16 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਕਿਸਾਨੀ ਸੰਕਟ ਬਾਰੇ ਤਾਂ ਤੁਹਾਨੂੰ ਬੋਲਣ ਦਾ ਨੈਤਿਕ ਹੱਕ ਵੀ ਨਹੀਂ, ਤੁਸੀਂ...

ਕਿਸਾਨੀ ਸੰਕਟ ਬਾਰੇ ਤਾਂ ਤੁਹਾਨੂੰ ਬੋਲਣ ਦਾ ਨੈਤਿਕ ਹੱਕ ਵੀ ਨਹੀਂ, ਤੁਸੀਂ ਸੰਕਟ ਨੂੰ ਸ਼ੁਰੂਆਤ ’ਚ ਹੀ ਸੌਖਿਆਂ ਟਾਲ ਸਕਦੇ ਸੀ-ਮੁੱਖ ਮੰਤਰੀ ਨੇ ਹਰਸਿਮਰਤ ਬਾਦਲ ਦੀ ਬਿਆਨਬਾਜ਼ੀ ਦਾ ਦਿੱਤਾ ਸਖ਼ਤ ਜਵਾਬ

ਚੰਡੀਗੜ੍ਹ, 15 ਸਤੰਬਰ:

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਅਕਾਲੀ ਨੇਤਾ ਖਾਸ ਕਰਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਖੇਤੀ ਕਾਨੂੰਨਾਂ ਨਾਲ ਪੈਦਾ ਹੋਏ ਸੰਕਟ ‘ਤੇ ਬੋਲਣ ਦਾ ਨੈਤਿਕ ਹੱਕ ਨਹੀਂ ਹੈ ਕਿਉਂਕਿ ਉਹ ਇਸ ਸੰਕਟ ਨੂੰ ਸੌਖਿਆਂ ਹੀ ਟਾਲ ਸਕਦੇ ਸਨ, ਜਦੋਂ ਉਹ ਕੇਂਦਰ ਸਰਕਾਰ ਵਿਚ ਭਾਈਵਾਲ ਅਤੇ ਇਸ ਦੇ ਹਰੇਕ ਲੋਕ ਵਿਰੋਧੀ ਫੈਸਲੇ ਵਿੱਚ ਧਿਰ ਹੁੰਦੇ ਸਨ।

ਮੁੱਖ ਮੰਤਰੀ ਨੇ ਪੰਜਾਬ ਵਿੱਚ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨ ਸੰਘਰਸ਼ ਨਾਲ ਸੂਬੇ ਦੇ ਅਰਥਚਾਰੇ ‘ਤੇ ਪੈਣ ਵਾਲੇ ਅਸਰ ਬਾਰੇ ਦਿੱਤੇ ਬਿਆਨ ਦੇ ਸੰਦਰਭ ਵਿੱਚ ਹਰਸਿਮਰਤ ਬਾਦਲ ਵੱਲੋਂ ਗੈਰ-ਜ਼ਿੰਮੇਵਰਾਨਾ ਦਾਅਵੇ ਕਰਨ ਅਤੇ ਉਨ੍ਹਾਂ ਖ਼ਿਲਾਫ਼ ਨਿਰਆਧਾਰ ਦੋਸ਼ ਲਾਉਣ ‘ਤੇ ਤਿੱਖਾ ਪਲਟਵਾਰ ਕਰਦਿਆਂ ਅਕਾਲੀ ਨੇਤਾ ਦੇ ਸਿਆਸੀ ਤੌਰ ‘ਤੇ ਪ੍ਰੇਰਿਤ ਵਿਚਾਰਾਂ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਹਰਸਿਮਰਤ ਬਾਦਲ ਦੀ ਇਹ ਬਿਆਨਬਾਜ਼ੀ ਸੰਕਟ ਨੂੰ ਰੋਕਣ ਵਿਚ ਉਸ ਦੀ ਪਾਰਟੀ ਅਤੇ ਖੁਦ ਦੀ ਨਾਕਾਮੀ ‘ਤੇ ਪਰਦਾ ਪਾਉਣ ਤੋਂ ਵੱਧ ਹੋਰ ਕੁਝ ਨਹੀਂ ਹੈ ਜਦਕਿ ਇਹ ਕੰਡੇ ਉਨ੍ਹਾਂ ਨੇ ਆਪ ਹੀ ਬੀਜੇ ਹੋਏ ਹਨ।

ਸਾਬਕਾ ਕੇਂਦਰੀ ਮੰਤਰੀ ਵੱਲੋਂ ਉਨ੍ਹਾਂ ਉਪਰ ਭਾਰਤੀ ਜਨਤਾ ਪਾਰਟੀ ਦੀ ਲੀਡਰਸ਼ਿਪ ਅਤੇ ਪ੍ਰਧਾਨ ਮੰਤਰੀ ਦੀ ਬੋਲੀ ਬੋਲਣ ਦੇ ਲਾਏ ਦੋਸ਼ਾਂ ਦੀ ਖਿੱਲੀ ਉਡਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੇਂਦਰ ਅਤੇ ਗੁਆਂਢੀ ਸੂਬੇ ਹਰਿਆਣੇ ਵਿੱਚ ਸੱਤਾਧਾਰੀ ਪਾਰਟੀ ਉਤੇ ਛੱਡ ਦਿੱਤਾ ਹੁੰਦਾ ਤਾਂ ਕਿਸਾਨ ਆਪਣੀ ਆਵਾਜ਼ ਸੁਣਾਉਣ ਲਈ ਦਿੱਲੀ ਦੀਆਂ ਸਰਹੱਦਾਂ ਤੱਕ ਵੀ ਨਾ ਪਹੁੰਚਦੇ। ਉਨ੍ਹਾਂ ਕਿਹਾ,”ਮੈਂ ਕਦੇ ਵੀ ਕਿਸਾਨਾਂ ਨੂੰ ਦਿੱਲੀ ਜਾਣ ਲਈ ਨਹੀਂ ਆਖਿਆ। ਤੁਹਾਡੀ ਗੱਠਜੋੜ ਸਰਕਾਰ ਦੀਆਂ ਮਾਰੂ ਕਦਮਾਂ ਦੇ ਸਿੱਟੇ ਵਜੋਂ ਕਿਸਾਨਾਂ ਨੂੰ ਮਜਬੂਰਨ ਆਪਣੇ ਘਰ-ਬਾਰ ਛੱਡ ਕੇ ਕੌਮੀ ਰਾਜਧਾਨੀ ਦੀ ਸਰਹੱਦ ‘ਤੇ ਬੈਠਣਾ ਪਿਆ ਜਿੱਥੇ ਉਨ੍ਹਾਂ ਨੂੰ ਕਈ ਅਨਸਰਾਂ ਦਾ ਸਾਹਮਣਾ ਕਰਨ ਤੋਂ ਇਲਾਵਾ ਜਾਨਾਂ ਵੀ ਗੁਆਉਣੀਆਂ ਪਈਆਂ।” ਕੈਪਟਨ ਅਮਰਿੰਦਰ ਸਿੰਘ ਨੇ ਹਰਸਿਮਰਤ ਬਾਦਲ ਨੂੰ ਕਿਸਾਨਾਂ ‘ਤੇ ਖੇਤੀ ਕਾਨੂੰਨ ਥੋਪਣ ਵਿੱਚ ਆਪਣੀ ਮਿਲੀਭੁਗਤ ਬਾਰੇ ਝੂਠ ਬੋਲਣ ਤੋਂ ਗੁਰੇਜ਼ ਕਰਨ ਲਈ ਕਿਹਾ ਜੋ ਕਾਨੂੰਨ ਸਿਰਫ ਪੰਜਾਬ ਲਈ ਨਹੀਂ ਸਗੋਂ ਸਮੁੱਚੇ ਮੁਲਕ ਲਈ ਹਨ।

ਹਰਸਿਮਰਤ ਬਾਦਲ ਵੱਲੋਂ ਕਿਸਾਨਾਂ ਨੂੰ ਇਹ ਸੁਝਾਅ ਦੇਣ ਕਿ ਉਨ੍ਹਾਂ ਨੂੰ ਪੰਜਾਬ ਵਿੱਚ ਪ੍ਰਦਰਸ਼ਨ ਕਰਨਾ ਚਾਹੀਦਾ ਹੈ ਜਦਕਿ ਉਨ੍ਹਾਂ ਦੀ ਲੜਾਈ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੇ ਖਿਲਾਫ਼ ਹੈ, ਮੁੱਖ ਮੰਤਰੀ ਨੇ ਤੰਨਜ਼ ਕਸਦਿਆਂ ਕਿਹਾ,”ਇਹ ਤਾਂ ਉਹ

Today Now News

RELATED ARTICLES
- Advertisment -

POPULAR POSTS