ਕਪੂਰਥਲਾ, 9 ਦਸੰਬਰ(ਨਿਰਮਲ ਸਿੰਘ)
ਪੰਜਾਬ ਵਿਧਾਨ ਸਭਾ ਚੋਣਾਂ 2022 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਅੱਜ ਜਿਲ੍ਹਾ ਕਪੂਰਥਲਾ ਵਿਖੇ ਚੋਣ ਅਮਲੇ ਲਈ ਬਣਾਈਆਂ ਗਈਆਂ ਟੀਮਾਂ ਨੂੰ ਸਿਖਲਾਈ ਦਿੱਤੀ ਗਈ।

ਫਗਵਾੜਾ ਦੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਚਰਨਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਨੁਪਮ ਕਲੇਰ ਦੀ ਅਗਵਾਈ ਹੇਠ ਜਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਫਗਵਾੜਾ, ਕਪੂਰਥਲਾ, ਭੁਲੱਥ, ਸੁਲਤਾਨਪੁਰ ਲੋਧੀ ਲਈ ਬਣਾਈਆਂ ਗਈਆਂ ਟੀਮਾਂ ਨੇ ਭਾਗ ਲਿਆ।
ਸ਼੍ਰੀ ਚਰਨਦੀਪ ਸਿੰਘ ਵਲੋਂ ਚੋਣ ਖਰਚ ਸਬੰਧੀ ਵੀਡੀਓ ਸਰਵੀਲੈਂਸ ਟੀਮਾਂ, ਅਕਾਊਟਿੰਗ ਟੀਮਾਂ ਨੂੰ ਉਨ੍ਹਾਂ ਦੀ ਭੂਮਿਕਾ ਬਾਰੇ ਬਾਰੀਕੀ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਸ਼ੈਡੋ ਖਰਚਾ ਰਜਿਸਟਰ ਕਰਨ, ਉੱਡਣ ਦਸਤਿਆਂ ਵਲੋਂ ਰੈਲੀਆਂ, ਜਨਤਕ ਜਲਸਿਆਂ ਮੌਕੇ ਤੱਥ ਇਕੱਤਰ ਕਰਨ ਬਾਰੇ ਜਾਣਕਾਰੀ ਦਿੱਤੀ।
ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਅਨੁਪਮ ਕਲੇਰ ਵਲੋਂ ਸ਼ਿਕਾਇਤ, ਇਤਰਾਜ਼, ਨਵੀਂ ਵੋਟ ਬਣਵਾਉਣ ਆਦਿ ਲਈ ਵੋਟਰ ਹੈਲਪਲਾਇਨ ਨੰਬਰ 1950 ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਆਈ.ਟੀ. ਨਾਲ ਸਬੰਧਿਤ ਮੋਬਾਇਲ ਐਪਲੀਕੇਸ਼ਨਾਂ ਜਿਵੇਂ ਕਿ ਸੀ-ਵਿਜ਼ਲ ਆਦਿ ਬਾਰੇ ਵੀ ਦੱਸ਼ਿਆ, ਜਿਸ ਤਹਿਤ ਪ੍ਰਾਪਤ ਹੋਈ ਸ਼ਿਕਾਇਤ ਉੱਪਰ 100 ਮਿੰਟ ਦੇ ਅੰਦਰ-ਅੰਦਰ ਕਾਰਵਾਈ ਕਰਕੇ ਨਿਪਟਾਰਾ ਕਰਨਾ ਯਕੀਨੀ ਬਣਾਉਣ ਦੀ ਵਿਵਸਥਾ ਹੈ।
ਮੀਟਿੰਗ ਦੌਰਾਨ ਜਿਲ੍ਹਾ ਮੀਡੀਆ ਮੌਨੀਟਰਿੰਗ ਐਂਡ ਸਰਟੀਫਿਕੇਸ਼ਨ ਦੇ ਕੰਮ ਕਾਜ ਬਾਰੇ ਜਿਲ੍ਹਾ ਲੋਕ ਸੰਪਰਕ ਅਫਸਰ ਸੁਬੇਗ ਸਿੰਘ ਨੇ ਜਾਣਕਾਰੀ ਦਿੱਤੀ ਤੇ ਕਿਹਾ ਕਿ ਉਮੀਦਵਾਰਾਂ ਲਈ ਪੋਸਟਰ, ਇਸ਼ਤਿਹਾਰ, ਸ਼ੋਸ਼ਲ ਮੀਡੀਆ ਉੱਪਰ ਪ੍ਰਚਾਰ ਸਮੱਗਰੀ ਦੀ ਪ੍ਰੀ-ਸਰਟੀਫਿਕੇਸ਼ਨ ਕਰਵਾਉਣੀ ਲਾਜਮੀ ਹੈ।
ਮੀਟਿੰਗ ਦੌਰਾਨ ਐਸ.ਡੀ.ਐਮ ਭੁਲੱਥ ਸ਼ਾਇਰੀ ਮਲਹੋਤਰਾ, ਐਸ.ਡੀ.ਐਮ. ਸੁਲਤਾਨਪੁਰ ਲੋਧੀ ਰਣਜੀਤ ਸਿੰਘ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਜੋ ਚੋਣ ਡਿਊਟੀ ਲਈ ਬਣਾਈਆਂ ਕਮੇਟੀਆਂ ਦੇ ਮੈਂਬਰ ਨੇ ਭਾਗ ਲਿਆ।
ਕੈਪਸ਼ਨ-ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੋਣ ਤਿਆਰੀਆਂ ਦੇ ਮੱਦੇਨਜ਼ਰ ਅਮਲੇ ਨੂੰ ਸਿਖਲਾਈ ਦੇਣ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਨੁਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਚਰਨਦੀਪ ਸਿੰਘ ਤੇ ਹੋਰ ਅਧਿਕਾਰੀ।






