16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਵੋਟਰ ਅਤੇ ਰਾਜਸੀ ਪਾਰਟੀਆਂ ਚੋਣਾਂ ਨਾਲ ਸਬੰਧਤ ਆਨਲਾਈਨ ਪੋਰਟਲਾਂ ਅਤੇ ਐਪਲੀਕੇਸ਼ਨਾਂ ਦਾ...

ਵੋਟਰ ਅਤੇ ਰਾਜਸੀ ਪਾਰਟੀਆਂ ਚੋਣਾਂ ਨਾਲ ਸਬੰਧਤ ਆਨਲਾਈਨ ਪੋਰਟਲਾਂ ਅਤੇ ਐਪਲੀਕੇਸ਼ਨਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ-ਜ਼ਿਲ੍ਹਾ ਚੋਣ ਅਫ਼ਸਰ

ਮੋਗਾ, 17 ਜਨਵਰੀ –
ਵਧੀਕ ਜ਼ਿਲ੍ਹਾ ਚੋਣ ਅਫ਼ਸਰ – ਕਮ – ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ ਹਰਚਰਨ ਸਿੰਘ ਨੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਮਤਦਾਤਾਵਾਂ ਅਤੇ ਰਾਜਸੀ ਪਾਰਟੀਆਂ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਉਨ੍ਹਾਂ ਦੀ ਸਹੂਲਤ ਲਈ ਬਣਾਏ ਆਨਲਾਈਨ ਪੋਰਟਲਾਂ ਅਤੇ ਮੋਬਾਇਲ ਐਪਲੀਕੇਸ਼ਨਾਂ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਈ ਟੀ ਐਪਲੀਕੇਸਸ਼ਨਾਂ ਰਾਹੀਂ ਚੋਣ ਕਮਿਸ਼ਨ ਵੱਲੋਂ ਲੋਕਾਂ ਦੀ ਵੱਡੀ ਭਾਗੀਦਾਰੀ ਦਾ ਰਾਹ ਖੋਲ੍ਹਦਿਆਂ ਸਮੁੱਚੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਵਧਾਈ ਗਈ ਹੈ।
ਉਨ੍ਹਾਂ ਦੱਸਿਆ ਇਨ੍ਹਾਂ ਆਨਲਾਈਨ ਪੋਰਟਲਾਂ ਅਤੇ ਮੋਬਾਇਲ ਐਪਲੀਕੇਸ਼ਨਾਂ ਵਿੱਚ ਸ਼ਿਕਾਇਤਾਂ ਲਈ ਸੀ-ਵਿਜਿਲ, ਰਾਜਸੀ ਪਾਰਟੀਆਂ ਲਈ ਸੁਵਿਧਾ ਪੋਰਟਲ, ਸੁਵਿਧਾ ਕੈਂਡੀਡੇਟ ਐਪ, ਦਿਵਿਆਂਗਾਂ ਲਈ ਪੀ ਡਬਲਯੂ ਡੀ ਐਪ, ਵੋਟਰਾਂ ਲਈ ਨੈਸ਼ਨਲ ਸਰਵਿਸ ਵੋਟਰ ਪੋਰਟਲ, ਵੋਟਰ ਹੈਲਪਲਾਈਨ ਐਪ, ਵੋਟਰ ਟਰਨਆਊਟ ਐਪ ਤੇ ਨੈਸ਼ਨਲ ਗ੍ਰੀਵੈਂਸ ਸਰਵਿਸਜ਼ ਪੋਰਟਲ ਸ਼ਾਮਿਲ ਹਨ।
ਉਨ੍ਹਾਂ ਦੱਸਿਆ ਕਿ ਮੋਬਾਇਲ ਅਧਾਰਿਤ ਸੀ ਵਿਜਿਲ ਐਪ ਆਮ ਲੋਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਆਨਲਾਈਨ ਸ਼ਿਕਾਇਤ ਦਾ ਮੰਚ ਮੁਹੱਈਆ ਕਰਦੀ ਹੈ। ਇਸ ਐਪ ਨੂੰ ਮੋਬਾਇਲ ’ਤੇ ਡਾਊਨਲੋਡ ਕਰਕੇ, ਕੋਈ ਵੀ ਵਿਅਕਤੀ ਕਿਸੇ ਵੀ ਥਾਂ ’ਤੇ ਚੋਣ ਜ਼ਾਬਤੇ ਦੀ ਉਲੰਘਣਾ ਦੀ ਫ਼ੋਟੋ ਜਾਂ ਵੀਡਿਓ ਅਪਲੋਡ ਕਰ ਸਕਦਾ ਹੈ, ਜਿਸ ’ਤੇ 100 ਮਿੰਟ ’ਚ ਕਾਰਵਾਈ ਮੁਕੰਮਲ ਕੀਤੀ ਜਾਂਦੀ ਹੈ। ਇਹ ਐਪ ਐਂਡਰਾਇਡ ਅਤੇ ਐਪਲ ਦੋਵਾਂ ਪਲੇਟਫ਼ਾਰਮਾਂ ’ਤੇ ਮੌਜੂਦ ਹੈ।
ਸੁਵਿਧਾ ਪੋਰਟਲ ਨੂੰ ਆਨਲਾਈਨ ਨਾਮਜ਼ਦਗੀ ਤੇ ਮਨਜ਼ੂਰੀ ਆਦਿ ਲਈ ਰਾਜਸੀ ਪਾਰਟੀਆਂ/ਉਮੀਦਵਾਰਾਂ ਲਈ ਬਹੁਤ ਹੀ ਢੁਕਵਾਂ ਮੰਚ ਕਰਾਰ ਦਿੰਦਿਆਂ ਉਨ੍ਹਾਂ ਦੱਸਿਆ ਕਿ https://suvidha.eci.gov.in/ ’ਤੇ ਜਾ ਕੇ ਉਮੀਦਵਾਰ ਆਪਣਾ ਅਕਾਊਂਟ ਬਣਾ ਕੇ ਨਾਮਜ਼ਦਗੀ ਨਾਲ ਸਬੰਧਤ ਪ੍ਰਕਿਰਿਆ ਨੂੰ ਸੁਖਾਲਾ ਬਣਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਆਨਲਾਈਨ ਭਰਨ ਤੋਂ ਇਲਾਵਾ ਜ਼ਮਾਨਤੀ ਰਾਸ਼ੀ ਜਮ੍ਹਾਂ ਕਰਵਾਉਣ ਅਤੇ ਰਿਟਰਨਿੰਗ ਅਫ਼ਸਰ ਅੱਗੇ ਪੇਸ਼ ਹੋਣ ਲਈ ਅਗਾਊੂਂ ਸਮਾਂ ਲੈਣ ਵਿੱਚ ਇਹ ਆਨਲਾਈਨ ਪੋਰਟਲ ਬੜਾ ਸਹਾਇਕ ਸਿੱਧ ਹੋਵੇਗਾ।
ਉਨ੍ਹਾਂ ਦੱਸਿਆ ਕਿ ਇੱਕ ਵਾਰ ਆਨਲਾਈਨ ਨਾਮਜ਼ਦਗੀ ਫ਼ਾਰਮ ਭਰਨ ਉਪਰੰਤ, ਉਮੀਦਵਾਰ ਇਸ ਦਾ ਪਿ੍ਰੰਟ ਲੈ ਕੇ, ਉਸ ਨੂੰ ਤਸਦੀਕ ਕਰਵਾ ਕੇ ਅਤੇ ਲੋੜੀਂਦੇ ਦਸਤਾਵੇਜ਼ ਨਾਲ ਲਗਾ ਕੇ, ਇਸ ਨੂੰ ਰਿਟਰਨਿੰਗ ਅਫ਼ਸਰ ਅੱਗੇ ਜਾ ਕੇ ਨਿੱਜੀ ਤੌਰ ’ਤੇ ਪੇਸ਼ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਆਨਲਾਈਨ ਤੋਂ ਇਲਾਵਾ ਨਾਮਜ਼ਦਗੀ ਦੀ ਆਫ਼ਲਾਈਨ ਪ੍ਰਕਿਰਿਆ ਵੀ ਮੌਜੂਦ ਹੈ ਪਰੰਤੂ ਆਨਲਾਈਨ ਫ਼ਾਰਮ ਭਰਨ ਨਾਲ ਗ਼ਲਤੀਆਂ ਦੀ ਗੁੰਜਾਇਸ਼ ਬਹੁਤ ਹੀ ਘੱਟ ਜਾਵੇਗੀ।
ਉਨ੍ਹਾਂ ਦੱਸਿਆ ਕਿ ਸੁਵਿਧਾ ਪੋਰਟਲ ਦਾ ਦੂਸਰਾ ਲਾਭ ਉਮੀਦਵਾਰਾਂ/ਰਾਜਸੀ ਪਾਰਟੀਆਂ ਨੂੰ ਮੀਟਿੰਗਾਂ, ਰੈਲੀਆਂ, ਲਾਊਡ ਸਪੀਕਰਾਂ, ਆਰਜ਼ੀ ਚੋਣ ਦਫ਼ਤਰਾਂ ਲਈ ਮਨਜ਼ੂਰੀਆਂ ਲੈਣ ’ਚ ਵੀ ਆਸਾਨੀ ਹੋਣਾ ਹੈ, ਜਿਸ ਨਾਲ ਸਮੇਂ ਦੀ ਵੀ ਬੱਚਤ ਹੋਵੇਗੀ।
ਜ਼ਿਲ੍ਹਾ ਚੋਣ ਅਫਸਰ ਅਨੁਸਾਰ ਗੂਗਲ ਪਲੇਅ ਸਟੋਰ ’ਤੇ ਉਪਲਬਧ ਸੁਵਿਧਾ ਕੈਂਡੀਡੇਟ ਐਪ ਕੋਵਿਡ-19 ਦੇ ਮੱਦੇਨਜ਼ਰ ਮੀਟਿੰਗਾਂ/ਰੈਲੀਆਂ ਲਈ ਜਨਤਕ ਥਾਂਵਾਂ ਦੀ ਉਪਲਬਧਤਾ ਨੂੰ ਆਸਾਨ ਬਣਾਏਗੀ। ਇਸ ਨਾਲ ਨਾਮਜ਼ਦਗੀ ਅਤੇ ਮਨਜ਼ੂਰੀ ਦੀ ਸਥਿਤੀ ਨੂੰ ਵੀ ਜਾਣਿਆ ਜਾ ਸਕੇਗਾ।
‘ਕੈਂਡੀਡੇਟ ਐਫ਼ੀਡੇਵਿਟ ਪੋਰਟਲ’ ਨੂੰ ਵੋਟਰਾਂ ਲਈ ਪਾਰਦਰਸ਼ਤਾ ਦਾ ਇੱਕ ਹੋਰ ਮਹੱਤਵਪੂਰਣ ਮੰਚ ਕਰਾਰ ਦਿੰਦਿਆਂ ਸ੍ਰ ਹਰਚਰਨ ਸਿੰਘ ਨੇ ਦੱਸਿਆ ਕਿ https://affidavit.eci.gov.in/ ਰਾਹੀਂ ਕਿਸੇ ਵੀ ਹਲਕੇ ’ਚ ਚੋਣ ਲੜ ਰਹੇ ਸਮੂਹ ਉਮੀਦਵਾਰਾਂ ਦੀ ਸੂਚੀ, ਉਨ੍ਹਾਂ ਦੇ ਵੇਰਵੇ, ਨਾਮਜ਼ਦਗੀ ਸਥਿਤੀ ਅਤੇ ਉਨ੍ਹਾ ਵੱਲੋਂ ਲਾਏ ਗਏ ਹਲਫ਼ੀਆ ਬਿਆਨ ਆਮ ਲੋਕਾਂ ਦੀ ਪਹੁੰਚ ’ਚ ਹੋਣਗੇ।
ਗੂਗਲ ਪਲੇਅ ਸਟੋਰ ਅਤੇ ਐਪਲ ਸਟੋਰ ’ਤੇ ਮੌਜੂਦ ‘ਪੀ ਡਬਲਯੂ ਡੀ ਐਪ’ ਨੂੰ ਦਿਵਿਆਂਗ ਵੋਟਰਾਂ ਲਈ ਬਹੁਤ ਹੀ ਲਾਭਦਾਇਕ ਕਰਾਰ ਦਿੰਦਿਆਂ ਉਨ੍ਹਾ ਦੱਸਿਆ ਕਿ ਇਸ ਐਪਲੀਕੇਸ਼ਨ ਦੇ ਮਾਧਿਅਮ ਰਾਹੀਂ ਮੋਬਾਇਲ ’ਤੇ ਹੀ ਦਿਵਿਆਂਗ ਵੋਟਰਾਂ ਦੀ ਸ਼ਨਾਖ਼ਤ, ਨਵਾਂ ਵੋਟ ਬਣਵਾਉਣ, ਮਤਦਾਤਾ ਫ਼ੋਟੋ ਸ਼ਨਾਖ਼ਤੀ ਕਾਰਡ ’ਚ ਦਰਸੁਤੀ, ਮਤਦਾਨ ਵਾਲੇ ਦਿਨ ਵ੍ਹੀਲਚੇਅਰ ਦੀ ਲੋੜ ਆਦਿ ਬਾਰੇ ਮੱਦਦ ਕਰੇਗੀ।
‘ਵੋਟਰ ਟਰਨਆਊਟ ਐਪ’ ਜੋ ਕਿ ਗੂਗਲ ਸਟੋਰ ’ਤੇ ਉਪਲਬਧ ਹੈ, ਨੂੰ ਮਤਦਾਨ ਵਾਲੇ ਦਿਨ ਆਮ ਲੋਕਾਂ, ਰਾਜਸੀ ਪਾਰਟੀਆਂ ਅਤੇ ਮੀਡੀਆ ਲਈ ਲਾਭਕਾਰੀ ਕਰਾਰ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਐਪ ਦੀ ਮਦਦ ਨਾਲ ਕਿਹੜੇ ਹਲਕੇ ’ਚ ਕਿੰਨਾ ਮਤਦਾਨ ਹੋਇਆ, ਬਾਰੇ ਜਾਣਕਾਰੀ ਮੋਬਾਇਲ ’ਤੇ ਹੀ ਮੁਹੱਈਆ ਹੋ ਜਾਵੇਗੀ।
ਇਸੇ ਤਰ੍ਹਾਂ ਨਤੀਜਿਆਂ ਵਾਲੇ ਦਿਨ ਲੋਕਾਂ ਅਤੇ ਰਾਜਸੀ ਪਾਰਟੀਆਂ ਦੀ ਉਤਸੁਕਤਾ ਨੂੰ ਸ਼ਾਂਤ ਕਰਨ ਲਈ ਬਣਾਈ ਗਈ ‘ਈ ਸੀ ਆਈ ਰਿਜ਼ਲਟਸ ਵੈਬਸਾਈਟ’ http://results.eci.gov.in/ ਰਾਹੀਂ ਰੁਝਾਨਾਂ ਅਤੇ ਨਤੀਜਿਆਂ ਦੀ ਮੋਬਾਇਲ/ਕੰਪਿਊਟਰ ਬ੍ਰਾਊਜ਼ਰਾਂ ’ਤੇ ਲਾਈਵ ਅਪਡੇਟ ਦਾ ਪ੍ਰਬੰਧ ਕੀਤਾ ਗਿਆ ਹੈ।

Today Now News

RELATED ARTICLES
- Advertisment -

POPULAR POSTS