16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਪਿੰਡ ਦਲੇਲ ਸਿੰਘ ਵਾਲਾ ਨੂੰ ਕੰਨਟੇਨਮੈਂਟ ਜੋਨ ਐਲਾਨਿਆ

ਪਿੰਡ ਦਲੇਲ ਸਿੰਘ ਵਾਲਾ ਨੂੰ ਕੰਨਟੇਨਮੈਂਟ ਜੋਨ ਐਲਾਨਿਆ

ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਅਤੇ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਲਿੱਤਾ ਫੈਸਲਾ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਅਤੇ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਆਫ਼ਤ ਪ੍ਰਬੰਧਨ ਐਕਟ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਿੰਡ ਦਲੇਲ ਸਿੰਘ ਵਾਲਾ ਮੈਡੀਕਲ ਬਲਾਕ ਖ਼ਿਆਲਾ ਕਲਾਂ ਨੂੰ ਕੰਨਟੇਨਮੈਂਟ ਜੋਨ ਐਲਾਨਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਇਲਾਕੇ ਦੇ ਨਾਲ ਲੱਗਦੇ ਇਲਾਕੇ ਨੂੰ ਬਫ਼ਰ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਨੂੰ ਲਾਗੂ ਕਰਵਾਉਣ ਲਈ 4 ਮੈਂਬਰੀ ਰੈਪਿਡ ਰਿਸਪੌਂਸ ਟੀਮ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਡੀ.ਐਸ.ਪੀ. (ਐਸ.ਡੀ.) ਮਾਨਸਾ ਗੁਰਮੀਤ ਸਿੰਘ ਬਰਾੜ, ਐਸ.ਐਮ.ਓ. ਖ਼ਿਆਲਾ ਕਲਾਂ ਡਾ. ਹਰਦੀਪ ਸਿੰਘ, ਐਸ.ਐਚ.ਓ. ਸਦਰ ਮਾਨਸਾ ਐਸ.ਆਈ. ਜਸਵੰਤ ਸਿੰਘ ਅਤੇ ਤਹਿਸੀਲਦਾਰ ਮਾਨਸਾ ਰਣਜੀਤ ਸਿੰਘ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਇਹ 4 ਮੈਂਬਰੀ ਕਮੇਟੀ ਕੰਟੇਨਮੈਂਟ ਜੋਨ ਵਿੱਚ ਕੋਰੋਨਾ ਦੀ ਚੇਨ ਨੂੰ ਤੋੜਨ ਲਈ ਹਰ ਤਰ੍ਹਾਂ ਦੇ ਉਪਰਾਲੇ ਕਰੇਗੀ ਤਾਂ ਜੋ ਕੋਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵੱਲੋਂ ਮੈਡੀਕਲ ਸੇਵਾਵਾਂ ਤੋਂ ਇਲਾਵਾ ਲੋਕਾਂ ਨੂੰ ਜਾਗਰੂਕ ਕਰਨ, ਇਸ ਜ਼ੋਨ ਵਿੱਚ ਕੰਮ ਕਰਦੇ ਵਿਅਕਤੀਆਂ ਨੂੰ ਸੁਰੱਖਿਆ ਸੇਵਾਵਾਂ ਪ੍ਰਦਾਨ ਕਰਨ ਅਤੇ ਫੀਲਡ ਸਟਾਫ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦੇ ਪ੍ਰਬੰਧ ਦਾ ਖ਼ਿਆਲ ਰੱਖਿਆ ਜਾਵੇਗਾ।

Today Now News

RELATED ARTICLES
- Advertisment -

POPULAR POSTS