16.8 C
Chandigarh

TODAY NOW NEWS

Friday, March 20, 2026
HomeBREAKING NEWSਦੁਖ਼ਦ ਖ਼ਬਰ : ਮੋਗਾ 'ਚ ਨਿਹਾਲ ਸਿੰਘ ਵਾਲਾ ਦੇ ਸਾਬਕਾ ਵਿਧਾਇਕ ਅਜੀਤ...

ਦੁਖ਼ਦ ਖ਼ਬਰ : ਮੋਗਾ ‘ਚ ਨਿਹਾਲ ਸਿੰਘ ਵਾਲਾ ਦੇ ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ ਦਾ ਦਿਹਾਂਤ

ਨਿਹਾਲ ਸਿੰਘ ਵਾਲਾ, (ਮੋਗਾ) 29 ਮਾਰਚ ਰਿਜ਼ਰਵ ਹਲਕਾ ਨਿਹਾਲ ਸਿੰਘ ਵਾਲਾ ਤੋਂ ਰਹਿ ਚੁੱਕੇ ਸਾਬਕਾ ਵਿਧਾਇਕ ਮਾਸਟਰ ਅਜੀਤ ਸਿੰਘ ਸ਼ਾਂਤ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹ ਕਰੀਬ 70 ਵਰ੍ਹਿਆਂ ਦੇ ਸਨ। ਉਨ੍ਹਾਂ ਦੇ ਸਪੁੱਤਰ ਰਾਜੂ ਸ਼ਾਂਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਸਟਰ ਅਜੀਤ ਸਿੰਘ ਸ਼ਾਂਤ ਜੀ ਨੂੰ ਅੱਜ ਸਵੇਰੇ ਛਾਤੀ ਵਿਚ ਦਰਦ ਮਹਿਸੂਸ ਹੋਇਆ ਜਿਨ੍ਹਾਂ ਨੂੰ ਤੁਰੰਤ ਮੈਡੀਕਲ ਇਲਾਜ ਲਈ ਦੀਪ ਹਸਪਤਾਲ ਨਿਹਾਲ ਸਿੰਘ ਵਾਲਾ ਵਿਖੇ ਲਿਜਾਇਆ ਗਿਆ ਜਿੱਥੇ ਉਨ੍ਹਾਂ ਆਪਣਾ ਆਖ਼ਰੀ ਸਾਹ ਲਿਆ। ਇੱਥੇ ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਮਾਸਟਰ ਅਜੀਤ ਸ਼ਾਂਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨੇੜਲੇ ਸਾਥੀਆਂ ਚੋਂ ਇਕ ਸਨ ਅਤੇ ਸੰਨ 2007 ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤ ਪ੍ਰਾਪਤ ਕੀਤੀ ਸੀ।

Today Now News

RELATED ARTICLES
- Advertisment -

POPULAR POSTS