16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਅੱਜ ਭਗਤ ਰਵਿਦਾਸ ਜੀ ਅਤੇ ਚੰਦਰ ਸ਼ੇਖਰ ਆਜ਼ਾਦ ਦੀ ਯਾਦ ਵਿੱਚ ਸਮਾਗਮ...

ਅੱਜ ਭਗਤ ਰਵਿਦਾਸ ਜੀ ਅਤੇ ਚੰਦਰ ਸ਼ੇਖਰ ਆਜ਼ਾਦ ਦੀ ਯਾਦ ਵਿੱਚ ਸਮਾਗਮ ਕਰਨਗੇ ਮਜ਼ਦੂਰ ਕਿਸਾਨ

ਇਹਨਾਂ ਮਹਾਨ ਰਹਿਬਰਾਂ ਤੋਂ ਪ੍ਰੇਰਨਾ ਲੈ ਕੇ ਮੌਜੂਦਾ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਨੂੰ ਅੱਗੇ ਵਧਾਉਂਣ ਦਾ ਪ੍ਰਣ ਕੀਤਾ

ਮੋਗਾ (ਹੈਪੀ ਢੰਡ) : ਕਿਸਾਨ ਜੱਥੇਬੰਦੀਆਂ ਦੇ ਸਾਂਝੇ ਮੋਰਚੇ ਨੇ 27 ਫ਼ਰਵਰੀ ਨੂੰ ਭਗਤ ਰਵਿਦਾਸ ਜੀ ਅਤੇ ਆਜ਼ਾਦੀ ਘੁਲਾਈਏ ਚੰਦਰ ਸ਼ੇਖਰ ਆਜ਼ਾਦ ਨੂੰ ਪੂਰੇ ਦੇਸ਼ ਵਿੱਚ ਯਾਦ ਕਰਨ ਦਾ ਸੱਦਾ ਦਿੱਤਾ ਹੈ। ਅੱਜ ਸੰਯੁਕਤ ਕਿਸਾਨ ਮੋਰਚਾ ਜਿਲ੍ਹਾ ਮੋਗਾ ਦੀ ਮੀਟਿੰਗ ਦੇ ਫੈਸਲਿਆਂ ਤੋਂ ਜਾਣੂੰ ਕਰਵਾਉਂਦਿਆਂ ਕਿਸਾਨ ਆਗੂਆਂ ਪ੍ਰਗਟ ਸਿੰਘ ਸਾਫੂਵਾਲਾ, ਭੁਪਿੰਦਰ ਸਿੰਘ ਦੌਲਤਪੁਰਾ, ਉਦੈ ਬੱਡੂਵਾਲ, ਦਰਸ਼ਨ ਸਿੰਘ ਰੌਲੀ ਅਤੇ ਸੁਖਜਿੰਦਰ ਮਹੇਸਰੀ ਨੇ ਕਿਹਾ ਕਿ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਭਗਤ ਰਵਿਦਾਸ ਜੀ ਨੂੰ ਜਨਮ ਦਿਹਾੜੇ ਅਤੇ ਉੱਘੇ ਦੇਸ਼ਭਗਤ ਚੰਦਰ ਸ਼ੇਖਰ ਆਜ਼ਾਦ ਨੂੰ ਉਹਨਾਂ ਦੇ ਸ਼ਹੀਦੀ ਦਿਹਾੜੇ ਮੌਕੇ ਯਾਦ ਕੀਤਾ ਜਾਵੇਗਾ। ਇਹਨਾਂ ਮਹਾਨ ਰਹਿਬਰਾਂ ਤੋਂ ਪ੍ਰੇਰਨਾ ਲੈ ਕੇ ਮੌਜੂਦਾ ਖੇਤੀ ਮਾਰੂ ਕਾਲੇ ਕਾਨੂੰਨਾਂ ਖ਼ਿਲਾਫ਼ ਅੰਦੋਲਨ ਨੂੰ ਅੱਗੇ ਵਧਾਉਂਣ ਦਾ ਪ੍ਰਣ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਅੱਜ ਲੜਾਈ ਇਸ ਧਰਤੀ ਅਤੇ ਅਨਾਜ਼ ਨੂੰ ਕਾਰਪੋਰੇਟ ਘਰਾਣਿਆਂ ਤੋਂ ਬਚਾਉਣ ਦੀ ਹੈ ਅਤੇ ਇਸ ਲੜਾਈ ਦੌਰਾਨ ਸਰਕਾਰ ਹਰ ਤਰ੍ਹਾਂ ਦੇ ਹੱਥਕੰਡੇ ਵਰਤ ਕੇ ਲੋਕਾਂ ਨੂੰ ਦਬਾਉਣ ਦੀ ਕੋਸ਼ਿਸ਼ ਵਿੱਚ ਹੈ। ਸਰਕਾਰ ਲੋਕਾਂ ਨੂੰ ਝੂਠੇ ਪੁਲਿਸ ਕੇਸਾਂ ਅਤੇ ਗ੍ਰਿਫਤਾਰੀਆਂ ਰਾਹੀਂ ਡਰਾ ਕੇ ਕਦੇ ਵੀ ਅੰਦੋਲਨ ਨੂੰ ਕਮਜ਼ੋਰ ਨਹੀਂ ਕਰ ਸਕੇਗੀ। ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਇਸ ਅੰਦੋਲਨ ਦੌਰਾਨ ਸ਼ਹੀਦ ਹੋਏ ਲੋਕਾਂ ਦੇ ਕਈ ਪਰਿਵਾਰਾਂ ਨੂੰ ਅਜੇ ਤੱਕ ਮੁਆਵਜ਼ਾ ਨਹੀਂ ਮਿਲਿਆ, ਜੋ ਤੁਰੰਤ ਮਿਲਣਾ ਚਾਹੀਦਾ ਹੈ। ਅੱਜ ਦੀ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਈਸ਼ਰ ਸਿੰਘ, ਜਸਵੀਰ ਸਿੰਘ, ਪ੍ਰੇਮ ਲਾਲ ਆਦਿ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS