ਮੁੱਲਾਂਪੁਰ-ਦਾਖਾ, 28 ਮਈ – ਸੰਯੁਕਤ ਕਿਸਾਨ ਮੋਰਚਾ (ਭਾਰਤ) ਦਾ ਹਿੱਸਾ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵਲੋਂ ਮੁੱਲਾਂਪੁਰ ਗੁਰਸ਼ਰਨ ਕਲਾ ਭਵਨ ਵਿਖੇ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਚਾਰ ਚਰਚਾ ਅਤੇ ਕਿਸਾਨ ਜਥੇਬੰਦੀਆਂ ਵਿਚਕਾਰ ਆਪਸੀ ਵਖਰੇਵਿਆਂ ਦੇ ਹੱਲ ਲਈ ਮੀਟਿੰਗ ਕੀਤੀ ਜਾ ਜਾ ਰਹੀ ਹੈ। ਇਸ ਮੀਟਿੰਗ ਵਿਚ ਰਾਸ਼ਟਰੀ ਕਿਸਾਨ ਆਗੂ ਰਾਕੇਸ਼ ਟਿਕੈਤ, ਸ਼ਿਵ ਕੁਮਾਰ ਕੱਕਾ, ਯੋਗੇਂਦਰ ਯਾਦਵ, ਡਾ: ਦਰਸ਼ਨ ਪਾਲ, ਜੋਗਿੰਦਰ ਸਿੰਘ ਉਗਰਾਹਾਂ ਉਚੇਚਾ ਪਹੁੰਚੇ ਹਨ।






