17.4 C
Chandigarh

TODAY NOW NEWS

Friday, March 20, 2026
HomeBREAKING NEWSਵਿਧਾਇਕ ਸਿੱਧੂ ਵੱਲੋਂ ਵਿਧਾਨ ਸਭਾ 'ਚ ਚੱਲ ਰਹੇ ਸੈਸ਼ਨ ਦੌਰਾਨ ਪੀਣ ਵਾਲੇ...

ਵਿਧਾਇਕ ਸਿੱਧੂ ਵੱਲੋਂ ਵਿਧਾਨ ਸਭਾ ‘ਚ ਚੱਲ ਰਹੇ ਸੈਸ਼ਨ ਦੌਰਾਨ ਪੀਣ ਵਾਲੇ ਪਾਣੀ ਦਾ ਮੁੱਦਾ ਜ਼ੋਰਾਂ-ਸ਼ੋ਼ਰਾਂ ਨਾਲ ਚੁੱਕਿਆ

  • ਆਈ.ਟੀ.ਆਈ. ਦੇ ਬੁਨਿਆਦੀ ਢਾਂਚੇ ਦੇ ਵਿਸਥਾਰ ‘ਤੇ ਵੀ ਕੀਤੀ ਗੱਲਬਾਤ

ਲੁਧਿਆਣਾ, 30 ਜੂਨ (000) – ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਵਿਧਾਨ ਸਭਾ ਵਿੱਚ ਚੱਲ ਰਹੇ ਸੈਸ਼ਨ ਦੌਰਾਨ ਜਿੱਥੇ ਪਾਣੀ ਦੀ ਸੰਭਾਲ ਦਾ ਮੁੱਦਾ ਆਪਣੀ ਬੁਲੰਦ ਆਵਾਜ਼ ਨਾਲ ਚੁੱਕਿਆ ਓਥੇ ਹੀ ਆਈ.ਟੀ.ਆਈ. ਦੇ ਬੁਨਿਆਦੀ ਢਾਂਚੇ ਦੇ ਵਿਸਥਾਰ ‘ਤੇ ਵੀ ਗੱਲਬਾਤ ਕੀਤੀ।

ਵਿਧਾਇਕ ਸਿੱਧੂ ਨੇ ਆਪਣੇ ਸੰਬੋਧਨ ਦੌਰਾਨ ਮਾਣਯੋਗ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਧਿਆਨ ਵਿੱਚ ਲਿਆਂਦਾ ਕਿ ਹਲਕਾ ਆਤਮ ਨਗਰ ਵਿੱਚ ਪੀਣ ਵਾਲੇ ਪਾਣੀ ਦੀ ਹਾਲਤ ਬੇਹੱਦ ਤਰਸਯੋਗ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਉਹ ਆਪਣੇ ਹਲਕੇ ਵਿੱਚੋਂ ਇੱਕ ਬੋਤਲ ਪਾਣੀ ਦੀ ਭਰ ਕੇ ਇੱਥੇ ਲੈ ਆਉਣ ਤਾਂ ਵਿਧਾਨ ਸਭਾ ਵਿੱਚ ਬਿਰਾਜਮਾਨ ਮੈਂਬਰ ਸਾਥੀ ਉਸਨੂੰ ਪੀ ਨਹੀਂ ਸਕਦੇ। ਉਨ੍ਹਾ ਅੱਗੇ ਕਿਹਾ ਕਿ ਅਸੀਂ ਕਰਮਾਂ ਵਾਲੇ ਹਾਂ ਜਿਨ੍ਹਾਂ ਨੂੰ ਕਰੋੜਾਂ ਲੋਕਾਂ ਨੇ ਆਪਣੇ ਵੋਟ ਦੇ ਅਧਿਕਾਰ ਨਾਲ ਚੁਣ ਕੇ ਇੱਥੇ ਭੇਜਿਆ ਹੈ। ਉਨ੍ਹਾਂ ਆਪਣੇ ਸਾਥੀ ਮੈਂਬਰ ਸਾਹਿਬਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਅਸੀਂ ਸਾਰੇ ਰਲ ਕੇ ਪ੍ਰਣ ਕਰੀਏ ਕਿ ਕੁਦਰਤ ਦੀ ਇਸ ਅਨਮੋਲ ਦਾਤ ਨੂੰ ਸੰਭਾਲਣ ਲਈ ਇੱਕਠੇ ਹੋ ਕੇ ਹੰਭਲਾ ਮਾਰੀਏ।

ਇਸ ਬਜਟ ਸੈਸ਼ਨ ਵਿੱਚ, ਵਿਸ਼ਵ ਬੈਂਕ ਦੀ ਵਿੱਤੀ ਸਹਾਇਤਾ ਨਾਲ ਲੁਧਿਆਣਾ ਸਮੇਤ ਹੋਰ ਸ਼ਹਿਰਾਂ ਵਿੱਚ ਨਹਿਰ ਅਧਾਰਤ ਜਲ ਸਪਲਾਈ ਸਕੀਮਾਂ ਸਮੇਤ ਵੱਡੇ ਪ੍ਰੋਜੈਕਟਾਂ ਨੂੰ ਸ਼ੁਰੂ ਕਰਨ ਲਈ 1100 ਕਰੋੜ ਰੁਪਏ ਦਾ ਉਪਬੰਧ ਕਰਨ ਦੀ ਤਜਵੀਜ਼ ਕੀਤੀ ਜਾ ਰਹੀ ਹੈ, ਜਿਸ ਤਹਿਤ ਵਿਧਾਇਕ ਸਿੱਧੂ ਵੱਲੋਂ ਹਲਕਾ ਆਤਮ ਨਗਰ ਵਿੱਚ ਵਗਦੀ ਗਿੱਲ ਨਹਿਰ ਦੇ ਪਾਣੀ ਨੂੰ ਹਲਕੇ ਦੇ ਵਸਨੀਕਾਂ ਦੇ ਉਪਯੋਗ ਲਈ ਵਰਤਣ ‘ਤੇ ਵਿਚਾਰ ਕਰਨ ਬਾਰੇ ਕਿਹਾ ਗਿਆ। ਉਨ੍ਹਾਂ ਕਿਹਾ ਕਿ ਗਿੱਲ ਨਹਿਰ ਦੇ ਪਾਣੀ ਨਾਲ ਜਿੱਥੇ ਵਸਨੀਕਾਂ ਦੀਆਂ ਲੋੜਾਂ ਦੀ ਪੂਰਤੀ ਹੋਵੇਗੀ ਓਥੇ ਹੀ ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ‘ਤੇ ਵੀ ਵਿਰਾਮ ਲੱਗੇਗਾ।

ਵਿਧਾਇਕ ਸਿੱਧੂ ਵੱਲੋਂ ਹਲਕਾ ਆਤਮ ਨਗਰ ਅਧੀਨ ਸਥਾਨਕ ਗਿੱਲ ਰੋਡ ‘ਤੇ ਸਥਿਤ ਆਈ.ਟੀ.ਆਈ. ਦੇ ਬੁਨਿਆਦੀ ਢਾਂਚੇ ਦੀਆਂ ਸਮੱਸਿਆਵਾਂ ਬਾਰੇ ਵੀ ਮਾਣਯੋਗ ਸਪੀਕਰ ਸੰਧਵਾਂ ਨੂੰ ਜਾਣੂੰ ਕਰਵਾਇਆ ਗਿਆ। ਉਨ੍ਹਾਂ ਸੂਬਾ ਸਰਕਾਰ ਵੱਲੋਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਆਈ.ਟੀ.ਆਈ. ਨੂੰ ਅਪਗ੍ਰੇਡ ਕਰਨਾ ਸਮੇਂ ਦੀ ਲੋੜ ਹੈ।

ਵਿਧਾਇਕ ਸਿੱਧੂ ਵੱਲੋਂ ਆਪਣੇ ਹਲਕਾ ਆਤਮ ਨਗਰ ਪ੍ਰਤੀ ਸੰਵੇਨਸ਼ੀਲਤਾ ਬਾਰੇ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ ਜਿਨ੍ਹਾਂ ਪਹਿਲੀ ਵਾਰ ਵਿਧਾਇਕ ਦਾ ਅਹੁੱਦਾ ਸੰਭਾਲਦਿਆਂ ਹਲਕੇ ਦੇ ਮੁੱਦਿਆਂ ਨੂੰ ਸੈਸ਼ਨ ਦੌਰਾਨ ਜ਼ੋਰ-ਸ਼ੋਰ ਨਾਲ ਚੁੱਕਿਆ ਜਾ ਰਿਹਾ ਹੈ।

Today Now News

RELATED ARTICLES
- Advertisment -

POPULAR POSTS