16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਟਰਾਈਡੈਂਟ ਫੈਕਟਰੀ ਬਰਨਾਲਾ ਵਿਖੇ ਬੇਰੁਜ਼ਗਾਰ ਲੜਕੀਆਂ ਨੂੰ ਦਿੱਤੀ ਜਾਵੇਗੀ ਟ੍ਰੇਨਿੰਗ

ਟਰਾਈਡੈਂਟ ਫੈਕਟਰੀ ਬਰਨਾਲਾ ਵਿਖੇ ਬੇਰੁਜ਼ਗਾਰ ਲੜਕੀਆਂ ਨੂੰ ਦਿੱਤੀ ਜਾਵੇਗੀ ਟ੍ਰੇਨਿੰਗ

ਟ੍ਰੇਨਿੰਗ ਦੌਰਾਨ ਲੜਕੀਆਂ ਲਈ ਰਿਹਾਇਸ਼ ਹੋਵੇਗੀ ਮੁਫ਼ਤ
ਚਾਹਵਾਨ ਪ੍ਰਾਰਥੀ ਲੋੜੀਂਦੇ ਦਸਤਾਵੇਜ਼ ਲੈ ਕੇ 25 ਨਵੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਕਰਨ ਸੰਪਰਕ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਟਰਾਈਡੈਂਟ ਫੈਕਟਰੀ ਬਰਨਾਲਾ ਵੱਲੋਂ ਦਸੰਬਰ 2020 ਦੌਰਾਨ ਜ਼ਿਲ੍ਹਾ ਮਾਨਸਾ ਨਾਲ ਸਬੰਧਤ ਚਾਹਵਾਨ ਅਤੇ ਲੋੜਵੰਦ ਲੜਕੀਆਂ ਨੂੰ ਟ੍ਰੇਨਿੰਗ ਦੇਣ ਉਪਰੰਤ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਜ਼ਿਲ੍ਹੇ ਨਾਲ ਸਬੰਧਤ ਬੇਰੁਜ਼ਗਾਰ ਲੋੜਵੰਦ ਲੜਕੀਆਂ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਆਪਣੇ ਦਸਤਾਵੇਜ਼ ਚੈਕ ਕਰਵਾਉਣ ਲਈ 25 ਨਵੰਬਰ 2020 ਨੂੰ ਸਵੇਰੇ 9 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਆਉਣ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਪ੍ਰਾਰਥੀ ਕੋਲ ਅਧਾਰ ਕਾਰਡ, ਪੈਨ ਕਾਰਡ, ਬੈਂਕ ਪਾਸ ਬੁੱਕ ਅਤੇ ਦਸਵੀਂ ਦਾ ਸਰਟੀਫਿਕੇਟ ਸਰਟੀਫਿਕੇਟ ਉਪਲੱਬਧ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਨ੍ਹਾਂ ਚਾਰੇ ਦਸਤਾਵੇਜ਼ਾਂ ’ਤੇ ਪ੍ਰਾਰਥੀ ਦਾ ਨਾਮ, ਪ੍ਰਾਰਥੀ ਦੇ ਪਿਤਾ ਦਾ ਨਾਮ, ਜਨਮ ਮਿਤੀ ਬਿਲਕੁੱਲ ਸਹੀ ਹੋਣੀ ਚਾਹੀਦੀ ਹੈ ਅਤੇ ਕਿਸੇ ਵੀ ਪ੍ਰਕਾਰ ਦੀ ਗਲਤੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਪ੍ਰਾਰਥੀ ਕੋਲ ਲੋੜੀਂਦੇ ਦਸਤਾਵੇਜ਼ ਨਹੀਂ ਹਨ ਤਾਂ ਉਸ ਵੱਲੋਂ ਦਸਤਾਵੇਜ਼ ਅਪਲਾਈ ਕੀਤੇ ਹੋਣੇ ਚਾਹੀਦੇ ਹਨ।
ਉਨ੍ਹਾਂ ਦੱਸਿਆ ਕਿ ਪ੍ਰਾਰਥੀ ਦੀ ਵਿੱਦਿਅਕ ਯੋਗਤਾ ਘੱਟ ਤੋਂ ਘੱਟ 10ਵੀਂ ਪਾਸ ਹੋਣੀ ਚਾਹੀਦੀ ਹੈ ਅਤੇ ਉਮਰ ਸੀਮਾ 18 ਤੋਂ 26 ਸਾਲ ਤੱਕ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਤਨਖ਼ਾਹ 18000/- ਰੁਪਏ ਪ੍ਰਤੀ ਮਹੀਨਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰਾਰਥੀ ਆਪਣੇ ਨਾਲ ਅਧਾਰ ਕਾਰਡ, ਪੈਨ ਕਾਰਡ, ਬੈਂਕ ਪਾਸ ਬੁੱਕ ਅਤੇ 10ਵੀਂ ਦਾ ਸਰਟੀਫਿਕੇਟ ਜ਼ਰੂਰ ਲੈ ਕੇ ਆਉਣ।
ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਇਸ ਤੋਂ ਇਲਾਵਾ ਟੇ੍ਰਨਿੰਗ ਦੌਰਾਨ ਹੋਸਟਲ ਵਿੱਚ ਰਹਿਣਾ ਜ਼ਰੂਰੀ ਹੋਵੇਗਾ। ਉਨ੍ਹਾਂ ਦੱਸਿਆ ਕਿ ਰਹਿਣ ਲਈ ਮੁਫ਼ਤ ਹੋਸਟਲ ਅਤੇ ਖਾਣਾ ਸਬਸਿਡੀ ਰੇਟਾਂ ’ਤੇ ਉਪਲੱਬਧ ਹੋਵੇਗਾ। ਉਨ੍ਹਾਂ ਦੱਸਿਆ ਕਿ ਹੋਰ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Today Now News

RELATED ARTICLES
- Advertisment -

POPULAR POSTS