
ਸੁਲਤਾਨਪੁਰ ਲੋਧੀ 17 ਦਸੰਬਰ (ਨਿਰਮਲ ਸਿੰਘ)ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ 18 ਦਸੰਬਰ ਦਿਨ ਸ਼ਨੀਵਾਰ ਨੂੰ ਨਵੀਂ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਮੌਜੂਦਾ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ‘ਚ ਹੋਣ ਵਾਲੀ ਰੈਲੀ ‘ਚ ਸ਼ਮੂਲੀਅਤ ਕਰਨਗੇ। ਜਿਸ ਦਾ ਸੁਲਤਾਨਪੁਰ ਲੋਧੀ ਦੀ ਨਵੀਂ ਦਾਣਾ ਮੰਡੀ ‘ਚ ਪਹੁੰਚ ਕੇ ਹਲਕਾ ਵਿਧਾਇਕ ਚੀਮਾ ਨੇ ਰੈਲੀ ਵਾਲੀ ਥਾਂ ਦਾ ਜਾਇਜ਼ਾ ਲਿਆ । ਇਸ ਉਪਰੰਤ ਨਵਤੇਜ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ 18 ਦਸੰਬਰ ਨੂੰ
ਨਵੀਂ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਕਰੀਬ 11 ਵਜੇ ਇਕ ਵਿਸ਼ਾਲ “ਵਿਸ਼ਵਾਸ ਰੈਲੀ” ਨੂੰ ਸੰਬੋਧਨ ਕਰਨਗੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਨਵਜੋਤ ਸਿੱਧੂ ਤੋਂ ਇਲਾਵਾ ਪਾਰਟੀ ਦੇ ਕੲੀ ਹੋਰ ਵੱਡੇ ਲੀਡਰ ਵੀ ਪਹੁੰਚ ਰਹੇ ਹਨ। ਉਹਨਾਂ ਕਿਹਾ ਕਿ ਰੈਲੀ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ। ਉਹਨਾਂ ਕਿਹਾ ਕਿ ਇਸ ਰੈਲੀ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਖ਼ਾਸ ਕਰਕੇ ਯੂਥ ਆਗੂਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉਹਨਾਂ ਕਿਹਾ ਕਿ ਸੁਲਤਾਨਪੁਰ ਲੋਧੀ ਰੈਲੀ ਕਾਂਗਰਸ ਪਾਰਟੀ ਦੀ ਜਿੱਤ ਦਾ ਮੁੱਢ ਬੰਨ੍ਹੇਗੀ।ਇਸ ਮੌਕੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨੂੰ ਇਸ ਰੈਲੀ ਨੂੰ ਸਫ਼ਲ ਕਰਨ ਦੀ ਅਪੀਲ ਕੀਤੀ ਤੇ ਅਹੁਦੇਦਾਰਾਂ ਦੇ ਨਾਲ-ਨਾਲ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ। ਚੇਅਰਮੈਨ ਪਰਵਿੰਦਰ ਸਿੰਘ ਪੱਪਾ, ਚੇਅਰਮੈਨ ਤੇਜਵੰਤ ਸਿੰਘ, ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਦੀਪਕ ਧੀਰ ਰਾਜੂ , ਰਮੇਸ਼ ਡਡਵਿੰਡੀ ਜ਼ਿਲਾ ਪ੍ਰਧਾਨ ਕਪੂਰਥਲਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਵਿਸ਼ਵਾਸ ਰੈਲੀ ਨੂੰ ਲੈ ਕੇ ਵਰਕਰਾਂ ‘ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ, ਕਿਉਂਕਿ ਨਵਜੋਤ ਸਿੰਘ ਸਿੱਧੂ ਜਿੱਥੇ ਸੂਬਾ ਕਾਂਗਰਸ ਪਾਰਟੀ ਦੇ ਪ੍ਰਧਾਨ ਹਨ ਉੱਥੇ ਹੀ ਨੌਜਵਾਨਾਂ ਦੇ ਦਿਲਾਂ ਦੀ ਧੜਕਣ ਹਨ। ਜਿਸ ਕਰਕੇ ਹਲਕੇ ਦੇ ਲੋਕ ਵੱਡੀ ਗਿਣਤੀ ‘ਚ ਰੈਲੀ ਚ ਪਹੁੰਚ ਕੇ ਪ੍ਰਧਾਨ ਸਿੱਧੂ ਦੇ ਵਿਚਾਰ ਸੁਣਨ ਲਈ ਉਤਾਵਲੇ ਹਨ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਪਰਵਿੰਦਰ ਸਿੰਘ ਪੱਪਾ, ਰਮੇਸ਼ ਡਡਵਿੰਡੀ ਪ੍ਰਧਾਨ ਕਪੂਰਥਲਾ, ਰਾਜੂ ਢਿੱਲੋਂ, ਹਰਨੇਕ ਸਿੰਘ, ਹਰਵਿੰਦਰ ਸਿੰਘ ਆਦਿ ਕਾਂਗਰਸੀ ਵਰਕਰ ਤੇ ਅਹੁਦੇਦਾਰ ਮੌਜੂਦ ਸਨ।






