ਕੋਰੋਨਾ ਮਹਾਂਮਾਰੀ ਤੋਂ ਬਚਨ ਲਈ ਸਾਵਧਾਨੀਆਂ ਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ

ਸ੍ਰੀ ਮੁਕਤਸਰ- ਸ਼ਹਿਰ ਅਤੇ ਆਮ ਲੋਕਾਂ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਨੇ ਅੱਜ ਆਪਣੇ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ਸਥਾਨਕ ਕੋਟਕਪੂਰਾ ਚੌਂਕ ਵਿਖੇ ਮਾਸਕ ਅਤੇ ਸੈਨੇਟਾਈਜਰ ਵੰਡੇ। ਇਸ ਮੌਕੇ ਮਿਸ਼ਨ ਸੀਨੀਅਰ ਮੀਤ ਪ੍ਰਧਾਨ ਨਿਰੰਜਣ ਸਿੰਘ ਰੱਖਰਾ, ਸਲਾਹਕਾਰ ਇੰਜ. ਅਸ਼ੋਕ ਭਾਰਤੀ, ਚੌ. ਬਲਬੀਰ ਸਿੰਘ, ਡਾ. ਸੁਰਿੰਦਰ ਗਿਰਧਰ, ਸੋਮ ਨਾਥ, ਰਾਜੀਵ ਕਟਾਰੀਆ, ਰਾਜਿੰਦਰ ਖੁਰਾਣਾ, ਮਨੋਹਰ ਲਾਲ ਅਤੇ ਆਰ.ਕੇ. ਕਾਠਪਾਲ ਆਦਿ ਮੌਜੂਦ ਸਨ। ਇਸ ਮੌਕੇ ਰਾਹਗੀਰਾਂ ਨੂੰ ਰੋਕ ਕੇ ਮਾਸਕ ਦਿੱਤੇ ਗਏ। ਕੋਰੋਨਾ ਮਹਾਂਮਾਰੀ ਤੋਂ ਬਚਨ ਲਈ ਸਾਵਧਾਨੀਆਂ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿਚ ਸ੍ਰੀ ਢੋਸੀਵਾਲ ਨੇ ਕਿਹਾ ਕਿ ਸਹੀ ਢੰਗ ਨਾਲ ਮਾਸਕ ਲਗਾ ਕੇ ਹੀ ਆਪਣਾ ਅਤੇ ਦੂਜਿਆਂ ਦਾ ਜੀਵਨ ਬਚਾਇਆ ਜਾ ਸਕਦਾ ਹੈ। ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ ਕਰਨਾ ਚਾਹੀਦਾ ਹੈ। ਦਿਨ ਵਿਚ ਕਈ ਵਾਰ ਸਾਫ ਪਾਣੀ ਅਤੇ ਸਾਬਣ ਨਾਲ ਹੱਥ ਧੋਣੇ ਚਾਹੀਦੇ ਹਨ। ਹੱਥ ਨਹੀਂ ਮਿਲਾਉਣਾ ਚਾਹੀਦਾ। ਸਮਾਜਿਕ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ। ਉਨ੍ਹਾਂ ਨੇ ਆਮ ਲੋਕਾਂ ਨੂੰ ਕੋਰੋਨਾ ਵੈਕਸੀਨ ਬਾਰੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਅਤੇ ਸਭਨਾਂ ਨੂੰ ਇਹ ਟੀਕਾ ਲਗਵਾਉਣ ਦੀ ਪ੍ਰੇਰਨਾ ਦਿੱਤੀ। ਉਕਤ ਜਾਣਕਾਰੀ ਦਿੰਦੇ ਹੋਏ ਮਿਸ਼ਨ ਦੀ ਪ੍ਰੈਸ ਸਕੱਤਰ ਮਿਸ ਪੂਨਮ ਨਾਗਪਾਲ ਨੇ ਦੱਸਿਆ ਹੈ ਕਿ ਸੰਸਥਾ ਵਲੋਂ ਚਲਾਈ ਚਾ ਰਹੀ ਮਾਸਕ ਵੰਡ ਮੁਹਿੰਮ ਅਧੀਨ ਅੱਜ ਪੰਜ ਸੌ ਮਾਸਕ ਵੰਡੇ ਗਏ ਹਨ। ਇਹ ਮੁਹਿੰਮ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ।





