17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸੰਯੁਕਤ ਮੋਰਚੇ ਦੇ ਸੱਦੇ ਤੇ ਮੁਕਤਸਰ ਸਾਹਿਬ ਵਿਖੇ ਕਿਸਾਨਾਂ ਵਲੋਂ ਬਿਜਲੀ ਵਿਭਾਗ...

ਸੰਯੁਕਤ ਮੋਰਚੇ ਦੇ ਸੱਦੇ ਤੇ ਮੁਕਤਸਰ ਸਾਹਿਬ ਵਿਖੇ ਕਿਸਾਨਾਂ ਵਲੋਂ ਬਿਜਲੀ ਵਿਭਾਗ ਖਿਲਾਫ਼ ਰੋਸ ਪ੍ਰਦਰਸ਼ਨ

10 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਹੋ ਰਹੀ ਹੈ ਪਰ ਵਿਭਾਗ ਵਲੋਂ ਅਜੇ ਤੱਕ ਕੋਈ ਇੰਤਜਾਮ ਨਹੀਂ ਕੀਤੇ ਗਏ

ਸ਼੍ਰੀ ਮੁਕਤਸਰ ਸਾਹਿਬ (ਅਨਮੋਲ ਵੜਿੰਗ) : ਸੰਯੁਕਤ ਮੋਰਚੇ ਦੇ ਸੱਦੇ ਤੇ ਅੱਜ ਕਿਸਾਨਾਂ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਬਿਜਲੀ ਬੋਰਡ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਸਕੱਤਰ ਜਨਰਲ ਜਗਦੇਵ ਸਿੰਘ ਕਾਨਿਆਂਵਾਲੀ ਅਤੇ ਬੀ.ਕੇ.ਯੂ. ਰਾਜੇਵਾਲ ਗਰੁੱਪ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦੇਵਨ ਨੇ ਕਿਹਾ ਕਿ ਖੇਤਾਂ ਵਿਚੋਂ ਚੋਰੀ ਹੋਏ ਜਾਂ ਸੜ ਚੁੱਕੇ ਟਰਾਂਸਫਾਰਮਰਾਂ ਨੂੰ ਵਿਭਾਗ ਵਲੋਂ ਅਜੇ ਤੱਕ ਨਹੀਂ ਲਾਇਆ ਗਿਆ, ਵਾਰ-ਵਾਰ ਦਫ਼ਤਰਾਂ ਦੇ ਗੇੜੇ ਮਾਰਨ ਤੇ ਵੀ ਕਿਸਾਨ ਨੂੰ ਨਿਰਾਸ਼ਾ ਹੀ ਪੱਲੇ ਪੈਂਦੀ ਹੈ। ਉਨ੍ਹਾਂ ਕਿਹਾ ਕਿ 10 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਹੋ ਰਹੀ ਹੈ, ਪਰ ਵਿਭਾਗ ਵਲੋਂ ਅਜੇ ਤੱਕ ਕੋਈ ਇਤਜਾਮ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਵਿਭਾਗ ਕੋਲ ਕਿਸਾਨ ਦੇ ਖੇਤਾਂ ਵਿਚ ਟਰਾਂਸਫਾਰਮਰ ਲਾਉਣ ਲਈ ਨਹੀਂ ਹਨ ਅਤੇ ਨਾ ਹੀ ਅਜੇ ਤੱਕ ਖੇਤਾਂ ਵਿਚ ਲਮਕਦੀਆਂ ਢਿਲੀਆਂ ਤਾਰਾਂ ਨੂੰ ਅਜੇ ਤੱਕ ਕਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਠੇਕੇਦਾਰੀ ਸਿਸਟਮ ਅਧੀਨ ਕਰਮਚਾਰੀ ਰੱਖਣੇ ਹੁੰਦੇ ਹਨ, ਉਨ੍ਹਾਂ ਦੇ ਅਜੇ ਤੱਕ ਠੇਕੇ ਪਾਸ ਨਹੀਂ ਹੋਏ। ਉਨ੍ਹਾਂ ਕਿਹਾ ਕਿ ਜੇਕਰ ਝੋਨੇ ਦੇ ਸੀਜਨ ਵਿਚ ਮੀਂਹ ਹਨੇਰੀ ਨਾਲ ਤਾਰਾਂ ਦਾ ਕੋਈ ਨੁਕਸਾਨ ਹੁੰਦਾ ਹੈ, ਤਾਂ ਉਸਨੂੰ ਕੌਣ ਠੀਕ ਕਰੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ 15-15 ਦਿਨ ਦਫ਼ਤਰ ਵਿਚ ਗੇੜਾ ਮਾਰਨ ਤੇ ਵੀ ਕਿਸਾਨਾਂ ਦੇ ਖੇਤਾਂ ਵਿਚ ਟਰਾਂਸਫਾਰਮ ਨਹੀਂ ਲਾਏ ਜਾਂਦੇ ਅਤੇ ਸਬੰਧਿਤ ਅਧਿਕਾਰੀਆਂ ਵਲੋਂ ਫੋਨ ਵੀ ਨਹੀਂ ਚੁੱਕਿਆ ਜਾਂਦਾ, ਜਿਸ ਕਾਰਨ ਕਿਸਾਨਾਂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਅੱਜ ਦਾ ਧਰਨਾ ਇਕ ਸੰਕੇਤਕ ਹੈ, ਜੇਕਰ ਵਿਭਾਗ ਵਲੋਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

Today Now News

RELATED ARTICLES
- Advertisment -

POPULAR POSTS