16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਟਰਾਂਸਪੋਰਟ ਮੰਤਰੀ ਦੇ ਵਾਦੇ ਦਾ ਸਮਾਂ ਪੂਰਾ ਮੁਲਾਜ਼ਮਾਂ ਬੱਸ ਸਟੈਂਡ ਬੰਦ ਕਰਕੇ...

ਟਰਾਂਸਪੋਰਟ ਮੰਤਰੀ ਦੇ ਵਾਦੇ ਦਾ ਸਮਾਂ ਪੂਰਾ ਮੁਲਾਜ਼ਮਾਂ ਬੱਸ ਸਟੈਂਡ ਬੰਦ ਕਰਕੇ ਦਿੱਤੀ ਚਿਤਾਵਨੀ –

ਸ੍ਰੀ ਮੁਕਤਸਰ ਸਾਹਿਬ 26 ਜੁਲਾਈ (ਅਨਮੋਲ ਸਿੰਘ ਵਾਰਿੰਗ )ਪੰਜਾਬ ਰੋਡਵੇਜ਼ ਕਰਮਚਾਰੀਆਂ ਵਲੋਂ ਅੱਜ ਪੰਜਾਬ ਦੇ ਸਾਰੇ ਸ਼ਹਿਰਾਂ ਦੇ ਬੱਸ ਅੱਡੇ 2 ਘੰਟੇ ਬੰਦ ਕਰਕੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਦਾ ਹੱਲ ਨਾ ਕੱਢਿਆ ਤਾਂ ਪਨਬੱਸ ਅਤੇ ਪੀ ਆਰ ਟੀ ਸੀ ਦੇ ਸਮੁੱਚੇ ਕਾਮੇ ਮਿਤੀ 9-10-11 ਅਗਸਤ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਕੈਪਟਨ ਅਮਰਿੰਦਰ ਸਿੰਘ ਜਾਂ ਨਵਜੋਤ ਸਿੰਘ ਸਿੱਧੂ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰਨਗੇ ਅਤੇ ਸੁੱਤੀ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕਰਨਗੇ । ਆਉਣ ਵਾਲੇ ਦਿਨਾ ਵਿਚ ਪੰਜਾਬ ਸਰਕਾਰ ਦੇ ਖਿਲਾਫ ਤਿੱਖੇ ਸੰਘਰਸ਼ ਕੀਤੇ ਜਾਣਗੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ 3-4 ਅਗਸਤ ਦੀ ਦੋ ਰੋਜ਼ਾ ਹੜਤਾਲ ਵਿੱਚ ਪਨਬੱਸ ਅਤੇ ਪੀ ਆਰ ਟੀ ਸੀ ਦੇ ਮੁਲਾਜ਼ਮ ਸ਼ਾਮਿਲ ਹੋ ਕੇ ਦੋਵੇਂ ਦਿਨ 4-4 ਘੰਟੇ ਬੱਸ ਸਟੈਂਡ ਬੰਦ ਕਰਕੇ 4 ਅਗਸਤ ਨੂੰ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਣਗੇ ਅਤੇ ਬੱਸਾਂ ਵਿੱਚ ਭੰਡੀ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ ਅਤੇ ਸਰਕਾਰ ਦੇ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ ਇਸ ਮੋਕੇ ਉਹਨਾ ਕਿਹਾ ਕਿ ਅਸੀਂ ਪੰਜਾਬ ਸਰਕਾਰ ਪਾਸੋਂ ਮੰਗ ਕਰਦੇ ਹਾ ਕਿ 10 ਹਜ਼ਾਰ ਨਵੀਆਂ ਬੱਸਾਂ ਪੀ ਆਰ ਟੀ ਸੀ ਰੋਡਵੇਜ਼ ਪਨਬਸ ਵਿਚ ਪਵਾਉਣ ਲਈ , ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਵਾਉਣ ਲਈ ਯੂਨੀਅਨ ਹਰ ਤਰ੍ਹਾਂ ਦਾ ਤਿੱਖਾ ਸੰਘਰਸ਼ ਕਰਨ ਲਈ ਤਿਆਰ ਹੈ ,ਕਿਉਂਕਿ ਪੰਜਾਬ ਸਰਕਾਰ ਵਲੋਂ ਟਰਾਂਸਪੋਰਟ ਮੁਆਫੀਆਂ ਖਤਮ ਕਰਨ ਦੀ ਥਾਂ ਸਰਕਾਰੀ ਟਰਾਂਸਪੋਰਟ ਨੂੰ ਖਤਮ ਕਰਕੇ ਪ੍ਰਾਈਵੇਟ ਨੂੰ ਬੜਾਵਾ ਦਿੱਤਾ ਜਾ ਰਿਹਾ ਹੈ। ਇਸ ਲਈ ਸਰਕਾਰ ਖ਼ਿਲਾਫ਼ ਆਮ ਲੋਕਾਂ ਨੂੰ ਸਰਕਾਰੀ ਮਹਿਕਮੇ ਬਚਾਉਣ ਦੀ ਲੜਾਈ ਵਿੱਚ ਮੁਲਾਜ਼ਮਾਂ ਦਾ ਸਾਥ ਦੇਣ ਦੀ ਅਪੀਲ ਕਰਦੇ ਹਾਂ।

Today Now News

RELATED ARTICLES
- Advertisment -

POPULAR POSTS