ਟਰਾਈਡੈਂਟ ਲਈ ਜ਼ਿਲ੍ਹਾ ਮਾਨਸਾ ਨਾਲ ਸਬੰਧਤ 114 ਲੜਕੀਆਂ ਵੱਲੋਂ ਅਪਲਾਈ ਕੀਤਾ ਗਿਆ ਸੀ।

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਟਰਾਈਡੈਂਟ ਬਰਨਾਲਾ ਵੱਲੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 39 ਲੜਕੀਆਂ ਦੀ ਟਰੇਨਿੰਗ ਅਤੇ ਪਲੇਸਮੈਂਟ ਲਈ ਚੋਣ ਕੀਤੀ ਗਈ ਹੈ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਟਰਾਈਡੈਂਟ ਲਈ ਜ਼ਿਲ੍ਹਾ ਮਾਨਸਾ ਨਾਲ ਸਬੰਧਤ 114 ਲੜਕੀਆਂ ਵੱਲੋਂ ਅਪਲਾਈ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਲੜਕੀਆਂ ਨੂੰ ਟਰੇਨਿੰਗ ਅਤੇ ਪਲੇਸਮੈਂਟ ਲਈ ਟਰਾਈਡੈਂਟ ਬਰਨਾਲਾ ਵਿਖੇ ਲਿਜਾਇਆ ਗਿਆ ਤਾਂ ਜੋ ਇਹ ਲੜਕੀਆਂ ਆਪਣਾ ਲਿਖ਼ਤੀ ਪੇਪਰ ਦੇ ਸਕਣ। ਲੜਕੀਆਂ ਨੂੰ ਫਰੀ ਬੱਸ ਸੁਵਿਧਾ ਵੀ ਪ੍ਰਦਾਨ ਕੀਤੀ ਗਈ। ਉਨ੍ਹਾਂ ਦੱਸਿਆ ਕਿ ਟਰਾਈਡੈਂਟ ਲਈ ਅਗਲਾ ਬੈਚ ਦਸੰਬਰ ਵਿਚ ਚੁਣੇ ਜਾਣ ਦੀ ਸੰਭਾਵਨਾ ਹੈ। ਚਾਹਵਾਨ ਲੜਕੀਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸੰਪਰਕ ਕਰ ਸਕਦੀਆਂ ਹਨ।




