ਛਾਬੜਾ...

ਮਾਸਕ ਦੀ ਵਰਤੋਂ ਨਾਲ ਕਰੋਨਾ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ-ਛਾਬੜਾ ।

ਪੰਜਾਬ ਪੁਲਿਸ ਅਤੇ ਮੁਕਤੀਸਰ ਸੰਸਥਾ ਲੋਕਾਂ ਨੂੰ ਕਰ ਰਹੀ ਹੈ ਜਾਗਰੂਕ ।

ਸ੍ਰੀ ਮੁਕਤਸਰ ਸਾਹਿਬ (ਅਨਮੋਲ ਸਿੰਘ ਵੜਿੰਗ) : ਲੋਕਾਂ ਨੂੰ ਕਰੋਨਾ ਦੀ ਮਹਾਂਮਾਰੀ ਤੋਂ ਬਚਾਉਣ ਲਈ ਮਾਨਯੋਗ ਐਸ.ਐਸ.ਪੀ ਸ੍ਰੀਮਤੀ ਡੀ. ਸੂਡਰਵਿਲੀ ਆਈ.ਪੀ.ਐੱਸ ਜੀ ਦੇ ਦਿਸ਼ਾ ਨਿਰਦੇਸ਼ ਤੇ ਮੁਕਤੀਸਰ ਵੈੱਲਫੇਅਰ ਕਲੱਬ ਦੀ ਟੀਮ ਵੱਲੋਂ ਪੰਜਾਬ ਪੁਲਸ ਦੇ ਸਹਿਯੋਗ ਨਾਲ ਲੋਕਾਂ ਨੂੰ ਮਾਸਕ ਵੰਡੇ ਜਾ ਰਹੇ ਹਨ । ਇਸ ਮੌਕੇ ਤੇ ਮੁਕਤੀਸਰ ਵੈੱਲਫੇਅਰ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ,ਏ.ਐਸ.ਆਈ ਗੁਰਜੰਟ ਸਿੰਘ,ਵਲੰਟੀਅਰ ਮਨਦੀਪ ਸਿੰਘ ,ਰਾਜਿੰਦਰ ਸਿੰਘ,ਵਿਸ਼ਾਲ ਕੁਮਾਰ,ਹਰਮਨ ਕੁਮਾਰ,ਪ੍ਰਿੰਸ ਸੋਨੀ ਹਾਜ਼ਰ ਸਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਏ ਜਸਪ੍ਰੀਤ ਸਿੰਘ ਛਾਬੜਾ ਨੇ ਕਿਹਾ ਕਿ ਕਰੋਨਾ ਦੀ ਮਹਾਂਮਾਰੀ ਤੋਂ ਬਚਣ ਲਈ ਜੇਕਰ ਹਰੇਕ ਵਿਅਕਤੀ ਮਾਸਕ ਦਾ ਪ੍ਰਯੋਗ ਕਰੇ ਤਾਂ ਉਹ ਇਸ ਬਿਮਾਰੀ ਤੋਂ ਬਚ ਸਕਦਾ ਹੈ । ਉਨ੍ਹਾਂ ਨੇ ਕਿਹਾ ਕਿ ਅਸੀਂ ਲਗਾਤਾਰ ਹੀ ਲੋਕਾਂ ਨੂੰ ਮਾਸਕ ਵੱਡ ਕੇ ਕਰੋਨਾ ਤੋਂ ਬਚਣ ਲਈ ਜਾਗਰੂਕ ਕਰ ਰਹੇ ਹਾਂ । ਅਸੀਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹਾਂ ਕਿ ਉਹ ਘਰੋਂ ਬਾਹਰ ਨਿਕਲਦੇ ਸਮੇਂ ਮਾਸਕ ਦਾ ਪ੍ਰਯੋਗ ਕਰਨ ਅਤੇ ਇੱਕ ਦੂਸਰੇ ਤੋਂ ਸਮਾਜਿਕ ਦੂਰੀਆਂ ਬਣਾ ਕੇ ਰੱਖਣ ਅਤੇ ਲਗਾਤਾਰ ਆਪਣੇ ਹੱਥ ਸੈਨੀ ਟਾਇਜ਼ ਕਰਦੇ ਰਹਿਣ । ਇਸ ਮੌਕੇ ਏ.ਐੱਸ .ਆਈ ਗੁਰਜੰਟ ਸਿੰਘ ਨੇ ਕਿਹਾ ਕਿ ਸੰਸਥਾ ਦਾ ਇਹ ਉਪਰਾਲਾ ਬਹੁਤ ਸ਼ਲਾਘਾਯੋਗ ਹੈ । ਅਸੀਂ ਲੋਕਾਂ ਨੂੰ ਮਾਸਕ ਵੰਡ ਕੇ ਕਰੋਨਾ ਸਬੰਧੀ ਜਾਗਰੂਕ ਵੀ ਕਰ ਰਹੇ ਹਾਂ ।

Today Now News

RELATED ARTICLES
- Advertisment -

POPULAR POSTS