ਪਟਿਆਲਾ 2 ਮਈ ( ) ਸਿੱਖਿਆ ਵਿਭਾਗ ਨੇ ਸਕੂਲਾਂ ਵਿਚ ਕੁਆਲਿਟੀ ਸਿੱਖਿਆ ਦੇਣ ਅਤੇ ਅਧਿਆਪਕਾਂ ਨੂੰ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਮੰਤਵ ਨਾਲ ਅੱਜ ਸਮੂਹ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰਾਂ ਦੀ ਮੌਜੂਦਗੀ ਵਿੱਚ ਬੀ.ਐਮ ਟੀਜ ਰਾਹੀਂ ਸੈਂਟਰ ਹੈਡ ਟੀਚਰ,ਐੱਚ.ਟੀਜ ਅਤੇ ਮੁੱਖ ਅਧਿਆਪਕਾਂ ਨੂੰ ਇਕ ਰੋਜ਼ਾ ਆਨ-ਲਾਈਨ ਜ਼ੂਮ ਮੀਟਿੰਗ ਰਾਹੀਂ ਬਲਾਕ ਪੱਧਰ ਦੀਆਂ ਟ੍ਰੇਨਿੰਗਾਂ ਇੰਜੀ. ਅਮਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਨਵਿੰਦਰ ਕੌਰ ਭੁੱਲਰ ਉਪ -ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੀ ਅਗਵਾਈ ਵਿੱਚ ਜ਼ਿਲ੍ਹਾ ਕੋਆਰਡੀਨੇਟਰ ‘ਤੇ ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਰਜਵੰਤ ਸਿੰਘ ਅਤੇ ਡਾ. ਨਰਿੰਦਰ ਸਿੰਘ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪਟਿਆਲਾ ਦੁਆਰਾ ਦਿੱਤੀ ਗਈ । ਇਸ ਸਬੰਧੀ ਗੱਲਬਾਤ ਕਰਦਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ. ਨੇ ਕਿਹਾ ਕਿ ਸਰਕਾਰ ਵੱਲੋਂ ਸਕੂਲਾਂ ਅੰਦਰ ਵਿੱਦਿਆ ਪ੍ਰਵੇਸ਼ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ । ਜਿਸ ਦਾ ਮੁੱਖ ਉਦੇਸ਼ ਕਰੋਨਾ ਵਰਗੀ ਮਹਾਂਮਾਰੀ ਦੌਰਾਨ ਪੜ੍ਹਾਈ ਵਿੱਚ ਪਛੜੇ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਨਿਪੁੰਨ ਭਾਰਤ ਮਿਸ਼ਨ ਤਹਿਤ ਮੁਢਲੀਆਂ ਕੁਸ਼ਲਤਾਵਾਂ ਵਿਚ ਨਿਪੁੰਨ ਕਰਕੇ ਮੁੱਖ ਧਾਰਾ ਨਾਲ ਜੋੜਨਾ ਹੈ । ਉਹਨਾਂ ਕਿਹਾ ਕਿ ਵਿੱਦਿਆ ਪ੍ਰਵੇਸ਼ ਦਾ ਮੁੱਖ ਉਦੇਸ਼ ਪਹਿਲੀ ਜਮਾਤ ਦੇ ਵਿਦਿਆਰਥੀਆਂ ਨੂੰ ਜੁਲਾਈ ਮਹੀਨੇ ਤੱਕ ਪਹਿਲੀ ਜਮਾਤ ਦੀ ਰਸਮੀ ਵਿੱਦਿਆ ਦੇ ਯੋਗ ਬਣਾਉਣਾ ਹੈ । ਇਸ ਪ੍ਰੋਗਰਾਮ ਨੂੰ 12 ਪੜਾਵਾਂ ਵਿੱਚ ਵੰਡਿਆ ਗਿਆ ਹੈ । ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਇਹ ਟ੍ਰੇਨਿੰਗ ਹਰੇਕ ਅਧਿਆਪਕ ਨੂੰ ਦਿੱਤੀ ਜਾਵੇਗੀ ਅਤੇ ਇਸ ਟ੍ਰੇਨਿੰਗ ਨਾਲ ਜਿੱਥੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰਾਂ , ਸੈਂਟਰ ਹੈਡ ਟੀਚਰਾਂ ਅਤੇ ਅਧਿਆਪਕਾਂ ਨੂੰ ਮੁਹਾਰਤ ਹਾਸਿਲ ਹੋਵੇਗੀ, ਉੱਥੇ ਸ਼ੁਰੂਆਤੀ ਜਮਾਤਾਂ ਦੇ ਵਿਦਿਆਰਥੀ ਵੀ ਇਸ ਨਾਲ ਇੱਕ ਵੱਡਾ ਲਾਭ ਲੈ ਸਕਣਗੇ ।





