ਅਨੁਸੂਚਿਤ ਜਾਤੀ ਨਾਲ ਸਬੰਧਤ ਹਰ ਸਮੱਸਿਆ ਨੂੰ ਹੱਲ ਕਰਵਾਉਣ ਦੀ ਕੋਸ਼ਿਸ਼ ਕਰਾਂਗੇ : ਵਿਜੈ ਸਾਂਪਲਾ

ਹੁਸ਼ਿਆਰਪੁਰ (ਦਲਜੀਤ ਅਜਨੋਹਾ) : ਅੱਜ ਹੁਸ਼ਿਆਰਪੁਰ ਚ ਕੌਮੀ ਐਸ ਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਤਾਂ ਪਹੁੰਚਣ ਤੇ ਜ਼ੋਰਦਾਰ ਸਵਾਗਤ ਕੀਤਾ ਗਿਆ ਹੁਸ਼ਿਆਰਪੁਰ ਪਹੁੰਚਣ ਤੇ ਵਿਜੇ ਸਾਂਪਲਾ ਨੂੰ ਸਭ ਤੋਂ ਪਹਿਲਾਂ ਪ੍ਰਸ਼ਾਸਨ ਵੱਲੋਂ ਪੀ ਡਬਲਯੂ ਡੀ ਦੇ ਰੈਸਟ ਹਾਊਸ ਵਿਖੇ ਗਾਰਡ ਆਫ ਆਨਰ ਦਿੱਤਾ ਗਿਆ ਇਸ ਉਪਰੰਤ ਭਾਜਪਾ ਦੀਆਂ ਮਹਿਲਾ ਕਾਰਜਕਰਤਾਵਾਂ ਵੱਲੋਂ ਚੇਅਰਮੈਨ ਵਿਜੇ ਸਾਂਪਲਾ ਦਾ ਸਵਾਗਤ ਕਰਦਿਆਂ ਹੋਇਆਂ ਤਿਲਕ ਕੀਤਾ ਗਿਆ ਇਸ ਮੌਕੇ ਵਿਸ਼ੇਸ਼ ਤੌਰ ਤੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਨੇ ਪਹੁੰਚ ਕੇ ਵਿਜੇ ਸਾਂਪਲਾ ਨੂੰ ਵਧਾਈ ਦਿੱਤੀ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਵ ਨਿਯੁਕਤ ਚੇਅਰਮੈਨ ਵਿਜੇ ਸਾਂਪਲਾ ਨੇ ਕਿਹਾ ਕਿ ਉਨ੍ਹਾਂ ਦੀ ਇਹ ਨਿਯੁਕਤੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਕੀਤੀ ਗਈ ਹੈ ਤੇ ਜੋ ਵਿਸ਼ਵਾਸ ਉਨ੍ਹਾਂ ਵੱਲੋਂ ਉਨ੍ਹਾਂ ਤੇ ਦਿਖਾਇਆ ਗਿਆ ਹੈ ਉਸ ਨੂੰ ਕਾਇਮ ਰੱਖਣ ਲਈ ਉਹ ਹਰ ਸੰਭਵ ਕੋਸ਼ਿਸ਼ ਕਰਨਗੇ ਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਅਕਤੀਆਂ ਦੀ ਹਰ ਸਮੱਸਿਆ ਨੂੰ ਸਰਕਾਰ ਦੇ ਧਿਆਨ ਚ ਲਿਆ ਕੇ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ ।






