ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਮੀਟਿੰਗ 28 ਜੁਲਾਈ ਯਾਨੀ ਅੱਜ ਵੀਰਵਾਰ ਨੂੰ ਹੋਣੀ ਹੈ। ਇਹ ਕੈਬਨਿਟ ਦੀ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਕਰੀਬ 11 ਵਜੇ ਹੋਈ।ਦਰਅਸਲ ਸਬ-ਕਮੇਟੀ ਨੇ ਆਪਣੀ ਪਿਛਲੀ ਮੀਟਿੰਗ ਦੌਰਾਨ ਕਈ ਵਿਭਾਗਾਂ ਤੋਂ ਕੱਚੇ ਮੁਲਾਜ਼ਮਾਂ ਦੇ ਵੇਰਵੇ ਮੰਗੇ ਸਨ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਗ੍ਰਹਿ ਵਿਭਾਗ, ਜੰਗਲਾਤ ਵਿਭਾਗ, ਸਥਾਨਕ ਸਰਕਾਰਾਂ, ਉਚੇਰੀ ਸਿੱਖਿਆ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਨਾਲ-ਨਾਲ ਮਾਲ ਵਿਭਾਗ ਸਮੇਤ 6 ਵਿਭਾਗਾਂ ਤੋਂ ਪ੍ਰਾਪਤ ਅੰਕੜਿਆਂ ‘ਤੇ ਚਰਚਾ ਕੀਤੀ ਗਈ।
ਦੂਜੇ ਪਾਸੇ ਮਾਨ ਸਰਕਾਰ ਪਹਿਲਾਂ ਹੀ 36000 ਕੱਚੇ ਕਾਮਿਆਂ ਨੂੰ ਪੱਕਾ ਕਰਨ ਦੀ ਗੱਲ ਕਰ ਚੁੱਕੀ ਹੈ। ਅਜਿਹੇ ‘ਚ ਉਮੀਦ ਕੀਤੀ ਜਾ ਰਹੀ ਹੈ ਕਿ ਸਰਕਾਰ ਪਹਿਲੇ ਛੇ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਕੇ ਇਸ ਦੀ ਸ਼ੁਰੂਆਤ ਕਰ ਸਕਦੀ ਹੈ।

ਇਸ ਤੋਂ ਪਹਿਲਾਂ ਬੀਤੇ ਦਿਨ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੇ ਸੀਪੀਜ਼ ਅਤੇ ਐਸਐਸਪੀਜ਼ ਨੂੰ ਆਦੇਸ਼ ਦਿੱਤੇ ਹਨ ਕਿ ਉਹ ਪੁਲਿਸ ਮੁਲਾਜ਼ਮਾਂ ਨੂੰ ਨਾਨ-ਕੋਰ ਡਿਊਟੀਆਂ ਤੋਂ ਹਟਾ ਕੇ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਸਾਰੇ ਥਾਣਿਆਂ ਵਿੱਚ ਕਰਮਚਾਰੀਆਂ ਦੀ ਗਿਣਤੀ ਵਧਾਉਣ।





