17.1 C
Chandigarh

TODAY NOW NEWS

Friday, March 20, 2026
HomeBREAKING NEWSਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਬਠਿੰਡਾ ਦੀ ਨਰਮਾ ਪੱਟੀ ਦਾ ਕਰਨਗੇ...

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਬਠਿੰਡਾ ਦੀ ਨਰਮਾ ਪੱਟੀ ਦਾ ਕਰਨਗੇ ਦੌਰਾ

ਅਜਨਾਲਾ, 12 ਜੁਲਾਈ -ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਖੇਤੀਬਾੜੀ ਵਿਭਾਗ ਦੀਆਂ 37 ਟੀਮਾਂ ਨੂੰ ਨਾਲ ਲੈ ਕੇ ਬਠਿੰਡੇ ਜ਼ਿਲ੍ਹੇ ਦੀ ਨਰਮਾ ਪੱਟੀ ‘ਚ ਜਾ ਕੇ ਨਰਮੇ ਦੀ ਗੁਲਾਬੀ ਸੁੰਡੀ ਤੇ ਚਿੱਟੇ ਮੱਛਰ ਦਾ ਸਰਵੇਖਣ ਕਰਨਗੇ। ਇਸ ਤੋਂ ਬਾਅਦ ਉਹ ਦੁਪਹਿਰ ਸਮੇਂ ਬਠਿੰਡਾ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ ਅਤੇ ਪ੍ਰੈੱਸ ਕਾਨਫ਼ਰੰਸ ਵੀ ਕਰਨਗੇ। ਅੱਜ ਸਵੇਰੇ ਬਠਿੰਡਾ ਲਈ ਰਵਾਨਾ ਹੋਣ ਤੋਂ ਪਹਿਲਾਂ ‘ਅਜੀਤ’ ਨਾਲ ਗੱਲਬਾਤ ਕਰਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਦੀ ਤਰਫੋਂ ਪੰਜਾਬ ਦੇ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਸੂਬੇ ਅੰਦਰੋਂ ਨਕਲੀ ਕੀਟਨਾਸ਼ਕ ਦਵਾਈਆਂ ਤੇ ਬੀਜਾਂ ਦਾ ਖ਼ਾਤਮਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨੀ ਨੂੰ ਬਚਾਉਣਾ ਮੇਰਾ ਪਹਿਲਾ ਫਰਜ਼ ਹੈ।

Today Now News

RELATED ARTICLES
- Advertisment -

POPULAR POSTS