16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਦਿੱਲੀ-ਯੂਪੀ ਸਣੇ ਇਨ੍ਹਾਂ 10 ਸੂਬਿਆਂ ‘ਚ ਹੋ ਸਕਦੀ ਹੈ ਭਾਰੀ ਬਾਰਿਸ਼, ਵਧੇਗੀ...

ਦਿੱਲੀ-ਯੂਪੀ ਸਣੇ ਇਨ੍ਹਾਂ 10 ਸੂਬਿਆਂ ‘ਚ ਹੋ ਸਕਦੀ ਹੈ ਭਾਰੀ ਬਾਰਿਸ਼, ਵਧੇਗੀ ਠੰਢ; IMD ਨੇ ਜਾਰੀ ਕੀਤੀ ਚੇਤਾਵਨੀ

ਭਾਰਤ ਵਿੱਚ ਹੀ ਨਹੀਂ ਬਲਕਿ ਪੂਰੀ ਦੁਨੀਆ ਵਿੱਚ ਮੌਸਮ ‘ਚ ਬਦਲਾਅ ਹੋ ਰਿਹਾ ਹੈ। ਕਿਤੇ ਹੜ੍ਹਾਂ ਕਾਰਨ ਤਬਾਹੀ ਹੋ ਰਹੀ ਹੈ ਅਤੇ ਕਿਤੇ ਜਵਾਲਾਮੁਖੀ ਫਟ ਰਿਹਾ ਹੈ। ਭਾਰਤ ਵਿੱਚ ਵੀ ਬੇਮੌਸਮੀ ਬਾਰਿਸ਼ ਕਾਰਨ ਹਾਲਾਤ ਵਿਗੜ ਗਏ ਹਨ। ਪਹਾੜਾਂ ‘ਤੇ ਬਰਫਬਾਰੀ ਹੋਈ ਰਹੀ ਹੈ ਤਾਂ ਮੈਦਾਨੀ ਇਲਾਕਿਆਂ ‘ਚ ਠੰਡ ਤੇਜ਼ੀ ਨਾਲ ਵਧ ਗਈ ਹੈ। ਮੌਸਮ ਵਿਭਾਗ (IMD) ਮੁਤਾਬਕ 1 ਤੋਂ 6 ਦਸੰਬਰ ਵਿਚਕਾਰ ਪੱਛਮੀ ਗੜਬੜੀ ਦਸਤਕ ਦੇ ਸਕਦੀ ਹੈ। ਅਜਿਹੇ ‘ਚ ਪੂਰੇ ਉੱਤਰ-ਮੱਧ ਭਾਰਤ ‘ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੁਝ ਰਾਜਾਂ ਲਈ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ (IMD) ਨੇ ਗੁਜਰਾਤ ‘ਚ ਬਾਰਿਸ਼ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਹੈ, ਜਿੱਥੇ 1 ਅਤੇ 2 ਦਸੰਬਰ ਨੂੰ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਮੁੰਬਈ ਵਿੱਚ ਅੱਜ ਤੋਂ ਵੀਰਵਾਰ ਤੱਕ ਮੀਂਹ ਦਾ ਅਲਰਟ ਵੀ ਹੈ। ਇਸ ਤੋਂ ਇਲਾਵਾ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 5 ਅਤੇ 6 ਦਸੰਬਰ ਨੂੰ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਇਸ ਦੌਰਾਨ ਪਹਾੜਾਂ ‘ਤੇ ਮੀਂਹ ਪੈ ਸਕਦਾ ਹੈ ਅਤੇ ਬਰਫਬਾਰੀ ਦਾ ਵੀ ਅਲਰਟ ਹੈ। ਇਸ ਤੋਂ ਇਲਾਵਾ ਮੱਧ ਪ੍ਰਦੇਸ਼, ਰਾਜਸਥਾਨ, ਹਰਿਆਣਾ, ਉੱਤਰ ਪ੍ਰਦੇਸ਼ ਸਮੇਤ ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ‘ਚ ਮੀਂਹ ਪੈ ਸਕਦਾ ਹੈ।ਮੌਸਮ ਵਿਭਾਗ (IMD) ਅਨੁਸਾਰ ਉੱਤਰੀ ਭਾਰਤ ਦੇ ਰਾਜਾਂ ਵਿੱਚ ਮੀਂਹ ਪੈਣ ਤੋਂ ਬਾਅਦ ਠੰਢ ਤੇਜ਼ੀ ਨਾਲ ਵਧੇਗੀ। ਪਹਾੜਾਂ ‘ਤੇ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਅਜਿਹੇ ‘ਚ ਪਹਾੜਾਂ ਤੋਂ ਲੈ ਕੇ ਮੈਦਾਨ ਤੱਕ ਠੰਡ ਤੇਜ਼ੀ ਨਾਲ ਵਧੇਗੀ। ਚੰਗੀ ਗੱਲ ਇਹ ਹੈ ਕਿ ਬਾਰਿਸ਼ ਕਾਰਨ ਦਿੱਲੀ ਸਣੇ ਸਾਰੇ ਸ਼ਹਿਰਾਂ ‘ਚ ਧੂੰਏਂ ਅਤੇ ਪ੍ਰਦੂਸ਼ਣ ਦੀ ਸਥਿਤੀ ਤੋਂ ਲੋਕਾਂ ਨੂੰ ਰਾਹਤ ਮਿਲੇਗੀ। ਇੱਕ ਪਾਸੇ ਜਿੱਥੇ ਉੱਤਰੀ ਭਾਰਤ ਵਿੱਚ ਮੀਂਹ ਦਾ ਅਲਰਟ ਹੈ, ਉੱਥੇ ਹੀ ਦੂਜੇ ਪਾਸੇ ਦੇਸ਼ ਦੇ ਦੱਖਣ ਵਿੱਚ ਵੀ ਭਾਰੀ ਬਾਰਿਸ਼ ਦੀ ਸਮੱਸਿਆ ਬਣੀ ਹੋਈ ਹੈ। ਰਾਮੇਸ਼ਵਰਮ ਵਿੱਚ ਪਿਛਲੇ 5 ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ ਅਤੇ ਭਾਰੀ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤਾਮਿਲਨਾਡੂ, ਪੁਡੂਚੇਰੀ ਅਤੇ ਆਂਧਰਾ ਪ੍ਰਦੇਸ਼ ਵਿੱਚ ਮੀਂਹ ਦਾ ਸਿਲਸਿਲਾ ਜਾਰੀ ਹੈ। ਇਹ ਮੁਸ਼ਕਲ ਇੱਥੇ ਹੀ ਰੁਕਣ ਵਾਲੀ ਨਹੀਂ ਹੈ ਅਤੇ 2 ਦਸੰਬਰ ਤੱਕ ਬੰਗਾਲ ਦੀ ਖਾੜੀ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣਿਆ ਰਹੇਗਾ, ਜਿਸ ਕਾਰਨ ਓਡੀਸ਼ਾ ਅਤੇ ਆਂਧਰਾ ਪ੍ਰਦੇਸ਼ ਵਿੱਚ ਭਾਰੀ ਮੀਂਹ ਪੈ ਸਕਦਾ ਹੈ

Today Now News

RELATED ARTICLES
- Advertisment -

POPULAR POSTS