16.8 C
Chandigarh

TODAY NOW NEWS

Friday, March 20, 2026
HomeBREAKING NEWSਨਵ-ਨਿਯੁਕਤ ਡੀਜੀਪੀ ਗੌਰਵ ਯਾਦਵ ਨੇ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਨਵ-ਨਿਯੁਕਤ ਡੀਜੀਪੀ ਗੌਰਵ ਯਾਦਵ ਨੇ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਅੰਮ੍ਰਿਤਸਰ। ਪੰਜਾਬ ਪੁਲਿਸ ਦੇ ਨਵ-ਨਿਯੁਕਤ ਡੀਜੀਪੀ ਗੌਰਵ ਯਾਦਵ ਵੀਰਵਾਰ ਨੂੰ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਦੌਰਾਨ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਪੰਜਾਬ ਦੀ ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਮਨ-ਕਾਨੂੰਨ ਨੂੰ ਬਿਲਕੁਲ ਠੀਕ ਰੱਖੇਗੀ। ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ਵਿੱਚ ਗੈਂਗਸਟਰਾਂ ਦਾ ਸਫਾਇਆ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੁਨੀਆ ਦੀ ਸਭ ਤੋਂ ਵਧੀਆ ਪੁਲਿਸ ਹੈ ਅਤੇ ਇਹ ਪੰਜਾਬ ਦੀ ਅਮਨ-ਕਾਨੂੰਨ ਨੂੰ ਵਧੀਆ ਤਰੀਕੇ ਨਾਲ ਬਰਕਰਾਰ ਰੱਖੇਗੀ।

Today Now News

RELATED ARTICLES
- Advertisment -

POPULAR POSTS