17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਹੁਣ ਸਰਕਾਰੀ ਸਕੂਲਾਂ 'ਚ ਦਾਖਲੇ ਲਈ ਨਹੀਂ ਹੈ ਟਰਾਂਸਫਰ ਸਰਟੀਫਿਕੇਟ ਦੀ ਲੋੜ

ਹੁਣ ਸਰਕਾਰੀ ਸਕੂਲਾਂ ‘ਚ ਦਾਖਲੇ ਲਈ ਨਹੀਂ ਹੈ ਟਰਾਂਸਫਰ ਸਰਟੀਫਿਕੇਟ ਦੀ ਲੋੜ

ਚੰਡੀਗੜ੍ਹ : ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾਂ ਨੇ ਸਰਕਾਰੀ ਸਕੂਲਾਂ ਵਿਚ ਦਾਖਲੇ ਸਬੰਧੀ ਵਿਦਿਆਰਥੀਆਂ ਨੂੰ ਟਰਾਂਸਫਰ ਸਰਟੀਫਿਕੇਟ ਪ੍ਰਾਪਤ ਕਰਨ ਦੀ ਆ ਰਹੀ ਮੁਸ਼ਕਲ ਨੂੰ ਗੰਭੀਰਤਾ ਨਾਲ ਲਿਆ ਹੈ। ਉਨ੍ਹਾਂ ਟਰਾਂਸਫਰ ਸਰਟੀਫਿਕੇਟ ਦੀ ਬੰਦਿਸ਼ ਖ਼ਤਮ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਦੇ ਸਬੰਧ ਵਿਚ ਕੋਈ ਮੁਸ਼ਕਲ ਨਾ ਆਵੇ। ਵਿਭਾਗ ਨੇ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਟਰਾਂਸਫਰ ਸਰਟੀਫਿਕੇਟ ਨਾ ਹੋਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਕੋਲੋਂ ਪੜ੍ਹਾਈ ਦੇ ਸਬੰਧ ਵਿਚ ਲਿਖਤੀ ਤੌਰ ‘ਤੇ ਲਿਆ ਜਾਵੇ। ਇਸ ਦੇ ਨਾਲ ਹੀ ਦਾਖਲਾ ਲੈਣ ਦੀ ਇੱਛਾ ਰੱਖਣ ਵਾਲੇ ਵਿਦਿਆਰਥੀਆਂ ਨੂੰ ਜਨਮ ਸਰਟੀਫਿਕੇਟ ਦੇ ਸਬੰਧ ਵਿਚ ਵੀ ਮਜਬੂਰ ਨਾ ਕਰਨ ਵਾਸਤੇ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਵਿਦਿਆਰਥੀਆਂ ਨੂੰ ਪ੍ਰੋਵੀਜ਼ਨ ਦੇ ਆਧਾਰ ‘ਤੇ ਦਾਖਲਾ ਦੇਣ ਵਾਸਤੇ ਕਿਹਾ ਗਿਆ ਹੈ।

Today Now News

RELATED ARTICLES
- Advertisment -

POPULAR POSTS