17.4 C
Chandigarh

TODAY NOW NEWS

Friday, March 20, 2026
HomeEDUCATIONਪੰਜਾਬ ਦੇ 379 ਸਰਕਾਰੀ ਸਕੂਲਾਂ ਵਿਚ, ‘ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ’ ਤਹਿਤ 9...

ਪੰਜਾਬ ਦੇ 379 ਸਰਕਾਰੀ ਸਕੂਲਾਂ ਵਿਚ, ‘ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ’ ਤਹਿਤ 9 ਟਰੇਡਾਂ ਲਈ ਕਿੱਤਾ ਮੁਖੀ ਸਿੱਖਿਆ

ਇਸ ਵਾਸਤੇ 23 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ

ਮੋਗਾ (ਹੈਪੀ ਢੰਡ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੀ ਯੋਗ ਅਗਵਾਈ ਅਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਜੀ ਦੇ ਸੁਹਿਰਦ ਯਤਨਾਂ ਸਦਕਾ, ਪੰਜਾਬ ਦੇ 379 ਸਰਕਾਰੀ ਸਕੂਲਾਂ ਵਿਚ, ‘ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ’ ਤਹਿਤ, ਵਿਦਿਆਰਥੀਆਂ ਨੂੰ 9 ਟਰੇਡਾਂ ਲਈ ਕਿੱਤਾ ਮੁਖੀ ਸਿੱਖਿਆ ਦਿੱਤੀ ਜਾ ਰਹੀ ਹੈ। ਇਸ ਵਾਸਤੇ 23 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਜਿਸ ਨਾਲ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀ, ਸਕੂਲਾਂ ਵਿਚ ਸਥਾਪਿਤ ਕੀਤੀਆਂ ਜਾਣ ਵਾਲੀਆਂ ਇਹਨਾਂ ਲੈਬਾਂ ਵਿਚ, ਕਿੱਤਾ ਮੁਖੀ ਵਿਸ਼ਿਆਂ ਦੀ ਵਿਵਹਾਰਿਕ ਟਰੇਨਿੰਗ ਲੈਣ ਉਪਰੰਤ ਸਵੈ ਰੋਜ਼ਗਾਰ ਅਪਣਾ ਕੇ ਰੋਜ਼ਗਾਰ ਦਾਤੇ ਬਣ ਸਕਣਗੇ। ਮੈਨੂੰ ਵਿਸ਼ਵਾਸ਼ ਹੈ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਇਸ ਨਿਵੇਕਲੇ ਉਪਰਾਲੇ ਸਦਕਾ, ਉੱਚ ਸਿੱਖਿਆ ਹਾਸਲ ਕਰਨ ਉਪਰੰਤ ਇਹ ਵਿਦਿਆਰਥੀ ਦੇਸ਼ ਦੇ ਨਾਮੀ ਅਦਾਰਿਆਂ ‘ਚ ਉੱਚ ਅਹੁਦਿਆਂ ’ਤੇ ਬਿਰਾਜਮਾਨ ਹੋ ਕੇ ਸੂਬੇ ਦਾ ਨਾਮ ਰੌਸ਼ਨ ਕਰ ਸਕਣਗੇ।

Today Now News

RELATED ARTICLES
- Advertisment -

POPULAR POSTS