17.4 C
Chandigarh

TODAY NOW NEWS

Friday, March 20, 2026
Homeਪੰਜਾਬਹੁਸ਼ਿਆਰਪੁਰਅਣਪਛਾਤੇ ਕਾਰ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲ਼ੀ

ਅਣਪਛਾਤੇ ਕਾਰ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲ਼ੀ

ਗੜ੍ਹਸ਼ੰਕਰ : ਗੜ੍ਹਸ਼ੰਕਰ ਸ਼ਹਿਰ ਵਿੱਚ ਸੋਮਵਾਰ ਰਾਤ ਕੁੱਝ ਨੌਜਵਾਨਾਂ ਨੇ ਲਗਭਗ ਨੌਂ ਵਜੇ ਇੱਕ ਨੌਜਵਾਨ ਤੇ ਗੋਲੀ ਚਲਾ ਕੇ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। ਜ਼ਖ਼ਮੀ ਨੌਜਵਾਨ ਧਰਮਿੰਦਰ ਸਿੰਘ (26) ਪੁੱਤਰ ਝਲਮਣ ਸਿੰਘ ਵਾਸੀ ਨੰਗਲ ਰੋਡ ਗੜ੍ਹਸ਼ੰਕਰ ਘਰ ਦੇ ਸਾਹਮਣੇ ਸਥਿਤ ਇੱਕ ਦੁਕਾਨ ਤੇ ਦੋ ਹੋਰ ਨੌਜਵਾਨਾਂ ਨਾਲ ਬੈਠਾ ਸੀ ਜਦਕਿ ਉਕਤ ਨੌਜਵਾਨ ਆਪਣੇ ਮਾਤਾ-ਪਿਤਾ ਨਾਲ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਹੈ। ਪ੍ਰਤੱਖਦਰਸ਼ੀਆਂ ਅਨੁਸਾਰ ਸਵਿਫਟ ਡਿਜਾਇਰ ਵਿੱਚ ਸਵਾਰ ਤਿੰਨ ਨੌਜਵਾਨ ਆਏ ਅਤੇ ਅੰਨੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਕਾਰ ਵਿੱਚ ਸਵਾਰ ਹੋ ਕੇ ਨੰਗਲ ਵਾਲੇ ਪਾਸੇ ਫਰਾਰ ਹੋ ਗਏ। ਉਕਤ ਨੌਜਵਾਨਾਂ ਨੇ ਜਾਂਦੇ ਸਮੇਂ ਗਾਲਾਂ ਵੀ ਕੱਢੀਆਂ। ਜ਼ਖ਼ਮੀ ਨੌਜਵਾਨ ਨੂੰ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿਖੇ ਲਿਜਾਇਆ ਗਿਆ ਜਿੱਥੇ ਉਸਨੂੰ ਨਵਾਂਸ਼ਹਿਰ ਦੇ ਨਿੱਜੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਉਕਤ ਨੌਜਵਾਨ ਕਤਲ ਦੇ ਕੇਸ ਵਿੱਚ ਜ਼ਮਾਨਤ ‘ਤੇ ਆਇਆ ਹੋਇਆ ਹੈ। ਪੁਲੀਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਡੀਐਸਪੀ ਸਤੀਸ਼ ਕੁਮਾਰ ਅਤੇ ਐਸਐਚਓ ਇਕਬਾਲ ਸਿੰਘ ਨੇ ਦੱਸਿਆ ਕਿ ਹਮਲਾਵਰਾਂ ਵੱਲੋਂ ਸੱਤ ਗੋਲੀਆਂ ਚਲਾਈਆਂ ਗਈਆਂ।

Today Now News

RELATED ARTICLES
- Advertisment -

POPULAR POSTS