17.1 C
Chandigarh

TODAY NOW NEWS

Friday, March 20, 2026
HomeBREAKING NEWSਸਹਿਕਾਰੀ ਬੈਂਕ ਦੇ ਕਰਮਚਾਰੀਆਂ ਵੱਲੋਂ ਅਣਮਿਥੇ ਸਮੇਂ ਲਈ ਕਲਮਛੋੜ ਹੜਤਾਲ ਜਾਰੀ

ਸਹਿਕਾਰੀ ਬੈਂਕ ਦੇ ਕਰਮਚਾਰੀਆਂ ਵੱਲੋਂ ਅਣਮਿਥੇ ਸਮੇਂ ਲਈ ਕਲਮਛੋੜ ਹੜਤਾਲ ਜਾਰੀ

ਮਾਨਸਾ 19^ਅਪ੍ਰੈਲ ਗੁਰਜੰਟ ਸਿੰਘ ਬਾਜੇਵਾਲੀਆ/ਪੰਜਾਬ ਰਾਜ ਦੇ ਸਮੂਹ ਕੇਂਦਰੀ ਸਹਿਕਾਰੀ ਬੈਂਕਾਂ ਦੇ ਮੁਲਾਜਮ, ਕੋੋਆਪਰੇਟਿਵ ਬੈਂਕ ਇੰਪਲਾਈਜ ਫੈਡਰੈਸ਼ਨ ਸਟੇਟ ਆਫ ਪੰਜਾਬ ਦੇ ਸੱਦੇ ਤੇ 18 ਅਪੈ੍ਰਲ 2022 ਤੋੋ ਕਲਮਛੋੜ ਹੜਤਾਲ ਤੇ ਚੱਲੇ ਗਏ ਹਨ। ਜਿਸ ਕਾਰਨ ਅਣਮਿੱਥੇ ਸਮੇਂ ਲਈ ਇਨ੍ਹਾਂ ਬੈਂਕਾਂ ਦਾ ਕੰਮਕਾਜ ਠੱਪ ਰਹੇਗਾ। ਦੀ ਮਾਨਸਾ ਕੇਂਦਰੀ ਸਹਿਕਾਰੀ ਬੈਂਕ, ਮਾਨਸਾ ਦੀ ਇੰਪਲਾਈਜ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਸੁਰਿੰਦਰਜੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੈਂਕ ਇੰਪਲਾਈ ਯੂਨੀਅਨ ਦੇ ਨੁਮਾਇੰਦੇ ਮਾਨਯੋਗ ਰਜਿਸਟਰਾਰ, ਸਹਿਕਾਰੀ ਸਭਾਵਾਂ, ਪੰਜਾਬ, ਚੰਡੀਗੜ੍ਹ ਜੀ ਨੂੰ ਮਿਲੇ ਸਨ ਕਿ ਬੈਂਕ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਛੇਵੇ ਪੇਅ ਕਮਿਸ਼ਨ ਦਾ ਲਾਭ ਦਿੱਤਾ ਜਾਵੇ। ਉੱਚ ਅਧਿਕਾਰੀਆਂ ਵੱਲੋਂ ਚੋਣ ਜਾਬਤਾ ਖਤਮ ਹੋਣ ਤੋਂ ਬਾਅਦ ਇਸ ਬੈਂਕ ਦੇ ਕਰਮਚਾਰੀਆਂ ਨੂੰ ਛੇਵੇਂ ਪੇ ਕਮਿਸ਼ਨ ਦਾ ਲਾਭ ਦੇਣ ਦਾ ਭਰੋਸਾ ਦਿੱਤਾ ਗਿਆ ਸੀ, ਪ੍ਰੰਤੂ ਇੰਨ੍ਹਾਂ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਉੱਚ ਅਧਿਕਾਰੀਆਂ ਵੱਲੋ ਅਜੇ ਤੱਕ ਕਰਮਚਾਰੀਆਂ ਲਈ ਪੇਅ^ਕਮਿਸ਼ਨ ਲਾਗੂ ਨਹੀ ਕੀਤਾ ਗਿਆ। ਉਹਨਾਂ ਅੱਗੇ ਦੱਸਿਆ ਕਿ ਅੱਜ ਮਿਤੀ 19^ਅਪ੍ਰੈਲ^2022 ਨੂੰ ਚੰਡੀਗੜ੍ਰ ਵਿਖੇ ਮਾਣਯੋਗ ਪ੍ਰਬੰਧ ਨਿਰਦੇਸ਼ਕ, ਪੰਜਾਬ ਰਾਜ ਸਹਿਕਾਰੀ ਬੈਂਕ ਨਾਲ਼ ਕੋੋਆਪਰੇਟਿਵ ਬੈਂਕ ਇੰਪਲਾਈਜ ਫੈਡਰੈਸ਼ਨ ਸਟੇਟ ਆਫ ਪੰਜਾਬ ਦੇ ਨੁਮਾਇੰਦਿਆਂ ਦੀ ਹੋਈ ਮੀਟਿੰਗ ਵਿਚ ਵੀ ਮੁਲਾਜ਼ਮਾਂ ਨੂੰ ਸਿਵਾਏ ਲਾਰਿਆਂ ਦੇ ਕੁਝ ਨਹੀਂ ਮਿਿਲਆ। ਪ੍ਰੈਸ ਸਕੱਤਰ ਮਹਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਅੰਦਰ ਕਲਮਛੋੜ ਹੜਤਾਲ ਮੰਗਾਂ ਨਾਂ ਮੰਨੇ ਜਾਣ ਤੱਕ ਜਾਰੀ ਰੱਖਣ ਦਾ ਫੈਸਲਾ ਸਾਰੇ ਕਰਮਚਾਰੀਆਂ ਦੀ ਹਾਜ਼ਰੀ ਵਿੱਚ ਲੈ ਲਿਆ ਗਿਆ ਹੈ ਅਤੇ ਇਹ ਹੜਤਾਲ ਸਾਰੀਆਂ ਹੱਕੀ ਮੰਗਾ ਪੂਰੀਆ ਹੋੋ ਜਾਣ ਤੱਕ ਜਾਰੀ ਰਹੇਗੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਨੂੰ ਛੇਵੇਂ ਪੇਅ^ਕਮਿਸ਼ਨ ਦਾ ਲਾਭ ਪਹਿਲਾਂ ਹੀ ਦਿੱਤਾ ਜਾ ਚੁੱਕਾ ਹੈ ਪਰੰਤੂ ਸਹਿਕਾਰੀ ਬੈਕ ਦੇ ਮੁਲਾਜ਼ਮਾਂ ਨੂੰ ਪੇਅ^ਕਮਿਸ਼ਨ ਦੇ ਲਾਭ ਤੋ ਬਿਲਕੁਲ ਵਾਂਝਾ ਰੱਖਿਆ ਗਿਆ ਹੈ। ਮਾਨਸਾ ਕੇਂਦਰੀ ਸਹਿਕਾਰੀ ਬੈਂਕ ਦੇ ਮਾਨਸਾ ਵਿਖੇ ਸਥਿਤ ਮੁੱਖ ਦਫਤਰ ਦੇ ਅੱਗੇ ਗੇਟ ਰੈਲੀ ਕੀਤੀ ਗਈ ਜਿਸ ਦੌਰਾਨ ਸਾਰੇ ਕਰਮਚਾਰੀਆਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇੰਪਲਾਈਜ ਯੂਨੀਅਨ ਦੇ ਪ੍ਰਧਾਨ ਅਤੇ ਸਕੱਤਰ ਵੱਲੋਂ ਗੱਲਬਾਤ ਦੌਰਾਨ ਇਸ ਸਬੰਧੀ ਬੈਂਕ ਦੇ ਗਾਹਕਾਂ ਨੂੰ ਹੋਣ ਵਾਲੀ ਅਸੁਵਿਧਾ ਲਈ ਅਫਸੋਸ ਪ੍ਰਗਟ ਕੀਤਾ ਗਿਆ।ਇਸ ਮੌਕੇ ਮਾਨਸਾ ਦੀ ਇੰਪਲਾਈਜ ਯੂਨੀਅਨ ਦੇ ਸਮੂਹ ਮੈਂਬਰ ਅਤੇ ਕਰਮਚਾਰੀ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS