16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੀਆਂ ਅਨਾਜ ਮੰਡੀਆਂ ਦਾ ਕੀਤਾ ...

ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੀਆਂ ਅਨਾਜ ਮੰਡੀਆਂ ਦਾ ਕੀਤਾ ਦੌਰਾ

ਸ੍ਰੀ ਮੁਕਤਸਰ ਸਾਹਿਬ 17 ਅਪ੍ਰੈਲ
ਬਤੌਰ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਣ ਦੇ ਅਗਲੇ ਹੀ ਦਿਨ ਆਈ ਏ ਐਸ ਸ੍ਰੀ ਵਿਨੀਤ ਕੁਮਾਰ ਨੇ ਅੱਜ ਕਣਕ ਦੀ ਖਰੀਦ ਸਬੰਧੀ ਜ਼ਮੀਨੀ ਹਕੀਕਤ ਤੋਂ ਰੁਬਰੂ ਹੋਣ ਲਈ ਜਿਲ੍ਹੇ ਦੀਆਂ ਮਲੋਟ ਅਤੇ ਗਿੱਦੜਬਾਹਾ ਅਨਾਜ ਮੰਡੀਆਂ ਦਾ ਦੌਰਾ ਕੀਤਾ।ਉਨ੍ਹਾਂ ਕਿਸਾਨਾ, ਆੜਤੀਆਂ ਅਤੇ ਖਰੀਦ ਅਜੰਸੀਆਂ ਨਾਲ ਮੌਕੇ ਤੇ ਗੱਲਬਾਤ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ ।
ਉਹਨਾਂ ਅਧਕਾਰੀਆਂ ਨੂੰ ਹਦਾਇਤ ਕੀਤੀ ਕੀ ਕਿਸੇ ਵੀ ਹਾਲਤ ਵਿਚ ਕਣਕ ਦੀ ਆਮਦ ਅਤੇ ਖਰੀਦ ਵਿਚ 24 ਘੰਟੇ ਤੋਂ ਵੱਧ ਦਾ ਵਖਵਾ ਨਾ ਪਵੇ। ਮਲੋਟ ਦੀ ਮੰਡੀ ਵਿਖੇ ਉਹਨਾਂ ਤੋਲ ਦਾ ਨਰਿਖਣ ਕੀਤਾ ਅਤੇ ਆੜਤੀਆਂ ਨੂੰ ਕਿਹਾ ਕਿ ਜਿਥੇ ਵੀ ਮਜਦੂਰਾਂ ਦੀ ਕਮੀ ਆ ਰਹੀ ਹੈ ਉਸ ਨੂੰ ਜਲਦ ਪੂਰਾ ਕਰਕੇ ਕਣਕ ਦੀ ਖਰੀਦ ਵਿਚ ਤੇਜੀ ਲਿਆਂਦੀ ਜਾਵੇ।
ਉਹਨਾ ਹਦਾਇਤ ਕੀਤੀ ਕਿ ਇਸ ਸਬੰਧੀ ਪਹਿਲਾਂ ਤੋਂ ਹੀ ਪ੍ਰਬੰਧ ਮੁਕੰਮਲ ਕਰ ਲਏ ਜਾਣ ਤਾਂ ਜ਼ੋ ਕਿਸਾਨਾਂ ਨੂੰ ਗਰਮੀ ਵਿਚ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਮੰਡੀਆਂ ਦੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੱਧ ਰਹੇ ਤਾਪਮਾਨ ਕਾਰਣ ਕਿਸੇ ਵੀ ਕਿਸਾਨ ਜਾਂ ਮਜ਼ਦੂਰ ਨੂੰ ਪੀਣ ਵਾਲੇ ਪਾਣੀ ਦੀ ਕਿਲਤ ਨਾ ਆਉਣ ਦਿਤੀ ਜਾਵੇ ।
ਉਹਨਾਂ ਯਕੀਨ ਦੁਆਇਆ ਕਿ ਜਿਲ੍ਹਾ ਪ੍ਰਸ਼ਾਸ਼ਨ ਹਰ ਹਿਲੇ ਹਾੜੀ ਦੀ ਇਸ ਫਸਲ ਨੂੰ ਸੁਚੱਜੇ ਢੰਗ ਨਾਲ ਅਤੇ ਬਿਨਾ ਕਿਸੇ ਰੁਕਾਵਟ ਦੇ ਕਰਵਾਉਣ ਲਈ ਵਚਨਬੱਧ ਹੈ।
ਉਨ੍ਹਾਂ ਖਰੀਦ ਏਜੰਸੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਕਣਕ ਦੀ ਫਸਲ ਨਿਰਧਾਰਤ ਅਨਾਜ ਮੰਡੀਆਂ ਵਿਚੋਂ ਹੀ ਖਰੀਦੀ ਜਾਵੇ ਅਤੇ ਕਿਸੇ ਵੀ ਪ੍ਰਾਇਵੇਟ ਵਿਆਕਤੀ ਨੇ ਕਣਕ ਦੀ ਖਰੀਦ ਕਰਨੀ ਹੈ, ਉਹ ਅਨਾਜ ਮੰਡੀਆਂ ਵਿਚੋਂ ਹੀ ਖਰੀਦੇਗਾ ਤਾਂ ਜੋ ਮਾਰਕਿਟ ਕਮੇਟੀ ਦੀ ਚੋਰੀ ਨੂੰ ਰੋਕਿਆ ਜਾ ਸਕੇ।

Today Now News

RELATED ARTICLES
- Advertisment -

POPULAR POSTS