ਭੇਜੇ ਸੈਂਪਲਾਂ ਵਿੱਚੋਂ 45618 ਦੀਆਂ ਰਿਪੋਰਟਾਂ ਆਈਆਂ ਨੇਗੇਟਿਵ, 298 ਦਾ ਇੰਤਜ਼ਾਰ

ਮੋਗਾ (ਹਰਪਾਲ ਸਹਾਰਨ) : ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜ਼ਿਲ੍ਹੇ ਵਿੱਚ ਕਰੋਨਾ ਦੇ 4 ਮਾਮਲੇ ਸਾਹਮਣੇ ਆਏ ਹਨ, ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 23 ਹੋ ਗਈ ਹੈ ਜਿੰਨਾਂ ਵਿੱਚੋ 11 ਕੇਸਾਂ ਨੂੰ ਹੋਮ ਆਈਸੋਲੇਸਟ ਅਤੇ 7 ਕੇਸਾਂ ਨੂੰ ਲੈਵਲ 2 ਆਈਸੋਲੇਸਨ ਸੈਟਰਾਂ ਵਿੱਚ ਦਾਖਲ ਕੀਤਾ ਗਿਆ ਹੈ।
ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 60428 ਕਰੋਨਾ ਸੈਪਲ ਇਕੱਤਰ ਕੀਤੇ ਹਨ, ਜਿੰਨਾਂ ਵਿੱਚੋ 45618 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 298 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 297 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਨੂੰ ਖਤਮ ਕਰਨ ਲਈ ਚਲਾਇਆ ਗਿਆ ਮਿਸ਼ਨ ਫਤਹਿ ਹੁਣ ਫਤਹਿ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ।ਉਨਾਂ ਕਿਹਾ ਕਿ ਸਿਹਤ ਵਿਭਾਗ ਲਗਾਤਾਰ ਵੱਧ ਤੋ ਵੱਧ ਕਰੋਨਾ ਟੈਸਟਿੰਗ ਕਰ ਰਿਹਾ ਹੈ ਤਾਂ ਕਿ ਸਮਾਂ ਰਹਿੰਦੇ ਮਰੀਜ਼ ਦੀ ਸਨਾਖਤ ਕਰਕੇ ਮਰੀਜ਼ ਨੂੰ ਠੀਕ ਕੀਤਾ ਜਾ ਸਕੇ ਅਤੇ ਉਸਤੋ ਦੂਸਰਿਆਂ ਨੂੰ ਹੋਣ ਵਾਲੇ ਸੰਕਮਣ ਨੂੰ ਵੀ ਰੋਕਿਆ ਜਾ ਸਕੇ।





