16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਇਨਸਾਫ਼ ਦੀ ਆਵਾਜ਼ ਜਥੇਬੰਦੀ ਅਤੇ ਲੋਕ ਇਨਸਾਫ਼ ਪਾਰਟੀ ਸੰਯੁਕਤ ਕਿਸਾਨ ਮੋਰਚੇ ਨੂੰ...

ਇਨਸਾਫ਼ ਦੀ ਆਵਾਜ਼ ਜਥੇਬੰਦੀ ਅਤੇ ਲੋਕ ਇਨਸਾਫ਼ ਪਾਰਟੀ ਸੰਯੁਕਤ ਕਿਸਾਨ ਮੋਰਚੇ ਨੂੰ 26 ਮਈ ਨੂੰ ਪੂਰਾ ਸਾਥ ਦੇਵੇਗੀ : ਰਾਏਪੁਰ।

ਸੰਯੁਕਤ ਕਿਸਾਨ ਮੋਰਚੇ ਵੱਲੋਂ ਮੋਦੀ ਸਰਕਾਰ ਦੀ ਅਰਥੀ ਸਾੜੀ ਜਾਵੇਗੀ ਅਤੇ ਸਾਰੇ ਘਰਾਂ, ਦੁਕਾਨਾਂ, ਵਹੀਕਲਾਂ ਤੇ ਕਾਲੇ ਝੰਡੇ ਲਹਿਰਾਉਣ ਦਾ ਵੀ ਐਲਾਨ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : 26 ਮਈ ਨੂੰ ਕਿਸਾਨੀ ਸੰਘਰਸ਼ ਨੂੰ ਦਿੱਲੀ ਦੀਆਂ ਹੱਦਾਂ ਉਤੇ ਕਾਲੇ ਕਾਨੂੰਨਾ ਨੂੰ ਰੱਦ ਕਰਵਾਉਣ ਨੂੰ ਲੈਕੇ ਸੰਘਰਸ਼ ਨੂੰ 6 ਮਹੀਨੇ ਹੋ ਜਾਣਗੇ ਅਤੇ ਬੀ ਜੇ ਪੀ ਸਰਕਾਰ ਦੇ ਵੀ 7 ਸਾਲ ਪੂਰੇ ਹੋ ਰਹੇ ਹਨ। ਇਸ ਕਰਕੇ ਇਸ ਦਿਨ ਨੂੰ ਸੰਯੁਕਤ ਕਿਸਾਨ ਮੋਰਚੇ ਨੇ ਰੋਸ ਵੱਜੋ ਕਾਲਾ ਦਿਨ ਦੇ ਤੋਰ ਤੇ ਮਨਾਉਣ ਦਾ ਫ਼ੈਸਲਾ ਕੀਤਾ ਹੈ। ਇਸ ਦਿਨ 26 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੋਦੀ ਸਰਕਾਰ ਦੀ ਅਰਥੀ ਸਾੜੀ ਜਾਵੇਗੀ ਅਤੇ ਸਾਰੇ ਘਰਾਂ, ਦੁਕਾਨਾਂ, ਵਹੀਕਲਾਂ ਤੇ ਕਾਲੇ ਝੰਡੇ ਲਹਿਰਾਉਣ ਦਾ ਵੀ ਐਲਾਨ ਕੀਤਾ ਹੈ। ਇਕ ਲਿਖਤੀ ਬਿਆਨ ਰਾਹੀਂ ਲੋਕ ਇਨਸਾਫ਼ ਪਾਰਟੀ ਦੇ ਜਿਲ੍ਹਾ ਮਾਨਸਾ ਦੇ ਸੀਨੀਅਰ ਮੀਤ ਪ੍ਰਧਾਨ ਤੇ ਇਨਸਾਫ਼ ਦੀ ਆਵਾਜ਼ ਜਥੇਬੰਦੀ ਪੰਜਾਬ ਦੇ ਮੁੱਖ ਬੁਲਾਰਾ ਸੂਬੇਦਾਰ ਮੇਜਰ ਜਗਦੇਵ ਸਿੰਘ ਰਾਏਪੁਰ ਨੇ ਪਰੈਸ ਨੂੰ ਜਾਣਕਾਰੀ ਦਿੱਤੀ ਹੈ ਕਿ 26 ਮਈ ਨੂੰ ਲੋਕ ਇਨਸਾਫ਼ ਪਾਰਟੀ ਜਿਲ੍ਹਾ ਮਾਨਸਾ ਅਤੇ ਇਨਸਾਫ਼ ਦੀ ਆਵਾਜ਼ ਜਥੇਬੰਦੀ ਪੰਜਾਬ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਇਸ ਫੈਸਲੇ ਤੇ ਫੁੱਲ ਚੜਾਉਂਦੇ ਹੋਏ ਸਾਰੀਆਂ ਹੀ ਕਿਸਾਨ ਜਥੇਬੰਦੀਆਂ ਦਾ ਪੂਰਾ-ਪੂਰਾ ਸਾਥ ਦਿੱਤਾ ਜਾਵੇਗਾ। ਸੂਬੇਦਾਰ ਮੇਜਰ ਜਗਦੇਵ ਸਿੰਘ ਰਾਏਪੁਰ ਨੇ ਇਨਸਾਫ਼ ਦੀ ਆਵਾਜ਼ ਜਥੇਬੰਦੀ ਪੰਜਾਬ ਅਤੇ ਲੋਕ ਇਨਸਾਫ਼ ਪਾਰਟੀ ਜਿਲ੍ਹਾ ਮਾਨਸਾ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ 26 ਮਈ ਨੂੰ ਆਪਣੇ-ਆਪਣੇ ਇਲਾਕੇ ਵਿੱਚ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਦੀ ਅਗਵਾਈ ਵਿੱਚ ਮੋਦੀ ਸਰਕਾਰ ਦੀ ਅਰਥੀ ਸਾੜਨ ਅਤੇ ਘਰਾਂ, ਦੁਕਾਨਾਂ ਤੇ ਵਹੀਕਲਾਂ ਉਤੇ ਕਾਲੇ ਝੰਡੇ ਲਾਕੇ ਸਹਿਯੋਗ ਕਰਨ ਤਾਂ ਜੋ ਅਸੀਂ ਕਿਸਾਨਾਂ ਦੇ ਹੱਕ ਵਿੱਚ ਨਿਤਰ ਸਕੀਏ। ਰਾਏਪੁਰ ਨੇ ਆਪਣੇ ਆਗੂਆਂ ਅਤੇ ਵਰਕਰਾਂ ਨੂੰ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਨੂੰ ਪਿੰਡਾਂ ਵਿੱਚ ਜਾਗਰੂਕ ਕਰਕੇ ਕਿਸਾਨੀ ਸੰਘਰਸ਼ ਵਿੱਚ ਦਿੱਲੀ ਦੀਆਂ ਹੱਦਾਂ ਉਤੇ ਭੇਜਣ ਲਈ ਪ੍ਰੇਰਿਤ ਕਰਨ। ਤਾਂ ਜੋ ਇਹ ਜੰਗ ਜਿੱਤੀ ਜਾ ਸਕੇ ਤੇ ਤਿੰਨੇ ਕਾਲੇ ਕਾਨੂੰਨ ਰੱਦ ਕਰਵਾਉਣ ਤੇ ਅੈਮ ਐਸ ਪੀ ਗਰੰਟੀ ਬਣਾਉਣ ਵਿੱਚ ਅਸੀਂ ਕਾਮਯਾਬ ਹੋ ਸਕੀਏ।

Today Now News

RELATED ARTICLES
- Advertisment -

POPULAR POSTS