16.6 C
Chandigarh

TODAY NOW NEWS

Thursday, March 19, 2026
Homeਪੰਜਾਬਕਪੂਰਥਲਾ / ਫਗਵਾੜਾਪੱਤਰਕਾਰ ਗੁਰਨਾਮ 'ਤੇ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ

ਪੱਤਰਕਾਰ ਗੁਰਨਾਮ ‘ਤੇ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ

ਹਮਲਾ ਕਰਨ ਵਾਲੇ ਸਾਰੇ ਦੋਸ਼ੀ ਗ੍ਰਿਫਤਾਰ ਹੋਣ

ਸੁਲਤਾਨਪੁਰ ਲੋਧੀ, (ਹਰਦੇਵ ਮਾਨ) : ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਦੇ ਸਮੂਹ ਪੱਤਰਕਾਰਾਂ ਵੱਲੋਂ ਪ੍ਰਧਾਨ ਸੁਰਿੰਦਰ ਸਿੰਘ ਬੱਬੂ ਦੀ ਅਗਵਾਈ ਹੇਠ ਸ਼ੁਕਰਵਾਰ ਦੁਪਹਿਰ ਨੂੰ ਪ੍ਰੈਸ ਕਲੱਬ ਸੁਲਤਾਨਪੁਰ ਲੋਧੀ ਤੋਂ ਐੱਸ.ਡੀ. ਐੱਮ ਦਫਤਰ ਤੱਕ ਗੁੰਡਿਆਂ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਾਲ ਐੱਸ. ਡੀ. ਐੱਮ. ਡਾ. ਚਾਰੂਮਿਤਾ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਮ ‘ਤੇ ਮੰਗ ਪੱਤਰ ਸੌਪਿਆ। ਇਸ ਸਮੇਂ ਸੁਲਤਾਨਪੁਰ ਲੋਧੀ ਦੇ ਪੱਤਰਕਾਰ ਭਾਈਚਾਰੇ ਵੱਲੋਂ ਮੰਗ ਕੀਤੀ ਗਈ ਕਿ ਫਿਰੋਜ਼ਪੁਰ ਦੇ ਪੱਤਰਕਾਰ ਗੁਰਨਾਮ ਸਿੰਘ ਸਿੱਧੂ ‘ਤੇ ਕਾਤਲਾਨਾ ਹਮਲਾ ਕਰਨ ਵਾਲੇ ਸਾਰੇ ਗੁੰਡਾ ਅਨਸਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖਤ ਸਜ਼ਾਵਾਂ ਦਿੱਤੀਆਂ ਜਾਣ । ਇਸ ਸਮੇਂ ਪੱਤਰਕਾਰਾਂ ਵੱਲੋਂ ਸੂਬਾ ਸਰਕਾਰ ਅਤੇ ਫਿਰੋਜ਼ਪੁਰ ਪੁਲਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਇਸ ਹਮਲੇ ਨੂੰ ਪ੍ਰੈਸ ਦੀ ਆਜ਼ਾਦੀ ‘ਤੇ ਹਮਲਾ ਕਰਾਰ ਦਿੱਤਾ ਗਿਆ । ਪੰਜਾਬ ‘ਚ ਲੋਕਤੰਤਰ ਦਾ ਥੰਮ ਸਮਝੇ ਜਾਂਦੇ ਪੱਤਰਕਾਰਾ ‘ਤੇ ਦਿਨੋਂ-ਦਿਨ ਵੱਧ ਰਹੇ ਹਮਲਿਆਂ ਕਾਰਨ ਜਿੱਥੇ ਪ੍ਰੈੱਸ ਦੀ ਆਜਾਦੀ ਨੂੰ ਵੱਡਾ ਖਤਰਾ ਪੈਦਾ ਹੋ ਗਿਆ ਹੈ, ਉੱਥੇ ਹੀ ਆਮ ਜਨਤਾ ‘ਚ ਵੀ ਸਹਿਮ ਦਾ ਮਾਹੌਲ ਹੈ ।  

ਇਸ ਸਮੇਂ ਪ੍ਰਧਾਨ ਸੁਰਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਬੀਤੇ ਦਿਨ 10- 15 ਅਣਪਛਾਤੇ ਵਿਅਕਤੀਆ ਵੱਲੋਂ ਫਿਰੋਜ਼ਪੁਰ ਦੇ ਪੱਤਰਕਾਰ ਗੁਰਨਾਮ ਸਿੰਘ ਸਿੱਧੂ ‘ਤੇ ਪ੍ਰੈੱਸ ਕਲੱਬ ‘ਚ ਦਾਖਲ ਹੋ ਕੇ ਜਾਨਲੇਵਾ ਹਮਲਾ ਕੀਤਾ ਗਿਆ, ਜਿਸ ਨਾਲ ਗੁਰਨਾਮ ਸਿੰਘ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਫਿਰੋਜ਼ਪੁਰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਸਮੇਂ ਰੋਸ ਮੁਜਾਹਰੇ ‘ਚ ਸਮੂਹ ਭਾਈਚਾਰੇ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ‘ਤੇ ਸਤਪਾਲ ਕਾਲਾ, ਗੌਰਵ ਧੀਰ, ਚਰਨਜੀਤ ਸਿੰਘ ਢਿੱਲੋਂ, ਲਕਸ਼ਮੀ ਨੰਦਨ, ਨਰਿੰਦਰ ਸਿੰਘ ਸੋਨੀਆਂ, ਦੀਪਕ ਧੀਰ, ਅਸ਼ਵਨੀ ਜੋਸ਼ੀ, ਸੁਰਿੰਦਰਪਾਲ ਸਿੰਘ, ਨਿਰਮਲ ਸਿੰਘ ਹੈਪੀ, ਸ਼ਰਨਜੀਤ ਸਿੰਘ, ਕੰਵਲਪ੍ਰੀਤ ਸਿੰਘ ਕੌੜਾ, ਸਿਮਰਨਜੀਤ ਸਿੰਘ, ਬਲਵਿੰਦਰ ਸਿੰਘ ਧਾਲੀਵਾਲ, ਮਨੋਜ ਸ਼ਰਮਾ, ਵਰੁਣ ਸ਼ਰਮਾ, ਮਾਸਟਰ ਪਰਸਨ ਲਾਲ ਭੋਲਾ, ਮਾਸਟਰ ਜਗੀਰ ਸਿੰਘ ਬਾਜਵਾ, ਡਾ. ਸੁਨੀਲ ਧੀਰ, ਅਮਰਜੀਤ ਸਿੰਘ ਢੋਟ, ਕੁਲਬੀਰ ਸਿੰਘ ਮਿੰਟੂ, ਬਲਜਿੰਦਰ ਸਿੰਘ ਆਦਿ ਨੇ ਸ਼ਿਰਕਤ ਕੀਤੀ ।

Today Now News

RELATED ARTICLES
- Advertisment -

POPULAR POSTS