17.4 C
Chandigarh

TODAY NOW NEWS

Friday, March 20, 2026
HomeBREAKING NEWSਵਾਤਾਵਰਣ ਸਾਫ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਾਉਣਾ ਜ਼ਰੂਰੀ -...

ਵਾਤਾਵਰਣ ਸਾਫ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਾਉਣਾ ਜ਼ਰੂਰੀ – ਨਿੰਮਾ

ਖੰਨਾ, 4 ਜੂਨ (ਪਰਮਜੀਤ ਸਿੰਘ ਧੀਮਾਨ) -ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਡਾ. ਜਸਪਾਲ ਸਿੰਘ ਦੇ ਸੱਦੇ ਤੇ ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਮੁਕੇਸ਼ ਸਿੰਘੀ ਦੀ ਅਗਵਾਈ ਵਿਚ ‘ਰੁੱਖ ਲਗਾਓ ਵਾਤਾਵਰਣ ਬਚਾਓ’ ਮੁਹਿੰਮ ਤਹਿਤ ਅੰਮ੍ਰਿਤ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਬੂਟੇ ਲਾਏ ਗਏ। ਉਨ੍ਹਾਂ ਗੁਰਬਾਣੀ ਦੇ ਸ਼ਬਦਾਂ ਦਾ ਗੁਣਗਾਨ ਕਰਦੇ ਹੋਏ ਅਰਦਾਸ ਉਪਰੰਤ ਬੂਟੇ ਲਾਉਂਦਿਆਂ ਹਰ ਵਿਅਕਤੀ ਨੂੰ ਇਕ ਇਕ ਬੂਟਾ ਲਾ ਕੇ ਉਸਦੀ ਸੇਵਾ ਸੰਭਾਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ ਹਨ ਤਾਂ ਜੋ ਆਉਣ ਵਾਲੇ ਸਮੇਂ ਵਿਚ ਭਿਆਨਕ ਬਿਮਾਰੀਆਂ ਤੋਂ ਛੁਟਕਾਰਾ ਮਿਲ ਸਕੇ। ਭਾਈ ਘਨੱਈਆ ਸੇਵਾ ਸੁਸਾਇਟੀ ਦੀ ਛੋਟੀ ਬੱਚੀ ਰਮਨਦੀਪ ਕੌਰ ਨੇ ਰੁੱਖਾਂ ਦੀ ਅਹਿਮੀਅਤ ਜਤਾਉਂਦੇ ਹੋਏ ਪੰਜਾਬ ਸਰਕਾਰ ਤੋਂ ਸਰਕਾਰੀ ਸਕੂਲਾਂ ਵਿਚ ਵਾਤਾਵਰਣ ਨੂੰ ਬਚਾਉਣ ਲਈ ਪੜ੍ਹਾਈ ਦੌਰਾਨ ਵਿਸ਼ਾ ਯਕੀਨੀ ਬਨਾਉਣ ਦੀ ਮੰਗ ਕੀਤੀ। ਇਸ ਮੌਕੇ ਡਾ. ਇਕਬਾਲ ਕੌਰ, ਸਿਮਰਨ ਕੌਰ ਭਾਟੀਆ, ਜਸਪ੍ਰੀਤ ਕੌਰ ਮਨਚੰਦਾ, ਹਰਪ੍ਰੀਤ ਕੌਰ ਨੀਰੂ, ਇੰਦਰਜੀਤ ਸਿੰਘ ਚਾਵਲਾ, ਸੁਦਰਸ਼ਨ ਸਿੰਘ, ਜਸਵਿੰਦਰ ਸਿੰਘ, ਦਵਿੰਦਰ ਕੌਰ, ਰਮਨਦੀਪ ਕੌਰ, ਜਸਦੀਪ ਕੌਰ, ਸਿਮਰਨ ਕੌਰ, ਨਵਦੀਪ ਕੌਰ ਆਦਿ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS