17.1 C
Chandigarh

TODAY NOW NEWS

Friday, March 20, 2026
HomeBREAKING NEWSਦੁਖਦ ਖ਼ਬਰ: ਕ੍ਰਿਕਟਰ ਸੁਰੇਸ਼ ਰੈਨਾ ਦੇ ਪਿਤਾ ਦਾ ਹੋਇਆ ਦੇਹਾਂਤ

ਦੁਖਦ ਖ਼ਬਰ: ਕ੍ਰਿਕਟਰ ਸੁਰੇਸ਼ ਰੈਨਾ ਦੇ ਪਿਤਾ ਦਾ ਹੋਇਆ ਦੇਹਾਂਤ

ਗਾਜ਼ੀਆਬਾਦ : ਭਾਰਤ ਦੇ ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਦੇ ਪਿਤਾ ਤ੍ਰਿਲੋਕਚੰਦ ਰੈਨਾ ਦਾ ਐਤਵਾਰ ਨੂੰ ਦਿਹਾਂਤ ਹੋ ਗਿਆ।

ਮਿਲੀ ਜਾਣਕਾਰੀ ਅਨੁਸਾਰ ਤ੍ਰਿਲੋਕਚੰਦ ਲੰਬੇ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ।

ਉਨ੍ਹਾਂ ਨੇ ਐਤਵਾਰ ਨੂੰ ਗਾਜ਼ੀਆਬਾਦ ਸਥਿਤ ਘਰ ਵਿੱਚ ਆਖਰੀ ਸਾਹ ਲਏ। ਦੱਸ ਦੇਈਏ ਕਿ ਤ੍ਰਿਲੋਕਚੰਦ ਰੈਨਾ ਭਾਰਤੀ ਫੌਜ ਦਾ ਹਿੱਸਾ ਰਹੇ ਸਨ।

ਇਸ ਸਬੰਧੀ ਇੱਕ ਵਾਰ ਰੈਨਾ ਨੇ ਆਪਣੀ ਇੰਟਰਵਿਊ ਵਿੱਚ ਦੱਸਿਆ ਸੀ ਕਿ ਉਨ੍ਹਾਂ ਦੇ ਪਿਤਾ ਉਨ੍ਹਾਂ ਫੌਜੀਆਂ ਦੇ ਪਰਿਵਾਰਾਂ ਦੀ ਦੇਖਭਾਲ ਕਰਦੇ ਸਨ, ਜਿਨ੍ਹਾਂ ਦਾ ਦਿਹਾਂਤ ਹੋ ਗਿਆ ਸੀ।

ਉਹ ਇਨ੍ਹਾਂ ਪਰਿਵਾਰਾਂ ਦੀ ਆਰਥਿਕ ਰੂਪ ਵਿੱਚ ਮਦਦ ਕਰਦੇ ਸਨ। ਇਸਦੇ ਨਾਲ ਹੀ ਉਹ ਇਨ੍ਹਾਂ ਗੱਲਾਂ ਦਾ ਖਾਸ ਧਿਆਨ ਰੱਖਦੇ ਸਨ ਕਿ ਉਨ੍ਹਾਂ ਨੂੰ ਉਹ ਸਾਰੀਆਂ ਸੁਵਿਧਾਵਾਂ ਮਿਲਣ, ਜਿਸਦੇ ਉਹ ਹੱਕਦਾਰ ਹਨ।

Today Now News

RELATED ARTICLES
- Advertisment -

POPULAR POSTS