17.1 C
Chandigarh

TODAY NOW NEWS

Thursday, March 19, 2026
HomeBREAKING NEWSਸਕੂਲੀ ਕਿਤਾਬਾਂ 'ਚ ਪੜ੍ਹਾਇਆ ਜਾਵੇਗਾ ਕਿਸਾਨ ਅੰਦੋਲਨ, ਚੌਥੀ ਜਮਾਤ ਦੇ ਸਿਲੇਬਸ 'ਚ...

ਸਕੂਲੀ ਕਿਤਾਬਾਂ ‘ਚ ਪੜ੍ਹਾਇਆ ਜਾਵੇਗਾ ਕਿਸਾਨ ਅੰਦੋਲਨ, ਚੌਥੀ ਜਮਾਤ ਦੇ ਸਿਲੇਬਸ ‘ਚ ਸ਼ਾਮਲ

ਤਿੰਨ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਇੱਕ ਸਾਲ ਤੋਂ ਵੱਧ ਸਮੇਂ ਤੱਕ ਚੱਲੇ ਕਿਸਾਨ ਅੰਦੋਲਨ ਨੇ ਮੋਦੀ ਸਰਕਾਰ ਨੂੰ ਝੁਕਣ ਲਈ ਮਜਬੂਰ ਕਰ ਦਿੱਤਾ ਸੀ। ਕਿਸਾਨ ਅੰਦੋਲਨ ਪੰਜਾਬ ਤੋਂ ਸ਼ੁਰੂ ਹੋਇਆ ਤੇ ਉਸ ਤੋਂ ਬਾਅਦ ਇਹ ਹਰਿਆਣਾ ਤੇ ਯੂਪੀ ਤੱਕ ਫੈਲ ਗਿਆ। ਕਿਸਾਨ ਅੰਦੋਲਨ ਨਾਲ ਪੰਜਾਬ ਦੇ ਲੋਕਾਂ ਦਾ ਬਹੁਤ ਜਜ਼ਬਾਤੀ ਜੁੜਾਵ ਦੇਖਿਆ ਗਿਆ ਸੀ। ਹੁਣ ਇਹ ਅੰਦੋਲਨ ਪੰਜਾਬ ਵਿੱਚ ਸਕੂਲੀ ਕਿਤਾਬਾਂ ਦਾ ਹਿੱਸਾ ਬਣ ਗਿਆ ਹੈ।

ਪੰਜਾਬ ਵਿੱਚ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਨੂੰ ਚੌਥੀ ਜਮਾਤ ਦੀ ਕਿਤਾਬ ਦਾ ਹਿੱਸਾ ਬਣਾਇਆ ਗਿਆ ਹੈ। ਪੰਜ ਪੰਨਿਆਂ ਦਾ ਇਹ ਚੈਪਟਰ ਪੰਜਾਬੀ ਪੁਸਤਕ ‘ਮੋਹ ਦੀਆਂ ਤੰਦਾਂ ਦਾ ਹਿੱਸਾ ਹੈ। ਮੋਹ ਦੀਆਂ ਤੰਦਾਂ’ ਨੂੰ ‘ਪਿਆਰ ਦਾ ਧਾਗਾ’ ਕਿਹਾ ਜਾਂਦਾ ਹੈ। ਇਹ ਚੈਪਟਰ ਗਲੋਬਲ ਲਰਨਿੰਗ ਸਲਿਊਸ਼ਨਜ਼ ਦੁਆਰਾ ਪ੍ਰਕਾਸ਼ਿਤ ਕੀਤਾ ਗਿਆ ਹੈ ਤੇ ਡਾ: ਜਗਜੀਤ ਸਿੰਘ ਧੂਰੀ ਦੁਆਰਾ ਲਿਖਿਆ ਗਿਆ ਹੈ।

ਡਾ: ਜਗਜੀਤ ਸਿੰਘ ਧੂਰੀ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀ ਐਸੋਸੀਏਸ਼ਨ ਦੇ ਪ੍ਰਧਾਨ ਹਨ। ਅੰਗਰੇਜ਼ੀ ਅਖਬਾਰ ਇੰਡੀਅਨ ਐਕਸਪ੍ਰੈਸ ਦ ਰਿਪੋਰਟ ਮੁਤਾਬਕ ਡਾ: ਜਗਜੀਤ ਸਿੰਘ ਧੂਰੀ ਨੇ ਕਿਹਾ, ”ਇਹ ਅਧਿਆਏ ਕਿਸਾਨ ਅੰਦੋਲਨ ਦੀ ਕਹਾਣੀ ਦੱਸਦਾ ਹੈ, ਜਿਸ ਨੇ ਇਤਿਹਾਸ ਰਚਿਆ। ਵਿਦਿਆਰਥੀਆਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਕਿਵੇਂ ਏਕਤਾ ਨਾਲ ਸੱਚ ਤੇ ਹੱਕ ਲਈ ਆਵਾਜ਼ ਬੁਲੰਦ ਕਰਨੀ ਹੈ ਤੇ ਇਹ ਪੰਜਾਬੀ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ।

ਇੱਕ ਸਾਲ ਤੱਕ ਚੱਲਿਆ ਸੀ ਇਹ ਅੰਦੋਲਨ
ਧੂਰੀ ਨੇ ਅੱਗੇ ਕਿਹਾ, “ਮੈਂ ਦੇਖਿਆ ਹੈ ਕਿ ਪਿਛਲੇ ਦੋ ਦਹਾਕਿਆਂ ਵਿੱਚ ਪੰਜਾਬ ਦੀਆਂ ਕਿਤਾਬਾਂ ਦੇ ਸਿਲੇਬਸ ਵਿੱਚ ਕੋਈ ਬਹੁਤੀ ਤਬਦੀਲੀ ਨਹੀਂ ਆਈ। ਇਸ ਚੈਪਟਰ ਨੂੰ ਲਿਖਣ ਦਾ ਮਕਸਦ ਆਉਣ ਵਾਲੇ ਪਾਠਕਾਂ ਨੂੰ ਕਿਸਾਨਾਂ ਵੱਲੋਂ ਦਿੱਲੀ ਵਿੱਚ ਲੜੀ ਗਈ ਲੜਾਈ ਤੋਂ ਜਾਣੂ ਕਰਵਾਉਣਾ ਹੈ। ਇਹ ਕੋਈ ਆਮ ਅੰਦੋਲਨ ਨਹੀਂ ਸੀ। ਇਸ ਅੰਦੋਲਨ ਨੇ ਮੋਦੀ ਸਰਕਾਰ ਨੂੰ ਫੈਸਲਾ ਬਦਲਣ ਲਈ ਮਜਬੂਰ ਕਰ ਦਿੱਤਾ। ਕਿਸਾਨ ਅੰਦੋਲਨ ਦੌਰਾਨ 700 ਦੇ ਕਰੀਬ ਲੋਕਾਂ ਦੀ ਜਾਨ ਚਲੀ ਗਈ ਸੀ।

ਦੱਸ ਦੇਈਏ ਕਿ ਦਿੱਲੀ ਵਿੱਚ ਕਿਸਾਨ ਅੰਦੋਲਨ ਨਵੰਬਰ 2020 ਵਿੱਚ ਸ਼ੁਰੂ ਹੋਇਆ ਸੀ ਤੇ ਇਹ ਅੰਦੋਲਨ ਦਸੰਬਰ 2021 ਤੱਕ ਚੱਲਿਆ ਸੀ। ਇੱਕ ਸਾਲ ਤੋਂ ਵੱਧ ਸਮੇਂ ਤੱਕ ਹਜ਼ਾਰਾਂ ਕਿਸਾਨਾਂ ਨੇ ਦਿੱਲੀ ਵਿੱਚ ਡੇਰੇ ਲਾਏ ਤੇ ਟਿਕੇ ਰਹੇ

Today Now News

RELATED ARTICLES
- Advertisment -

POPULAR POSTS