17.1 C
Chandigarh

TODAY NOW NEWS

Friday, March 20, 2026
HomeBREAKING NEWSਸਾਰੇ ਵਾਅਦੇ ਪੂਰੇ ਜੋਸ ਨਾਲ ਨਿਭਾਵਾਂਗੇ: ਹਰਭਜਨ ਸਿੰਘ ਈ.ਟੀ.ਓ

ਸਾਰੇ ਵਾਅਦੇ ਪੂਰੇ ਜੋਸ ਨਾਲ ਨਿਭਾਵਾਂਗੇ: ਹਰਭਜਨ ਸਿੰਘ ਈ.ਟੀ.ਓ

ਚੰਡੀਗੜ, 22 ਮਾਰਚ:

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ ਅਗਵਾਈ ਹੇਠ ਚੋਣ ਪ੍ਰਚਾਰ ਦੌਰਾਨ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰੇਗੀ।

ਸ. ਹਰਭਜਨ ਸਿੰਘ ਨੇ ਅੱਜ ਇੱਥੇ ਸਿਵਲ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਦਿਆਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਪੁਰਾਣੀ ਸਾਨ ਨੂੰ ਮੁੜ ਬਹਾਲ ਕਰੇਗੀ ਅਤੇ ਸਮਾਜ ਦੇ ਕਮਜੋਰ ਵਰਗਾਂ ਨੂੰ ਉੱਚਾ ਚੁੱਕਣ ਦਾ ਕੰਮ ਕਰੇਗੀ। ਉਨਾਂ ਕਿਹਾ ਕਿ ਸਰਕਾਰ ਨਿਵੇਸ ਲਈ ਢੁਕਵਾਂ ਮਾਹੌਲ ਪ੍ਰਦਾਨ ਕਰੇਗੀ ਜਿਸ ਨਾਲ ਸੂਬੇ ਦੇ ਲੋਕਾਂ ਨੂੰ ਰੁਜਗਾਰ ਦੇ ਭਰਪੂਰ ਮੌਕੇ ਮਿਲਣਗੇ। ਬੁਨਿਆਦੀ ਢਾਂਚੇ ਦੀ ਫੌਰੀ ਦੇਖਭਾਲ ਦੀ ਲੋੜ ਨੂੰ ਸਵੀਕਾਰ ਕਰਦੇ ਹੋਏ, ਕੈਬਨਿਟ ਮੰਤਰੀ ਨੇ ਕਿਹਾ ਕਿ ਇਤਿਹਾਸਕ ਇਮਾਰਤਾਂ ਦੀ ਸਾਂਭ-ਸੰਭਾਲ ਦੀ ਸਖਤ ਲੋੜ ਹੈ ਅਤੇ ਉਹ ਪਹਿਲ ਦੇ ਅਧਾਰ ’ਤੇ ਇਨਾਂ ਦੀ ਸੰਭਾਲ ਲਈ ਪੂਰੇ ਯਤਨ ਕਰਨਗੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਹਰਭਜਨ ਸਿੰਘ ਨੇ ਵਿਸਵਾਸ ਪ੍ਰਗਟਾਇਆ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕਾਂ ਦੀਆਂ ਮੁਸਕਿਲਾਂ ਦੇ ਹੱਲ ਲਈ ਸੁਹਿਰਦਤਾ ਨਾਲ ਕੰਮ ਕਰਨਗੇ। ਉਨਾਂ ਕਿਹਾ ਕਿ ਮੌਜੂਦਾ ਸਰਕਾਰ ਰੁਜਗਾਰ ਮੁਹੱਈਆ ਕਰਵਾਉਣ ਅਤੇ ਪੰਜਾਬ ਸੂਬੇ ਵਿੱਚੋਂ ਨਸਿਆਂ ਦੇ ਖਾਤਮੇ ਲਈ ਕੰਮ ਕਰੇਗੀ।

ਇਸ ਅਹੁਦੇ ਲਈ ਚੁਣੇ ਜਾਣ ਲਈ ਉਨਾਂ ਪਾਰਟੀ ਲੀਡਰਸਿਪ ਦਾ ਧੰਨਵਾਦ ਕਰਨ ਦੇ ਨਾਲ- ਨਾਲ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਨੂੰ ਰਾਜ ਦਾ ਸਾਸਨ ਚਲਾਉਣ ਲਈ ਸਪੱਸਟ ਫਤਵਾ ਦੇਣ ਲਈ ਪੰਜਾਬ ਦੇ ਲੋਕਾਂ ਦਾ ਵੀ ਧੰਨਵਾਦ ਕੀਤਾ

ਜਿਕਰਯੋਗ ਹੈ ਕਿ ਜੰਡਿਆਲਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸ. ਹਰਭਜਨ ਸਿੰਘ 2012 ਵਿੱਚ ਆਬਕਾਰੀ ਤੇ ਕਰ ਅਧਿਕਾਰੀ ਬਣੇ ਸਨ ਪਰ ਉਨਾਂ ਨੇ 2017 ਵਿੱਚ ਈਟੀਓ ਦੇ ਅਹੁਦੇ ਤੋਂ ਸਵੈ-ਇੱਛਾ ਨਾਲ ਸੇਵਾਮੁਕਤੀ ਲੈ ਲਈ ਸੀ।ਉਹ ਜੰਡਿਆਲਾ ਹਲਕੇ ਤੋਂ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ 25000 ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ਸੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਸ. ਕੁਲਵੰਤ ਪੰਡੋਰੀ, ਵਿਧਾਇਕ ਸ੍ਰੀ ਦਿਨੇਸ ਚੱਢਾ, ਵਿਧਾਇਕ ਸ. ਮਨਜੀਤ ਸਿੰਘ ਬਿਲਾਸਪੁਰ, ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਦਲੀਪ ਕੁਮਾਰ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਸ੍ਰੀ ਵਿਕਾਸ ਪ੍ਰਤਾਪ, ਚੇਅਰਮੈਨ-ਕਮ ਮੈਨੇਜਿੰਗ ਡਾਇਰੈਕਟਰ (ਪੀਐਸਪੀਸੀਐਲ) ਸ. ਬਲਦੇਵ ਸਿੰਘ ਸਰਾਂ ਮੌਜੂਦ ਸਨ।

Today Now News

RELATED ARTICLES
- Advertisment -

POPULAR POSTS