16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮੋਗਾ ਦੇ ਨੌਜਵਾਨ ਦੀ ਅਮਰੀਕਾ 'ਚ ਦਰਦਨਾਕ ਹਾਦਸੇ ਮੌਤ, ਟਰੱਕ ਦਾ...

ਮੋਗਾ ਦੇ ਨੌਜਵਾਨ ਦੀ ਅਮਰੀਕਾ ‘ਚ ਦਰਦਨਾਕ ਹਾਦਸੇ ਮੌਤ, ਟਰੱਕ ਦਾ ਟਾਇਰ ਫਟਣ ਕਾਰਨ ਵਾਪਰਿਆ ਹਾਦਸਾ ਸੀ ਹਾਦਸਾ

ਇਸ ਦੁਖਦਾਈ ਘਟਨਾ ਤੋਂ ਬਾਅਦ ਫਰਿਜ਼ਨੋ ਦਾ ਪੂਰਾ ਪੰਜਾਬੀ ਭਾਈਚਾਰਾ ਡੁੱਬਿਆ ਸੋਗ ‘ਚ

ਨਿਹਾਲ ਸਿੰਘ ਵਾਲਾ,( ਹਰਪਾਲ ਸਹਾਰਨ) : ਮੋਗਾ ਦੇ ਪਿੰਡ ਲੋਪੋਂ ਦੇ ਇਕ ਨੌਜਵਾਨ ਦੀ ਅਮਰੀਕਾ ‘ਚ ਸੜਕ ਹਦਸੇ ‘ਚ ਮੌਤ ਹੋਣ ਦਾ ਪਤਾ ਲੱਗਾ ਹੈ। ਜਾਣਕਾਰੀ ਅਨੁਸਾਰ ਮੁਖ਼ਤਿਆਰ ਸਿੰਘ ਧਾਲੀਵਾਲ ਜੋ ਫਰਿਜ਼ਨੋ ਸ਼ਹਿਰ ‘ਚ ਪਿਛਲੇ ਲੰਮੇ ਸਮੇਂ ਤੋਂ ਪਰਿਵਾਰ ਸਮੇਤ ਰਹਿ ਰਿਹਾ ਸੀ ਅਤੇ ਟਰੱਕ ਚਲਾਉਣ ਦਾ ਕੰਮ ਕਰਦਾ ਸੀ।ਮੁਖ਼ਤਿਆਰ ਸਿੰਘ ਧਾਲੀਵਾਲ ਰੋਜ਼ ਦੀ ਤਰ੍ਹਾਂ ਟਰੱਕ ਲੋਡ ਕਰ ਕੇ ਲੈ ਜਾ ਰਿਹਾ ਸੀ। ਅਚਾਨਕ ਟਰੱਕ ਦਾ ਅਗਲਾ ਟਾਇਰ ਫਟ ਗਿਆ ਜਿਸ ਕਾਰਨ ਟਰੱਕ ਘਿਸੜਦਾ ਹੋਇਆ ਫਰੀਵੇਅ ਦੇ ਵਿਚਾਲੇ ਖੇਤਾਂ ‘ਚ ਜਾ ਡਿੱਗਿਆ। ਇਸ ਦੌਰਾਨ ਟਰੱਕ ਦੇ ਡੀਜ਼ਲ ਟੈਂਕ ਫਟ ਗਏ ਤੇ ਟਰੱਕ ਨੂੰ ਅੱਗ ਲੱਗ ਗਈ। ਮੁਖ਼ਤਿਆਰ ਦੀ ਇਸ ਹਾਦਸੇ ‘ਚ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਪਤਨੀ, ਦੋ ਬੱਚੇ, ਪਿਤਾ ਅਤੇ ਭਰਾ ਨੂੰ ਛੱਡ ਗਿਆ ਹੈ।

Today Now News

RELATED ARTICLES
- Advertisment -

POPULAR POSTS