17.1 C
Chandigarh

TODAY NOW NEWS

Thursday, March 19, 2026
HomeBREAKING NEWSਕੇਂਦਰ ਦੀ ਭਾਜਪਾ ਸਰਕਾਰ ਮਜ਼ਦੂਰ ਵਿਰੋਧੀ ਹੈ : ਨੂਰਪੁਰੀਲੁਧਿਆਣਾ/ਖੰਨਾ, (ਪਰਮਜੀਤ ਸਿੰਘ ਧੀਮਾਨ)-...

ਕੇਂਦਰ ਦੀ ਭਾਜਪਾ ਸਰਕਾਰ ਮਜ਼ਦੂਰ ਵਿਰੋਧੀ ਹੈ : ਨੂਰਪੁਰੀ
ਲੁਧਿਆਣਾ/ਖੰਨਾ, (ਪਰਮਜੀਤ ਸਿੰਘ ਧੀਮਾਨ)- ਕੁੱਲ ਹਿੰਦ ਖੇਤ ਮਜ਼ਦੂੁਰ ਯੂਨੀਅਨ ਜ਼ਿਲਾ ਲੁਧਿਆਣਾ ਦੀ ਵਿਸ਼ੇਸ਼ ਮੀਟਿੰਗ ਜ਼ਿਲਾ ਦਫਤਰ ਵਿਖੇ ਭਜਨ ਸਿੰਘ ਸਮਰਾਲਾ ਦੀ ਪ੍ਰਧਾਨਗੀ ਹੇਠਾ ਹੋਈ। ਜਿਸ ਵਿਚ ਖੇਤ ਮਜ਼ਦੂਰਾਂ ਦੀਆਂ ਸਮੱਸਿਆਵਾਂ ਬਾਰੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂੁਬਾ ਪ੍ਰ੍ਰਧਾਨ ਰਾਮ ਸਿੰਘ ਨੂਰਪੁਰੀ ਨੇ ਕਿਹਾ ਕਿ ਮਨਰੇਗਾ ਮਜਦੂਰਾਂ ਦੀਆਂ ਮੰਗਾਂ ਨੂੰ ਤਰੰਤ ਮੰਨੀਆਂ ਜਾਣ ਅਤੇ ਮਜ਼ਦੂਰਾਂ ਦੀ ਦਿਹਾੜੀ 600 ਰੁਪਏ ਕੀਤੀ ਜਾਵੇ। ਇਸ ਮੌਕੇ ਸਾਥੀ ਨੂਰਪਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮਨਰੇਗਾ ਦੀ ਕੇਂਦਰੀ ਬਜਟ ਵਿਚ ਕਟੌਤੀ ਕਰ ਦਿੱਤੀ ਹੈ। ਪਹਿਲਾਂ 89 ਹਜ਼ਾਰ ਕਰੋੜ ਰੁਪਏ ਸੀ ਪ੍ਰੰਤੂ ਹੁਣ 73 ਹਜ਼ਾਰ ਕਰੋੜ ਕਰ ਦਿੱਤਾ ਹੈ। ਜੋ ਮਜ਼ਦੂਰਾਂ ਨਾ ਸਰਾਸਰ ਧੌਖਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਮਜ਼ਦੂਰ ਵਿਰੋਧੀ ਹੈ।
ਇਸ ਮੌਕੇ ਯੂਨੀਅਨ ਦੇ ਜ਼ਿਲਾ ਸਕੱਤਰ ਬਲਬੀਰ ਸਿੰਘ ਸੁਹਾਵੀ ਨੇ ਦੱਸਿਆ ਕਿ ਬਰਾਂਚ ਕਾਨਫਰੰਸਾਂ 10 ਜੂਨ ਤੱਕ ਅਤੇ ਤਹਿਸੀਲ ਕਾਨਫਰੰਸਾਂ 10 ਜੁਲਾਈ ਤੱਕ ਅਤੇ ਜ਼ਿਲਾ ਕਾਨਫਰੰਸ 20 ਜੁਲਾਈ ਨੂੰ ਪਿੰਡ ਬੌਂਦਲੀ (ਸਮਰਾਲਾ) ਵਿਖੇ ਹੋਵੇਗੀ। ਜਿਸ ਦੀ ਤਿਆਰੀ ਹੁਣ ਤੋਂ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਮੌਕੇ ਸੂਬੇ ਕਮੇਟੀ ਮੈਂਬਰ ਹਰਪਾਲ ਸਿੰਘ, ਪ੍ਰਕਾਸ਼ ਸਿੰਘ, ਮੋਹਨ ਘਈ ਇਕੋਲਾਹਾ, ਭਗਵੰਤ ਸਿੰਘ ਇਕੋਲਾਹਾ, ਹਰਬੰਸ ਸਿੰਘ ਮੋਹਨਪੁਰ ਆਦਿ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS