17.4 C
Chandigarh

TODAY NOW NEWS

Friday, March 20, 2026
HomeBREAKING NEWSਵਿਜੀਲੈਂਸ ਨੇ 30,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ 30,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ, 10 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਡੀ.ਐਸ.ਪੀ ਸਿਟੀ ਫਿਰੋਜਪੁਰ ਦੇ ਰੀਡਰ ਏ.ਐਸ.ਆਈ. ਗੁਰਲਾਭ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਗੁਰਦਿਆਲ ਸਿੰਘ ਵਾਸੀ ਝੁੱਗੇ ਹਜ਼ਾਰਾ ਸਿੰਘ ਵਾਲਾ ਜਿਲਾ ਫਿਰੋਜਪੁਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਰੀਡਰ ਵਲੋਂ ਉਸ ਦੇ ਅਤੇ ਉਸਦੇ ਪਰਿਵਾਰਕ ਮੈਂਬਰਾਂ ਖਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਦਾਇਰ ਰਿੱਟ ਪਟੀਸ਼ਨ ਸਬੰਧੀ ਚਲ ਰਹੀ ਇੰਕੁਆਰੀ ਬਾਰੇ ਬਿਆਨ ਦਰਜ ਕਰਨ ਵਿਚ ਮੱਦਦ ਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 30,000 ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Today Now News

RELATED ARTICLES
- Advertisment -

POPULAR POSTS