17.1 C
Chandigarh

TODAY NOW NEWS

Thursday, March 19, 2026
HomeBREAKING NEWSਸੁਖਬੀਰ ਬਾਦਲ ਆਹ ਕੀ ਕਹਿ ਗਏ ਨਵਜੋਤ ਸਿੱਧੂ ਨੂੰ

ਸੁਖਬੀਰ ਬਾਦਲ ਆਹ ਕੀ ਕਹਿ ਗਏ ਨਵਜੋਤ ਸਿੱਧੂ ਨੂੰ

 ਭਵਾਨੀਗੜ੍ਹ : ਅੱਜ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਦੇ ਹੱਕ ‘ਚ ਰੱਖੀ ਚੋਣ ਪ੍ਰਚਾਰ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਲੈ ਕੇ ਅੱਜ ਵੱਡੀ ਗੱਲ ਆਖ ਦਿੱਤੀ ਹੈ।

ਸੁਖਬੀਰ ਬਾਦਲ ਪਹਿਲਾਂ ਹੀ ਨਵਜੋਤ ਸਿੱਧੂ ਨੂੰ ‘ਮਿਸ ਗਾਈਡਿਡ ਮਿਜ਼ਾਈਲ’ ਕਹਿ ਕੇ ਸੰਬੋਧਨ ਕਰ ਚੁੱਕੇ ਹਨ ਅਤੇ ਹੁਣ ਪ੍ਰਿਯੰਕਾ ਗਾਂਧੀ ਦੀ ਹਾਜ਼ਰੀ ‘ਚ ਧੂਰੀ ਰੈਲੀ ਦੌਰਾਨ ਮੰਚ ਤੋਂ ਬੋਲਣ ਤੋਂ ਸਾਫ਼ ਇਨਕਾਰ ਕਰਨ ਦੇ ਸਵਾਲ ‘ਤੇ ਉਨ੍ਹਾਂ ਨੇ ਸਿੱਧੂ ਨੂੰ ‘ਹਊਮਨ ਬੰਬ’ ਕਹਿ ਦਿੱਤਾ ਹੈ। ਸੁਖਬੀਰ ਨੇ ਕਿਹਾ ਕਿ ਨਵਜੋਤ ਸਿੱਧੂ ਇੱਕ ਦਿਨ ਕਾਂਗਰਸ ਪਾਰਟੀ ਨੂੰ ਖ਼ਤਮ ਕਰ ਦੇਣਗੇ ਅਤੇ ਕਾਂਗਰਸ ਦੇ ਪੱਲੇ ਕੁਝ ਵੀ ਨਹੀਂ ਰਹੇਗਾ।

ਸੁਖਬੀਰ ਬਾਦਲ ਅੱਜ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਦੇ ਹੱਕ ‘ਚ ਰੱਖੀ ਚੋਣ ਪ੍ਰਚਾਰ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚੇ ਹੋਏ ਸਨ।

ਇਸ ਮੌਕੇ ਉਨ੍ਹਾਂ ਅਰਵਿੰਦ ਕੇਜਰੀਵਾਲ ਨੂੰ ਲੰਮੇ ਹੱਥੀਂ ਲੈਦਿਆਂ ਕਿਹਾ ਕਿ ਪੰਜਾਬ ਦੇ ਬਾਹਰ ਦੇ ਜੰਮਪਲ ਵਿਅਕਤੀ ਤੋਂ ਪੰਜਾਬ ਦੇ ਲੋਕ ਭਲਾਈ ਦੀ ਆਸ ਨਹੀਂ ਰੱਖ ਸਕਦੇ। ਇਸ ਲਈ ਸੂਬੇ ਦੇ ਲੋਕ ਕੇਜਰੀਵਾਲ ਨੂੰ ਮੂੰਹ ਨਹੀਂ ਲਗਾਉਣਗੇ। ਇਸ ਮੌਕੇ ਉਨ੍ਹਾਂ ਪਾਰਟੀ ਦੇ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਚੰਨੀ ਨੂੰ ਲੈ ਕੇ ਪੁੱਛੇ ਗਏ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਚਰਨਜੀਤ ਚੰਨੀ ਦੀ ਹੁਣ ਖੇਡ ਖ਼ਤਮ ਹੋ ਚੁੱਕੀ ਹੈ। ਇਸ ਵਾਰ ਦੀਆਂ ਚੋਣਾਂ ’ਚ ਮੁੱਖ ਮੰਤਰੀ ਚੰਨੀ ਨੂੰ ਆਪਣੀਆਂ ਦੋਵੇਂ ਸੀਟਾਂ ‘ਤੇ ਹਾਰ ਦਾ ਸਾਹਮਣਾ ਕਰਕੇ ਵੱਡੀ ਨਾਮੋਸ਼ੀ ਝੱਲਣੀ ਪਵੇਗੀ।

Today Now News

RELATED ARTICLES
- Advertisment -

POPULAR POSTS