16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸਿਨਸਿਨਾਟੀ ਗੁਰਦੁਆਰਾ ਸਾਹਿਬ ਵਿਖੇ ਕਿਸਾਨ ਅੰਦੋਲਨ ਦੀ ਫਤਹਿ ਅਤੇ ਸ਼ਹੀਦ ਹੋਏ ਕਿਸਾਨਾਂ...

ਸਿਨਸਿਨਾਟੀ ਗੁਰਦੁਆਰਾ ਸਾਹਿਬ ਵਿਖੇ ਕਿਸਾਨ ਅੰਦੋਲਨ ਦੀ ਫਤਹਿ ਅਤੇ ਸ਼ਹੀਦ ਹੋਏ ਕਿਸਾਨਾਂ ਨਮਿਤ ਅਖੰਡ ਪਾਠ ਸਾਹਿਬ ਕਰਵਾਏ

ਦੀਪ ਸਿੱਧੂ ਦੀ ਯਾਦ ‘ਚ ਕੈਂਡਲ ਲਾਈਟ ਵਿਜਿਲ, ਸੰਗਤਾਂ ਵੱਲੋਂ ਨਿੱਘੀ ਸ਼ਰਧਾਂਜਲੀ

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)  ਕਿਸਾਨ ਅੰਦੋਲਨ ਫਤਹਿ ਹੋਣ ਦੇ ਸ਼ੁਕਰਾਨੇ ਅਤੇ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨਾਟੀ ਦੇ ਗੁਰਦੁਆਰਾ ਸਾਹਿਬ ਗੁਰੂ ਨਾਨਕ ਸੋਸਾਇਟੀ ਆਫ ਗਰੇਟਰ ਸਿਨਸਿਨਾਟੀ ਵਿਖੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਨ੍ਹਾਂ ਵਿਸ਼ੇਸ਼ ਸਮਾਗਮਾਂ ਵਿੱਚ ਸਿਨਸਿਨਾਟੀ ਦੇ ਲਾਗਲੇ ਸ਼ਹਿਰਾਂ ਡੇਟਨ ਤੋਂ ਇਲਾਵਾ ਨਾਲ ਲੱਗਦੇ ਸੂਬੇ ਕੈਨਟੱਕੀ, ਇੰਡੀਆਨਾ ਤੋਂ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਈਆਂ।

ਗੁਰਦੁਆਰਾ ਸਾਹਿਬ ਦੇ ਕੀਰਤਨੀ ਜਥੇ ਭਾਈ ਅਮਰੀਕ ਸਿੰਘ, ਭਾਈ ਨਿਰਮਲ ਸਿੰਘ ਦੇ ਜਥੇ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਹੈੱਡ ਗ੍ਰੰਥੀ ਭਾਈ ਅਮਰੀਕ ਸਿੰਘ ਨੇ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਹੋਏ, ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।  ਕਿਸਾਨ ਅੰਦੋਲਨ ਸ਼ੁਰੂ ਹੋਣ ਤੋਂ ਬਾਦ ਇਸ ਦੀ ਸਫਲਤਾ ਲਈ ਰੋਜਾਨਾ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਹੁੰਦੀ ਰਹੀ। ਇਸ ਦੌਰਾਨ ਬੀਤੇ ਦਿਨੀਂ ਇੱਕ ਸੜਕ ਹਾਦਸੇ ਵਿੱਚ ਕਿਸਾਨ ਅੰਦੋਲਨ ਵਿੱਚ ਨੌਜਵਾਨਾਂ ਦੇ ਆਗੂ ਰਹੇ ਅਤੇ ਅਦਾਕਾਰ ਦੀਪ ਸਿੱਧੂ (ਸੰਦੀਪ ਸਿੰਘ ਸਿੱਧੂ) ਦੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸਿਨਸਿਨਾਟੀ ਦੀ ਸਮੂਹ ਸੰਗਤ ਵੱਲੋਂ ਦੀਪ ਸਿੱਧੂ ਦੀ ਯਾਦ ਵਿੱਚ ਕੈਂਡਲ ਲਾਈਟ ਵੀਜੀਲ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਸੰਗਤ ਵਲੋਂ ਵਿਚਾਰ ਸਾਂਝੇ ਕੀਤੇ ਗਏ ਕਿ ਦੀਪ ਸਿੱਧੂ ਕਿਸਾਨ ਅੰਦੋਲਨ ਦੇ ਦੋਰਾਨ ਇੱਕ ਮਜ਼ਬੂਤ ਆਵਾਜ਼ ਸੀ ਜੋ ਮਨੁੱਖੀ ਅਧਿਕਾਰਾਂ, ਪੰਜਾਬ ਅਤੇ ਇਸਦੇ ਲੋਕਾਂ ਲਈ ਵਧੇਰੇ ਖੁਦਮੁਖਤਿਆਰੀ ਅਤੇ ਭਾਰਤ ਦੇ ਨਾਗਰਿਕਾਂ ਪ੍ਰਤੀ ਮਨੁੱਖਤਾ ਵਿਰੁੱਧ ਕੀਤੇ ਗਏ ਕਿਸੇ ਵੀ ਅਪਰਾਧ ਲਈ ਨਿਆਂ ਲਈ ਸ਼ਾਂਤਮਈ ਢੰਗ ਨਾਲ ਵਕਾਲਤ ਕਰਦਾ ਸੀ। ਉਹਨਾਂ ਦੇ ਜਾਣ ਦਾ ਸਭਨਾਂ ਨੂੰ ਬਹੁਤ ਦੁੱਖ ਹੈ। ਉਹਨਾਂ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸਾਹਿਬ ਵਿਖੇ ਸਹਿਜ ਪਾਠ ਵੀ ਅਰੰਭ ਕੀਤੇ ਗਏ ਜਿਸ ਦਾ ਭੋਗ 27 ਫ਼ਰਵਰੀ ਨੂੰ ਪਵੇਗਾ।

Today Now News

RELATED ARTICLES
- Advertisment -

POPULAR POSTS