16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਵਿਜੈ ਇੰਦਰ ਸਿੰਗਲਾ ਨੇ ਲੋਕ ਨਿਰਮਾਣ ਵਿਭਾਗ ਅਤੇ ਪ੍ਰਸ਼ਾਸਕੀ ਸੁਧਾਰ ਮੰਤਰੀ ਵਜੋਂ...

ਵਿਜੈ ਇੰਦਰ ਸਿੰਗਲਾ ਨੇ ਲੋਕ ਨਿਰਮਾਣ ਵਿਭਾਗ ਅਤੇ ਪ੍ਰਸ਼ਾਸਕੀ ਸੁਧਾਰ ਮੰਤਰੀ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 28 ਸਤੰਬਰ:

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ ਪੰਜਾਬ ਸਿਵਲ ਸਕੱਤਰੇਤ-1 ਦੀ 5ਵੀਂ ਮੰਜ਼ਿਲ ਵਿਖੇ ਲੋਕ ਨਿਰਮਾਣ ਵਿਭਾਗ ਅਤੇ ਪ੍ਰਸ਼ਾਸਕੀ ਸੁਧਾਰ ਮੰਤਰੀ ਵਜੋਂ ਅਹੁਦਾ ਸੰਭਾਲਿਆ।

ਸ੍ਰੀ ਸਿੰਗਲਾ ਨੇ ਕਾਂਗਰਸ ਹਾਈ ਕਮਾਂਡ ਅਤੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਅਤੇ ਪਾਰਟੀ ਦੀਆਂ ਉਮੀਦਾਂ ‘ਤੇ ਖਰੇ ਉਤਰਨ ਲਈ ਆਪਣੀਆਂ ਕੋਸ਼ਿਸ਼ਾਂ ਨਿਰੰਤਰ ਜਾਰੀ ਰੱਖਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਦੂਰਅੰਦੇਸ਼ ਅਗਵਾਈ ਹੇਠ ਉਹ ਖ਼ੁਦ ਅਤੇ ਉਨ੍ਹਾਂ ਦੇ ਦੋਵੇਂ ਵਿਭਾਗਾਂ ਦਾ ਸਮੂਹ ਸਟਾਫ਼ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਆਪਣੀ ਡਿਊਟੀ ਨਿਭਾਏਗਾ।

ਸ੍ਰੀ ਸਿੰਗਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਹਰ ਸੰਭਵ ਯਤਨ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਨੇ ਆਪਣੇ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਅਗਲੇ 100 ਦਿਨਾਂ ਦੌਰਾਨ ਸੂਬੇ ਦੇ ਸਮੁੱਚੇ ਵਿਕਾਸ ਲਈ ਵਿੱਢੀ ਜਾਣ ਵਾਲੀ ਮੁਹਿੰਮ ਲਈ ਤੁਰੰਤ ਏਜੰਡਾ ਤਿਆਰ ਕਰਨ।

Today Now News

RELATED ARTICLES
- Advertisment -

POPULAR POSTS