ਚੰਡੀਗੜ੍ਹ : Punjab Monsoon Update 2022 : ਪੰਜਾਬ ‘ਚ ਸੋਮਵਾਰ ਨੂੰ ਵੀ ਮੌਸਮ ਦਾ ਮਿਜ਼ਾਜ ਬਦਲ ਰਿਹਾ ਹੈ। ਕਈ ਜ਼ਿਲ੍ਹਿਆਂ ‘ਚ ਬੱਦਲ ਛਾਏ ਹੋਏ ਹਨ। ਅਗਲੇ ਇਕ ਹਫਤੇ ਤਕ ਮੌਸਮ ਸੁਹਾਵਨਾ ਰਹੇਗਾ। ਜ਼ਿਕਰਯੋਗ ਹੈ ਕਿ ਮੌਨਸੂਨ ਦੇ ਸਰਗਰਮ ਹੋਣ ਨਾਲ ਸ਼ੁੱਕਰਵਾਰ ਨੂੰ ਲੁਧਿਆਣਾ, ਚੰਡੀਗੜ੍ਹ ਤੇ ਬਠਿੰਡਾ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ‘ਚ ਲੁਧਿਆਣਾ ‘ਚ 77 ਐਮਐਮ ਮੀਂਹ ਪਿਆ।
ਮੌਸਮ ਵਿਗਿਆਨੀਆਂ ਮੁਤਾਬਕ ਮੌਨਸੂਨ ਸਮੇਂ ‘ਤੇ ਆਇਆ ਹੈ। ਇਸ ਦੇ ਚੱਲਦਿਆਂ ਚੰਗੇ ਮੀਂਹ ਦੇ ਉਮੀਦ ਹੈ। ਜੂਨ ‘ਚ ਆਮ ਤੋਂ ਘੱਟ ਬਾਰਿਸ਼ ਹੋਈ ਹੈ। ਜੂਨ ‘ਚ ਨਾਰਮਲ ਤੌਰ ‘ਤੇ 82.8 ਐਮਐਮ ਮੀਂਹ ਪੈਂਦਾ ਹੈ ਪਰ ਇਸ ਵਾਰ 70.6 ਐਮਐਮ ਮੀਂਹ ਪਿਆ ਹੈ। ਪਿਛਲੇ ਦਿਨੀਂ ਭਾਰੀ ਮੀਂਹ ਪੈਣ ਕਾਰਨ ਮੋਹਾਲੀ ਤੇ ਚੰਡੀਗੜ੍ਹ ਦੀਆਂ ਸੜਕਾਂ ਪਾਣੀ ‘ਚ ਡੁੱਬ ਗਈਆਂ ਸੀ। ਜਿਸ ਕਾਰਨ ਲੋਕਾਂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ।





