16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਕੇਂਦਰ ਸਰਕਾਰ ਕਿਸਾਨਾਂ ਨਾਲ ਟਕਰਾਓ ਦੀ ਨੀਤੀ ਅਪਣਾ ਰਹੀ ਹੈ : ਸੇਖੋਂ

ਕੇਂਦਰ ਸਰਕਾਰ ਕਿਸਾਨਾਂ ਨਾਲ ਟਕਰਾਓ ਦੀ ਨੀਤੀ ਅਪਣਾ ਰਹੀ ਹੈ : ਸੇਖੋਂ

ਇਸ ਮੌਕੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਤੋਂ ਇਲਾਵਾ ਵੱਡੀ ਗਿਣਤੀ ‘ਚ ਅਕਾਲੀ ਵਰਕਰ ਹਾਜ਼ਰ ਸਨ।

ਫਿਰੋਜਪੁਰ (ਜਗਦੀਪ ਸਿੰਘ) : ਸ਼੍ਰੋਮਣੀ ਅਕਾਲੀ ਦਲ ਦੇ ਫਿਰੋਜ਼ਪੁਰ ਫਾਜ਼ਿਲਕਾ ਤੋਂ ਅਬਜ਼ਰਵਰ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਜਨਮੇਜਾ ਸਿੰਘ ਸੇਖੋਂ ਵੱਲੋਂ ਅੱਜ ਦੂਜੇ ਦਿਨ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਰਕਰਾਂ ਨਾਲ ਮੀਟਿੰਗ ਗੁਰੂਦੁਆਰਾ ਜ਼ਾਮਨੀ ਸਾਹਿਬ ਬਾਜ਼ੀਦਪੁਰ ਵਿਖੇ ਕੀਤੀ ਗਈ । ਇਸ ਮੌਕੇ ਜਨਮੇਜਾ ਸਿੰਘ ਸੇਖੋਂ ਨੇ ਮੌਜੂਦਾ ਕਾਂਗਰਸ ਸਰਕਾਰ ‘ਤੇ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰਕੇ ਸੱਤਾ ‘ਤੇ ਕਬਜ਼ਾ ਕਰ ਲਿਆ ਹੈ ਅਤੇ ਸਾਰੇ ਕੀਤੇ ਵਾਅਦਿਆ ਤੋਂ ਮੁਕਰ ਰਹੀ ਹੈ। ਉਹਨਾਂ ਖੇਤੀ ਕਾਨੂੰਨਾਂ ‘ਤੇ ਬੋਲਦਿਆ ਕੈਪਟਨ ਸਰਕਾਰ ‘ਤੇ ਕੇਂਦਰ ਸਰਕਾਰ ਨਾਲ ਤਾਲਮੇਲ ਹੋਣ ਦੇ ਦੋਸ਼ ਲਗਾਏ ਅਤੇ ਕਿਹਾ ਇੱਕ ਪਾਸੇ ਤਾਂ ਕੈਪਟਨ ਸਰਕਾਰ ਕਹਿ ਰਹੀ ਹੈ ਉਹਨਾਂ ਨੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਰੱਦ ਕਰ ਦਿੱਤੇ ਹਨ ਅਤੇ ਦੂਜੇ ਪਾਸੇ ਵਿਧਾਨ ‘ਚ ਇਹਨਾਂ ਕਾਨੂੰਨਾਂ ਨੂੰ ਮੰਨ ਕੇ ਪਾਸ ਹੋਣ ਲਈ ਅੱਗੇ ਭੇਜ ਦਿੱਤੇ ਹਨ ਜੋ ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਹਨਾਂ ਮੋਦੀ ਸਰਕਾਰ ‘ਤੇ ਬੋਲਦਿਆ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਦੀ ਗੱਲ ਸੁਣਨ ਦੀ ਬਜਾਏ ਉਹਨਾਂ ਨਾਲ ਟਕਰਾਓ ਦੀ ਨੀਤੀ ਅਪਣਾ ਰਹੀ ਹੈ, ਜਿਸ ਦੇ ਮਾੜੇ ਨਤੀਜੇ ਨਿਕਲ ਸਕਦੇ ਹਨ। ਇਸ ਮੌਕੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਤੋਂ ਇਲਾਵਾ ਵੱਡੀ ਗਿਣਤੀ ‘ਚ ਅਕਾਲੀ ਵਰਕਰ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS