16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮਜ਼ਦੂਰ ਜਥੇਬੰਦੀਆਂ ਵੱਲੋਂ ਰਾਜਾ ਵੜਿੰਗ ਦੇ ਘਰ ਮੂਹਰੇ ਜ਼ੋਰਦਾਰ ਪ੍ਰਦਰਸ਼ਨ ਕਰ ਦਿੱਤਾ...

ਮਜ਼ਦੂਰ ਜਥੇਬੰਦੀਆਂ ਵੱਲੋਂ ਰਾਜਾ ਵੜਿੰਗ ਦੇ ਘਰ ਮੂਹਰੇ ਜ਼ੋਰਦਾਰ ਪ੍ਰਦਰਸ਼ਨ ਕਰ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ 30 ਜੁਲਾਈ (ਅਮਨੋਲ ਸਿੰਘ ਵਾਰਿੰਗ ) ਅੱਜ ਹਲਕਾ ਗਿੱਦੜਬਾਹਾ ਦੇ ਵਿਧਾਇਕ ਰਾਜਾ ਵੜਿੰਗ ਦੇ ਘਰ ਮੂਹਰੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਅਤੇ ਚੋਣਾਂ ਵਿੱਚ ਕੀਤੇ ਵਾਅਦਿਆਂ ਨੂੰ ਯਾਦ ਕਰਾਉਣ ਲਈ ਮੰਗ ਪੱਤਰ ਸੌਂਪਿਆ ਗਿਆ ਇਸ ਸਮੇਂ ਮਜ਼ਦੂਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਪੰਜਾਬ ਸਰਕਾਰ ਦੀਆਂ ਮਜ਼ਦੂਰ ਦੋਖੀ ਪਹੁੰਚ ਮਜ਼ਦੂਰ ਮੰਗਾਂ ਦੀ ਪ੍ਰਾਪਤੀ ਲਈ ਜੰਮ ਕੇ ਨਾਅਰੇਬਾਜ਼ੀ ਕੀਤੀ। ਪਹਿਲਾਂ ਖੰਡਾ ਪਾਰਕ ਵਿਚ ਵਿਸ਼ਾਲ ਰੈਲੀ ਕੀਤੀ ਕੀਤੀ ਜਿਥੇ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਜਿਨ੍ਹਾਂ ਵਿੱਚ ਪੰਜਾਬ ਖੇਤ ਮਜ਼ਦੂਰ ਯੂਨੀਅਨ, ਦਿਹਾਤੀ ਮਜ਼ਦੂਰ ਸਭਾ,ਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂਆਂ ਸੂਬਾ ਆਗੂ ਜਗਜੀਤ ਸਿੰਘ ਜੱਸੇਆਣਾ, ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਖੁੰਡੇ ਹਲਾਲ, ਜ਼ਿਲਾ ਪ੍ਰਧਾਨ ਹਰਜੀਤ ਸਿੰਘ ਮਦਰੱਸਾ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਗੁਰਜੰਟ ਸਿੰਘ ਸਾਊਕੇ, ਲਖਵੰਤ ਸਿੰਘ ਕਿਰਤੀ ਨੇ ਕੇਂਦਰ ਮੋਦੀ ਸਰਕਾਰ ਤੇ ਪੰਜਾਬ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਦੀ ਜੰਮ ਕੇ ਅਲੋਚਨਾ ਕਰਦਿਆਂ ਖੇਤੀ ਸੰਬੰਧੀ ਤਿੰਨ ਕਾਲੇ ਕਾਨੂੰਨਾਂ ਨੂੰ ਪਾਸ ਕਰਨ ਫੂਡ ਇਜੰਸੀਆਂ ਨੂੰ ਬੰਦ ਕਰਨ, ਮਜ਼ਦੂਰਾਂ ਸਿਰ ਚੜ੍ਹੇ ਮਾਇਕਰੋ ਫਨਾਂਇਸ ਕੰਪਨੀਆਂ ਦੇ ਕਰਜ਼ੇ ਸਮੇਤ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ, ਬੁਢਾਪਾ, ਵਿਧਵਾ, ਅੰਗਹੀਣ ਅਤੇ ਆਸ਼ਰਿਤਾਂ ਦੀਆਂ ਪੈਨਸ਼ਨਾਂ ਵਿੱਚ ਵਾਧਾ ਕਰਨ, ਮਜ਼ਦੂਰਾਂ ਦੇ ਬਿਜਲੀ ਬਿੱਲਾਂ ਵਿੱਚ ਜੁੜੀਆਂ ਰਕਮਾਂ ਖ਼ਤਮ ਕਰਨ,ਪੁੱਟੇ ਮੀਟਰ ਵਾਪਸ ਕਰਨ, ਕੁਨੈਕਸ਼ਨ ਕੱਟਣੇ ਬੰਦ ਕਰਨ ਰਾਸ਼ਨ ਡਿਪੂਆਂ ਉਪਰ ਨਿੱਤ ਵਰਤੋਂ ਦੀਆਂ ਸਾਰੀਆਂ ਜ਼ਰੂਰੀ ਵਸਤਾਂ ਨਗੂਣੇ ਰੇਟਾਂ ਤੇ ਸਪਲਾਈ ਕਰਨ ਅਤੇੇ ਮਜ਼ਦੂਰਾਂ ਨੂੰ ਕੀਤੇ ਚੋਣ ਵਾਅਦੇ ਅਨੁਸਾਰ ਰਹਾਇਸ਼ ਲਈ ਕੱਟੇ ਪਲਾਟਾ ਦੀ ਅਲਾਟ ਮਿੰਟ ਸਮੇਤ ਸਾਰੇ ਬੇਘਰੇ ਤੇ ਲੋੜਵੰਦਾਂ ਨੂੰ ਪਲਾਟ ਅਲਾਟ ਕਰਨ ਦੀ ਮੰਗ ਕੀਤੀ ਇਸ ਸਮੇਂ ਮਜ਼ਦੂਰ ਆਗੂਆਂ ਕਾਲਾ ਖੂਨਣ ਖ਼ੁਰਦ,ਕਾਕਾ ਖੁੰਡੇ ਹਲਾਲ , ਬੇਅੰਤ ਸਿੰਘ ਸਾਬਕਾ ਸਰਪੰਚ ਵੰਗਲ, ਜਸਵਿੰਦਰ ਸਿੰਘ ਸੰਗੂਧੌਣ,ਬਾਜ ਸਿੰਘ ਭੁੱਟੀਵਲਾ, ਰਾਜਾ ਖੂਨਣ ਖ਼ੁਰਦ, ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੀ ਮਜ਼ਦੂਰਾਂ ਕੀਤੀ ਵਾਅਦਾ ਖਿਲਾਫੀ ਦੇ ਖਿਲਾਫ 9,10,11, ਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਦੇ ਸ਼ਹਿਰ ਵਿੱਚ ਤਿੰਨ ਰੋਜ਼ਾ ਮਜ਼ਦੂਰ ਧਰਨੇ ਵਿੱਚ ਪਰਿਵਾਰਾਂ ਸਮੇਤ ਸ਼ਾਮਲ ਹੋਣ ਦੀ ਅਪੀਲ ਕੀਤੀ ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਮਜ਼ਦੂਰ ਮੰਗਾਂ ਵੱਲ ਫਿਰ ਵੀ ਧਿਆਨ ਨਾ ਦਿੱਤਾ ਤਾਂ ਵੋਟਾਂ ਸਮੇਂ ਪਿੰਡਾਂ ਵਿੱਚ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਪਤਾ ਪਾਸ ਕਰ ਕੇ ਬੇਰੁਜ਼ਗਾਰ ਅਧਿਆਪਕਾਂ, ਕਿਸਾਨਾਂ,ਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਤਸ਼ੱਸਦ ਤੇ ਝੂਠੇ ਪਰਚੇ ਵਾਪਸ ਲੈਣ, ਅਤੇ ਨਰੇਗਾ ਕਾਮਿਆਂ ਦਾ ਜਾਤੀ ਅਧਾਰਿਤ ਮਹਿਨਤਾਨਾ ਦੇਣ ਲਈ ਕੀਤੇ ਜਾ ਰਹੇ ਫੁਰਮਾਨ ਦੀ ਜ਼ੋਰਦਾਰ ਨਿੰਦਾ ਕੀਤੀ ਗਈ ਤੇ ਇਸ ਫੁੱਟ ਪਾਉਣ ਵਾਲੀ ਚਾਲ ਖਿਲਾਫ ਵੀ ਲਾਮਬੰਦ ਹੋਣ ਦਾ ਸੱਦਾ ਦਿੱਤਾ ਗਿਆ।

Today Now News

RELATED ARTICLES
- Advertisment -

POPULAR POSTS