ਝੋਨੇ ਦੇ ਭਾਅ ਵਿੱਚ 72 ਰੁਪਏ ਦੇ ਨਿਗੂਣੇ ਵਾਧੇ ਖੇਤੀ ਮੰਤਰੀ ਵੱਲੋਂ ਕੀਤੀ ਜਾ ਰਹੀ ਬੇਤੁਕੀ ਬਿਆਨਬਾਜੀ ਦਾ ਵਿਰੋਧ

ਤਰਨਤਾਰਨ (ਜਸਬੀਰ ਸਿੰਘ) : ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿੱਚ ਝੋਨੇ ਦੇ ਸਰਕਾਰੀ ਭਾਅ ਵਿੱਚ ਕੀਤੇ 72 ਰੁਪਏ ਦੇ ਵਾਧੇ ਨੂੰ ਨਿਗੂਣਾ ਦੱਸਦਿਆਂ ਅਤੇ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਵੱਲੋਂ ਕਿਸਾਨਾਂ ਨੂੰ ਲੈ ਕੇ ਕੀਤੀ ਜਾ ਰਹੀ ਬੇਤੁਕੀ ਬਿਆਨਬਾਜ਼ੀ ਅਤੇ ਵੱਧ ਰਹੀ ਮਹਿੰਗਾਈ ਤੇ ਵਿਰੋਧ ਪ੍ਰਗਟ ਕਰਦਿਆਂ ਕਿਸਾਨਾਂ ਵੱਲੋਂ ਤਰਨਤਾਰਨ ਵਿਖੇ ਸਯੁੰਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਸਥਾਨਕ ਐਸ ਡੀ ਐਮ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਦਾ ਪੁਤਲਾ ਫੂਕਿਆ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖਰੀਦ ਵਿੱਚ 72 ਰੁਪਏ ਦਾ ਨਿਗੂਣਾ ਵਾਧਾ ਕੀਤਾ ਗਿਆ ਹੈ ਪ੍ਰਚਾਰਿਆ ਜਾ ਰਹੀ ਹੈ ਕਿ ਇਸ ਵਾਰ ਝੋਨੇ ਦੀ ਫ਼ਸਲ ਦੇ ਭਾਅ ਵਿੱਚ ਚੋਗਣਾ ਵਾਧਾ ਕੀਤਾ ਗਿਆ ਹੈ੍ ਕਿਸਾਨ ਆਗੂਆਂ ਨੇ ਕਿਹਾ ਕਿ ਇਸ ਦੇ ਨਾਲ ਹੀ ਖ਼ੇਤੀ ਮੰਤਰੀ ਨਰਿੰਦਰ ਤੋਮਰ ਵੱਲੋਂ ਸਰੋ ਦੇ ਤੇਲ ਭਾਅ ਵਿੱਚ ਹੋਏ ਵਾਧੇ ਨੂੰ ਲੈਕੇ ਬਿਆਨ ਦਿੱਤਾ ਜਾ ਰਿਹਾ ਹੈ ਕਿ ਕਿਸਾਨਾਂ ਦੀ ਕਮਾਈ ਵਿੱਚ ਵਾਧਾ ਹੋਇਆ ਹੈ ਕਿਸਾਨ ਆਗੂਆਂ ਨੇ ਕਿਹਾ ਕਿਸਾਨ ਕੋਲੋਂ ਤਾਂ ਫ਼ਸਲ ਸਸਤੇ ਭਾਅ ਹੀ ਖ਼ਰੀਦੀ ਗਈ ਹੈ ਸਰੋ ਦੇ ਤੇਲ ਦੀ ਵੱਧੀ ਕੀਮਤ ਦਾ ਫਾਇਦਾ ਅੰਬਾਨੀਆ ਅੰਡਾਨੀਆ ਨੂੰ ਹੋਇਆ ਹੈ ਕਿਸਾਨ ਨੂੰ ਨਹੀਂ ਕਿਸਾਨ ਆਗੂਆਂ ਨੇ ਖੇਤੀ ਮੰਤਰੀ ਨਰਿੰਦਰ ਤੋਮਰ ਨੂੰ ਚਿਤਾਵਨੀ ਇਸ ਲਈ ਨਰਿੰਦਰ ਤੋਮਰ ਨੂੰ ਦਿੱਤੀ ਕਿ ਉਹ ਬੇਤੁਕੀ ਬਿਆਨਬਾਜ਼ੀ ਬੰਦ ਕਰਨ ਕਿਸਾਨ ਆਗੂਆਂ ਨੇ ਦੱਸਿਆ ਇਸ ਸਭ ਰੋਸ ਵਜੋਂ ਅਤੇ ਤੇਲ ਡੀਜ਼ਲ ਅਤੇ ਵੱਧ ਰਹੀ ਮਹਿੰਗਾਈ ਦੇ ਵਿਰੋਧ ਵਿੱਚ ਅੱਜ ਇਹ ਖੇਤੀ ਮੰਤਰੀ ਨਰਿੰਦਰ ਤੋਮਰ ਦਾ ਪੁਤਲਾ ਫੂਕਿਆ ਗਿਆ ਹੈ ਕਿਸਾਨ ਆਗੂਆਂ ਵੱਲੋਂ ਸਰਕਾਰ ਕੋਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਵੀ ਮੰਗ ਕੀਤੀ ਹੈ






