17.4 C
Chandigarh

TODAY NOW NEWS

Friday, March 20, 2026
HomeBREAKING NEWSਵੱਖ ਵੱਖ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰਮਨਾਹੀ ਦੇ...

ਵੱਖ ਵੱਖ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ
ਮਨਾਹੀ ਦੇ ਹੁਕਮ ਜਾਰੀ

ਮਾਨਸਾ, 19 ਅਪ੍ਰੈਲ: ਗੁਰਜੰਟ ਸਿੰਘ ਬਾਜੇਵਾਲੀਆ/ਜ਼ਿਲਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਜਸਪ੍ਰੀਤ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਜ਼ਿਲਾ ਮਾਨਸਾ ਵਿਚ ਦਸਵੀਂ ਸ਼੍ਰੇਣੀ ਅਤੇ ਬਾਰਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਲਈ ਨਿਰਧਾਰਤ ਕੀਤੇ ਵੱਖ ਵੱਖ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿਚ ਉਨਾਂ ਕਿਸੇ ਵੀ ਵਿਅਕਤੀ/ਵਿਅਕਤੀਆਂ ਵੱਲੋਂ ਪ੍ਰੀਖਿਆ ਕੇਂਦਰਾਂ ਵਾਲੀਆਂ ਇਮਾਰਤਾਂ ਦੇ ਆਲੇ ਦੁਆਲੇ ਨਕਲ ਕਰਵਾਉਣ ਦੇ ਮੰਤਵ ਲਈ ਖੜੇ ਹੋਣ, ਕਿਸੇ ਵਿਅਕਤੀ ਵੱਲੋਂ ਨਾਅਰੇ ਲਗਾਉਣ, ਕਾਨੂੰਨ ਅਤੇ ਵਿਵਸਥਾ ਵਿਚ ਨੁਕਸੇ ਅਮਨ ਪੈਦਾ ਕਰਨ ’ਤੇ ਪਾਬੰਦੀ ਲਗਾਈ ਹੈ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ ਮੋਹਾਲੀ ਵੱਲੋਂ ਬਾਰਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ 22 ਅਪ੍ਰੈਲ 2022 ਤੋਂ 23 ਮਈ 2022 ਤੱਕ ਬਾਅਦ ਦੁਪਹਿਰ 2 ਵਜੇ ਤੋਂ 5 ਵਜੇ ਤੱਕ ਅਤੇ ਦਸਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ 29 ਅਪ੍ਰੈਲ 2022 ਤੋਂ 19 ਮਈ 2022 ਤੱਕ ਸਵੇਰੇ 10 ਵਜੇ ਤੋਂ 1 ਵਜੇ ਤੱਕ ਜ਼ਿਲਾ ਮਾਨਸਾ ਵਿਖੇ ਸਥਾਪਿਤ ਕੀਤੇ ਵੱਖ ਵੱਖ ਪ੍ਰੀਖਿਆ ਕੇਂਦਰਾਂ ਵਿਚ ਕਰਵਾਈਆਂ ਜਾ ਰਹੀਆਂ ਹਨ। ਆਮ ਤੌਰ ’ਤੇ ਵੇਖਣ ਵਿਚ ਆਇਆ ਹੈ ਕਿ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਸ਼ਰਾਰਤੀ ਅਨਸਰ ਇਕੱਠੇ ਹੋ ਜਾਂਦੇ ਹਨ, ਜੋ ਪ੍ਰੀਖਿਆ ਕੇਂਦਰਾਂ ਵਿਚ ਪਹੁੰਚ ਕੇ ਪ੍ਰੀਖਿਆਵਾਂ ਦੀ ਪਵਿੱਤਰਤਾ ਅਤੇ ਅਨੁਸ਼ਾਸਨਹੀਣਤਾ ਕਰਨ ਦੀ ਕੋਸ਼ਿਸ਼ ਕਰਦੇ ਹਨ।
ਇਹ ਹੁਕਮ 22 ਅਪ੍ਰੈਲ, 2022 ਤੋਂ 23 ਮਈ, 2022 ਤੱਕ ਲਾਗੂ ਰਹੇਗਾ।

Today Now News

RELATED ARTICLES
- Advertisment -

POPULAR POSTS