16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਵਿਜੀਲੈਂਸ ਨੇ ਆਬਕਾਰੀ ਵਿਭਾਗ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਕੀਤੇ 5 ਅਧਿਕਾਰੀ ਗ੍ਰਿਫ਼ਤਾਰ

ਵਿਜੀਲੈਂਸ ਨੇ ਆਬਕਾਰੀ ਵਿਭਾਗ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਕੀਤੇ 5 ਅਧਿਕਾਰੀ ਗ੍ਰਿਫ਼ਤਾਰ

ਸੂਬੇ ਵਿੱਚ ਆਬਕਾਰੀ ਅਤੇ ਕਰ ਵਿਭਾਗ ਦੇ ਕੁਝ ਅਧਿਕਾਰੀਆਂ ਵੱਲੋਂ ਵਪਾਰੀਆਂ ਨਾਲ ਮਿਲੀਭੁਗਤ ਰਾਹੀਂ ਰਾਜ ਅੰਦਰ ਟੈਕਸ ਚੋਰੀ ਨੂੰ ਰੋਕਣ ਲਈ ਚਲਾਈ ਗਈ ਹੈ ਇਕ ਮੁਹਿੰਮ

ਚੰਡੀਗੜ੍ਹ,ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਵੱਡੀ ਕਾਰਵਾਈ ਕਰਦਿਆਂ ਆਬਕਾਰੀ ਤੇ ਕਰ ਵਿਭਾਗ ਦੇ 12 ਉੱਚ ਅਧਿਕਾਰੀਆਂ ਸਮੇਤ ਚਾਰ ਪ੍ਰਾਈਵੇਟ ਵਿਅਕਤੀਆਂ ਖਿਲਾਫ ਆਬਕਾਰੀ ਕਾਨੂੰਨ ਦੀ ਧਾਰਾ 7, 7ਏ, ਅਤੇ 8 ਸਮੇਤ ਵੱਖ-ਵੱਖ ਧਾਰਾਵਾਂ 429, 465, 467, 471, 120-ਬੀ ਹੇਠ ਵਿਜੀਲੈਂਸ ਬਿਊਰੋ ਦੇ ਉੱਡਣ ਦਸਤਾ -1 ਦੇ ਥਾਣਾ ਮੁਹਾਲੀ ਵਿਖੇ ਦੋ ਵੱਖ-ਵੱਖ ਮੁਕੱਦਮੇ ਦਰਜ ਕੀਤੇ ਹਨ।ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ-ਕਮ-ਏਡੀਜੀਪੀ ਬੀਕੇ ਉੱਪਲ ਨੇ ਦੱਸਿਆ ਕਿ ਸੂਬੇ ਵਿੱਚ ਆਬਕਾਰੀ ਅਤੇ ਕਰ ਵਿਭਾਗ ਦੇ ਕੁਝ ਅਧਿਕਾਰੀਆਂ ਵੱਲੋਂ ਵਪਾਰੀਆਂ ਨਾਲ ਮਿਲੀਭੁਗਤ ਰਾਹੀਂ ਰਾਜ ਅੰਦਰ ਟੈਕਸ ਚੋਰੀ ਨੂੰ ਰੋਕਣ ਲਈ ਇਕ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਵਿੱਚ ਵਿਭਾਗ ਦੇ ਅਧਿਕਾਰੀਆਂ ਵੱਲੋਂ ਵਪਾਰੀਆਂ ਨਾਲ ਭਾਗੀਦਾਰ ਬਣ ਕੇ ਸਰਕਾਰੀ ਖਜ਼ਾਨੇ ਨੂੰ ਚੂਨਾ ਲਾਇਆ ਜਾ ਰਿਹਾ ਸੀ। ਇਸ ਲਈ ਵਿਜੀਲੈਂਸ ਬਿਊਰੋ ਨੇ ਇਹ ਵੱਡੀ ਕਾਰਵਾਈ ਕਰਦਿਆਂ ਇਨ੍ਹਾਂ ਅਧਿਕਾਰੀਆਂ ਅਤੇ ਵਪਾਰੀਆਂ ਖਿਲਾਫ ਦੋ ਪਰਚੇ ਦਰਜ ਕੀਤੇ ਹਨ ਅਤੇ ਕੁਝ ਦੋਸ਼ੀਆਂ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ।ਉਪਲ ਨੇ ਦੱਸਿਆ ਕਿ ਅੱਜ ਇਨ੍ਹਾਂ ਦੋਵਾਂ ਮੁਕੱਦਮਿਆਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਭਾਗ ਦੇ ਅਧਿਕਾਰੀਆਂ ਵਿੱਚ ਵਰੁਣ ਨਾਗਪਾਲ ਈਟੀਓ ਮੁਕਤਸਰ, ਸੱਤਪਾਲ ਮੁਲਤਾਨੀ ਈਟੀਓ ਫਰੀਦਕੋਟ, ਕਾਲੀਚਰਨ ਈਟੀਓ ਸ਼ੰਭੂ (ਮੋਬਾਈਲ ਵਿੰਗ), ਜਪਸਿਮਰਨ ਸਿੰਘ ਈਟੀਓ ਅੰਮ੍ਰਿਤਸਰ, ਰਾਮ ਕੁਮਾਰ ਇੰਸਪੈਕਟਰ ਜਲੰਧਰ ਅਤੇ ਸ਼ਿਵ ਕੁਮਾਰ ਮੁਨਸ਼ੀ ਸੋਮਨਾਥ ਟਰਾਂਸਪੋਰਟ ਫਗਵਾੜਾ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਕ ਮੁਕੱਦਮੇ ਵਿੱਚ ਆਬਕਾਰੀ ਅਤੇ ਕਰ ਵਿਭਾਗ ਦੇ ਡੀਈਟੀਸੀ ਸਿਮਰਨ ਬਰਾੜ, ਵੇਦ ਪ੍ਰਕਾਸ਼ ਜਾਖੜ ਈਟੀਓ ਫਾਜ਼ਿਲਕਾ, ਸੱਤਪਾਲ ਮੁਲਤਾਨੀ ਈਟੀਓ ਫਰੀਦਕੋਟ, ਕਾਲੀ ਚਰਨ ਈਟੀਓ ਮੋਬਾਇਲ ਵਿੰਗ ਚੰਡੀਗੜ੍ਹ ਐਟ ਸ਼ੰਭੂ, ਵਰੁਣ ਨਾਗਪਾਲ ਈਟੀਓ ਮੁਕਤਸਰ, ਰਵੀਨੰਦਨ ਈਟੀਓ ਫਾਜ਼ਿਲਕਾ, ਪਿਆਰਾ ਸਿੰਘ ਈਟੀਓ ਮੋਗਾ ਅਤੇ ਵਿਜੈ ਕੁਮਾਰ ਪਰਾਸ਼ਰ ਵਾਸੀ ਆਦਰਸ਼ ਕਾਲੋਨੀ ਖੰਨਾ, ਜ਼ਿਲ੍ਹਾ ਲੁਧਿਆਣਾ ਸ਼ਾਮਲ ਹਨ।

Today Now News

RELATED ARTICLES
- Advertisment -

POPULAR POSTS